logo

ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸਕੂਲੀ ਬੱਸਾਂ ਦੀ ਚੈਕਿੰਗ*

*ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸਕੂਲੀ ਬੱਸਾਂ ਦੀ ਚੈਕਿੰਗ*

_ਜਿਲ੍ਹੇ ਦੇ ਸਿੱਖਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪ੍ਰਸਾਸਨ ਦੀ ਜਿੰਮੇਵਾਰੀ- ਅਪਰਨਾ ਐਮ.ਬੀ_

ਮਾਲੇਰਕੋਟਲਾ 28 ਅਪ੍ਰੈਲ ( ਨਿਊਜ਼ ਵਾਰਤਾ ਸੂਤਰ, ਵਾਸ਼ਿਸ਼ਟ ) ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ ਪੱਲਵੀ ਦੇ ਦਿਸਾ ਨਿਰਦੇਸ਼ਾਂ ਤਹਿਤ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸੇਫ ਸਕੂਲ ਵਾਹਨ ਸਕੀਮ ਤਹਿਤ ਜ਼ਿਲ੍ਹੇ ਦੀਆਂ ਸਮੁੱਚੀਆਂ ਸਬ ਡਵੀਜਨਾਂ ਵਿਖੇ ਸਬ ਡਵੀਜਨ ਮੈਜਿਸਟਰੇਟਾਂ ਦੀ ਅਗਵਾਈ ਵਿੱਚ ਗਠਿਤ ਟੀਮਾਂ ਵਲੋਂ ਪਿਛਲੇ ਦਿਨੀਂ ਦਫ਼ਤਰ ਜ਼ਿਲਾ ਬਾਲ ਸੁਰੱਖਿਆ ਅਫਸਰ, ਤਹਿਸੀਲਦਾਰ ਵਲੋਂ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦੀ ਬੱਸਾਂ ਦੀ ਚੈਕਿੰਗ ਕੀਤੀ ਗਈ । ਐਸ.ਡੀ.ਐਮ. ਮਾਲੇਰਕੋਟਲਾ ਅਪਰਨਾ ਐਮ.ਬੀ ਨੇ ਵੱਖ ਵੱਖ ਸਕੂਲਾਂ ਦੀ ਚੈਕਿੰਗ ਦੌਰਾਨ ਸਕੂਲ ਪ੍ਰਬੰਧਕਾ /ਪ੍ਰਿੰਸੀਪਲਾਂ ਆਦਿ ਨੂੰ ਪ੍ਰੇਰਿਤ ਕਰਦਿਆ ਕਿਹਾ ਕਿ ਜਿਲ੍ਹੇ ਦੇ ਸਿੱਖਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪ੍ਰਸਾਸ਼ਨ ਦੀ ਜਿੰਮੇਵਾਰੀ ਹੈ। ਇਸ ਲਈ ਸਕੂਲ ਪ੍ਰਬੰਧਕਾਂ ਨੂੰ ਪ੍ਰਸਾਸ਼ਨ ਦਾ ਪੂਰਨ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਹੋਰ ਕਿਹਾ ਕਿ ਚੈਕਿੰਗ ਕਰਨਾਂ ਸਕੂਲੀ ਪ੍ਰਬੰਧਕਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਨਹੀਂ ਸਗੋਂ ਬੱਚਿਆ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਚੈਕਿੰਗ ਭਵਿੱਖ ਵਿੱਚ ਨਿਰੰਤਰ ਜਾਰੀ ਰਹੇਗੀ ਅਤੇ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਾਰੇ ਵਾਹਨਾਂ ਉੱਪਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਵਿਸ਼ੇਸ ਚੈਕਿੰਗ ਮੌਕੇ ਸਕੂਲੀ ਪ੍ਰਬੰਧਕਾਂ ਨੂੰ ਦੱਸਿਆ ਕਿ ਸੇਫ਼ ਸਕੂਲ ਵਾਹਨ ਪਾਲਿਸੀ ਦੇ ਮਾਪਢੰਡ ਅਨੁਸਾਰ ਇਹ ਲਾਜ਼ਮੀ ਹੈ ਕਿ ਸਕੂਲ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਣ, ਵਾਹਨਾਂ 'ਚ ਅੱਗ ਬੁਝਾਊ ਯੰਤਰ ਹੋਵੇ, ਅਟੈਂਡੈਂਟ ਅਤੇ ਸਟਾਫ ਦੇ ਵਰਦੀ ਪਾਈ ਹੋਏ ,ਪ੍ਰਦੂਸ਼ਣ ਕੰਟਰੋਲ ਕਲੀਅਰੈਂਸ, ਫਾਇਰ ਸਟੇਸ਼ਨ ਅਤੇ ਪੁਲਿਸ ਆਦਿ ਦਾ ਸਪੰਰਕ ਨੰਬਰ,ਸਕੂਲੀ ਵਾਹਨਾਂ ਵਿੱਚ ਸਪੀਡ ਗਵਰਨਰ ਲੱਗਾ ਹੋਵੇ। ਉਨ੍ਹਾਂ ਹੋਰ ਕਿਹਾ ਕਿ ਸਕੂਲੀ ਬੱਸਾਂ ਵਿੱਚ ਸਫ਼ਰ ਕਰਨ ਵਾਲੀਆਂ ਵਿਦਿਆਰਥਣਾਂ ਦੀ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਮਹਿਲਾ ਅਟੈਂਡਟ ਦਾ ਹੋਣਾ ਲਾਜਮ ਹੈ। ਇਸ ਤੋਂ ਇਲਾਵਾ ਸਪੀਡ ਗਵਰਨਰ ਅਤੇ ਸਟਾਪ ਸਾਈਨ ਲੱਗੀ ਹੋਣੀ ਚਾਹੀਦੀ ਹੈ । ਹੋਰ ਨਿਯਮਾਂ ਦੇ ਨਾਲ ਫਸਟ ਏਡਕਿੱਟਾਂ ਅਤੇ ਨਾਲ ਹੀ ਬੱਸਾਂ ਨੂੰ ਓਵਰਲੋਡ ਨਾ ਕੀਤਾ ਜਾਣਾ ਸ਼ਾਮਲ ਹੈ

0
1162 views