logo

ਆਪ ਉਮੀਦਵਾਰ ਪੱਪੀ ਦਾ ਭੋਲਾ ਦੀ ਅਗਵਾਈ ਚ ਹਲਕਾ ਪੂਰਵੀ ਵਿਖੇ ਡੋਰ ਟੂ ਡੋਰ ਪ੍ਰਚਾਰ ਸ਼ੁਰੂ

- ਪੱਪੀ ਪਰਾਸ਼ਰ ਨੂੰ ਵੱਡੀ ਲੀਡ ਨਾਲ ਜਿਤਾ ਕੇ ਭੇਜਾਂਗੇ ਸੰਸਦ - ਵਿਧਾਇਕ ਗਰੇਵਾਲ
ਲੁਧਿਆਣਾ:21 ਅਪ੍ਰੈਲ (ਉਂਕਾਰ ਸਿੰਘ ਉੱਪਲ) ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੇ ਹਲਕਾ ਪੂਰਵੀ ਅਧੀਨ ਜਮਾਲਪੁਰ ਵਿਖੇ ਵਿਧਾਇਕ ਭੋਲਾ ਗਰੇਵਾਲ ਦੀ ਅਗਵਾਈ ਚ ਲੋਕਾਂ ਦੇ ਨਾਲ ਡੋਰ ਟੂ ਡੋਰ ਮੁਲਾਕਾਤ ਕਰਕੇ ਇੱਕ ਰੈਲੀ ਨੂੰ ਸੰਬੋਧਨ ਕੀਤਾ ਇਸ ਮੌਕੇ ਗੱਲਬਾਤ ਕਰਦਿਆਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਜਿੱਥੇ ਹਲਕਾ ਪੂਰਵੀ ਦੇ ਵਸਨੀਕਾਂ ਨੇ ਪਹਿਲਾਂ ਵੀ ਵੱਡੀ ਲੀਡ ਦੇ ਨਾਲ ਵਿਧਾਇਕ ਦਲਜੀਤ ਸਿੰਘ ਗਰੇਵਾਲ ਨੂੰ ਜਤਾ ਕੇ ਇਕ ਇਤਿਹਾਸ ਸਿਰਜਿਆ ਸੀ ਉਸੇ ਤਰ੍ਹਾਂ ਅੱਜ ਡੋਰ ਟੂ ਡੋਰ ਸਮੇਂ ਲੋਕਾਂ ਦਾ ਪਿਆਰ ਦੇਖ ਲੱਗ ਰਿਹਾ ਹੈ ਕਿ ਹਲਕਾ ਪੂਰਵੀ ਦੇ ਲੋਕ ਇਸ ਵਾਰ ਵੀ ਮੂੜ ਬਣਾ ਕੇ ਬੈਠੇ ਹਨ ਅਤੇ ਆਉਣ ਵਾਲੀਆਂ ਚੋਣਾਂ ਦਾ ਬੜੇ ਹੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤਾਂ ਕਿ ਵਿਰੋਧੀ ਪਾਰਟੀਆਂ ਨੂੰ ਸਬਕ ਸਿਖਾ ਸਕਣ । ਇਸ ਮੌਕੇ ਤੇ ਸੰਬੋਧਨ ਕਰਦਿਆਂ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਮੇਰਾ ਹਲਕਾ ਮੇਰਾ ਪਰਿਵਾਰ ਹੈ ਇਹ ਪਰਿਵਾਰ ਮੈਨੂੰ ਹਮੇਸ਼ਾ ਤੋਂ ਹੀ ਪਿਆਰ ਬਖਸ਼ਦਾ ਆ ਰਿਹਾ ਹੈ ਅਤੇ ਇਸ ਵਾਰ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਉਹ ਵੱਡੀ ਲੀਡ ਦਵਾਉਣਗੇ। ਉਹਨਾਂ ਕਿਹਾ ਕਿ ਚੋਣਾਂ ਚਾਹੇ ਕੋਈ ਵੀ ਕਿਉਂ ਨਾ ਹੋਣ ਹਲਕਾ ਪੂਰਵੀ ਦੇ ਲੋਕਾਂ ਨੇ ਹਮੇਸ਼ਾ ਹੀ ਇਤਿਹਾਸ ਰਚਿਆ ਹੈ ਤੇ ਇਸ ਵਾਰ ਵੀ ਹਲਕਾ ਪੂਰਵੀ ਦੇ ਲੋਕ ਲੋਕ ਸਭਾ ਚੋਣਾਂ ਦੌਰਾਨ ਆਪਣਾ ਅਹਿਮ ਰੋਲ ਅਦਾ ਕਰਦੇ ਹੋਏ ਵੱਡਾ ਯੋਗਦਾਨ ਪਾਉਣਗੇ । ਇਸ ਮੌਕੇ ਤੇ ਉਮੀਦਵਾਰ ਪੱਪੀ ਪਰਾਸ਼ਰ ਅਤੇ ਵਿਧਾਇਕ ਗਰੇਵਾਲ ਨੂੰ ਇਲਾਕਾ ਵਾਸੀਆਂ ਵੱਲੋਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਤੇ ਉਨਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਵੀ ਹਾਜ਼ਰ ਸਨ।

4
1296 views