ਪੰਜਾਬ ਦੀ ਏਜੀਟੀਐਫ ਨੇ ਗੈਂਗਸਟਰ ਰਾਜੂ ਗੈਂਗ ਦੇ 11 ਬਦਮਾਸ਼ਾਂ ਨੂੰ ਕੀਤਾ ਗ੍ਰਫਤਾਰ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ
ਐਡੀਟਰ ਏ ,ਐਸ ਭਾਟੀਆ
ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ, AGTF ਪੰਜਾਬ ਨੇ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚਰਨਜੀਤ ਸਿੰਘ ਉਰਫ ਰਾਜੂ ਸ਼ੂਟਰ ਦੁਆਰਾ ਚਲਾਏ ਜਾ ਰਹੇ ਇੱਕ ਸੰਗਠਿਤ ਅਪਰਾਧਿਕ ਗਿਰੋਹ ਦੇ 11 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਸਤੰਬਰ 2023 ਵਿੱਚ ਇਹ ਗਿਰੋਹ ਤਰਨ ਤਾਰਨ ਦੇ ਪਿੰਡ ਢੋਟੀਆਂ ਵਿਖੇ ਇੱਕ ਬੈਂਕ ਨੂੰ ਲੁੱਟਣ ਦੀ ਅਸਫਲ ਕੋਸ਼ਿਸ਼ ਵਿੱਚ ਸ਼ਾਮਲ ਸੀ ਜਿਸ ਵਿੱਚ ਮੁਲਜ਼ਮਾਂ ਵੱਲੋਂ ਕੀਤੀ ਗੋਲੀਬਾਰੀ ਵਿੱਚ ਇੱਕ ਪੁਲਿਸ ਮੁਲਾਜ਼ਮ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ।16 ਅਪ੍ਰੈਲ 2024 ਨੂੰ ਰਾਜੂ ਸ਼ੂਟਰ ਦੇ ਸਾਥੀਆਂ ਨੇ ਸਿਵਲ ਹਸਪਤਾਲ ਤਰਨ ਤਾਰਨ ਤੋਂ ਉਸ ਨੂੰ ਭਜਾਉਣ ਦੀ ਸਾਜ਼ਿਸ਼ ਰਚੀ ਸੀ ਜਿੱਥੇ ਉਸ ਨੂੰ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਤਲ ਦੀ ਕੋਸ਼ਿਸ਼, ਡਕੈਤੀ, ਨਸ਼ਾ ਤਸਕਰੀ ਵਰਗੀਆਂ ਸੰਗਠਿਤ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ।ਬਰਾਮਦਗੀ: 4 ਹਥਿਆਰ (3 ਪਿਸਤੌਲ ਅਤੇ ਇੱਕ ਡਬਲ ਬੈਰਲ ਬੰਦੂਕ) ਅਤੇ 26 ਜਿੰਦਾ ਕਾਰਤੂਸ।ਲੋਕ ਸਭਾ 2024 ਦੇ ਚੁਣਾਵ ਨੂੰ ਧਿਆਨ ਦਿੰਦੇ ਹੋਏ ਪੰਜਾਬ ਪੁਲਿਸ ਸਖਤ ਨਜ਼ਰ ਆ ਰਹੀ ਹੈ ਔਰ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਏਗਾ