logo

ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸੌ ਫ਼ੀਸਦੀ।

ਤਲਵੰਡੀ ਸਾਬੋ, 01 ਮਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚੋਂ ਨਜ਼ਦੀਕੀ ਪਿੰਡ ਲਹਿਰੀ ਦੇ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਸ੍ਰ. ਲਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ 50 ਵਿਦਿਆਰਥੀਆਂ ਨੇ ਇਮਤਿਹਾਨ ਦਿੱਤਾ ਸੀ ਜਿਹਨਾਂ ਵਿੱਚੋਂ ਸਾਰੇ ਵਿਦਿਆਰਥੀ ਫਸਟ ਡਵੀਜ਼ਨ ਨਾਲ ਪਾਸ ਹੋਏ ਹਨ। ਜਿਹਨਾਂ ਵਿੱਚੋਂ ਜਸਪ੍ਰੀਤ ਕੌਰ ਪੁੱਤਰੀ ਬਲਕਰਨ ਸਿੰਘ ਪਿੰਡ ਸੂਰਤੀਆ ਅਤੇ ਖੁਸ਼ਦੀਪ ਕੌਰ ਪੁੱਤਰੀ ਜਗਦੇਵ ਸਿੰਘ, ਪਿੰਡ ਬਹਿਮਣ ਕੌਰ ਸਿੰਘ ਨੇ 476/500, 95.2 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਜਦੋਂਕਿ ਮਹਿਕਦੀਪ ਕੌਰ ਪੁੱਤਰੀ ਭਗਵਾਨ ਸਿੰਘ, ਪਿੰਡ ਸੂਰਤੀਆ ਨੇ 500 ਵਿਚੋਂ 473 ਅੰਕ ਹਾਸਲ ਕਰਕੇ 94.6 ਪ੍ਰਤੀਸ਼ਤ ਨਾਲ ਦੂਸਰਾ ਸਥਾਨ ਗ੍ਰਹਿਣ ਕੀਤਾ। ਇਸਤੋਂ ਇਲਾਵਾ ਵਿਦਿਆਰਥਣ ਕਿਰਨਦੀਪ ਕੌਰ ਪੁੱਤਰੀ ਗੁਰਪਿਆਰ ਸਿੰਘ, ਪਿੰਡ ਲਹਿਰੀ ਨੇ 500 ਵਿਚੋਂ 470 ਅੰਕ ਪ੍ਰਾਪਤ ਕਰਕੇ 94 ਪ੍ਰਤੀਸ਼ਤ ਨਾਲ ਤੀਸਰਾ ਸਥਾਨ ਹਾਸਲ ਕੀਤਾ। ਸ੍ਰ. ਸਿੱਧੂ ਨੇ ਦੱਸਿਆ ਕਿ 90 ਤੋਂ 100 ਪ੍ਰਤੀਸ਼ਤ ਤੱਕ 10 ਵਿਦਿਆਰਥੀ, 80 ਤੋਂ 90 ਫੀਸਦੀ ਤੱਕ 19 ਵਿਦਿਆਰਥੀ ਅਤੇ 70 ਤੋਂ 80 ਫੀਸਦੀ ਤੱਕ 18 ਵਿਦਿਆਰਥੀਆਂ ਨੇ ਪਹਿਲੇ ਦਰਜੇ ਨਾਲ ਜਮਾਤ ਪਾਸ ਕੀਤੀ ਹੈ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਪ੍ਰਧਾਨ ਸ੍ਰੀਮਤੀ ਜਸਵਿੰਦਰ ਕੌਰ ਸਿੱਧੂ ਅਤੇ ਸਕੱਤਰ ਸ਼੍ਰੀਮਤੀ ਪਰਮਜੀਤ ਕੌਰ ਨੇ ਸਮੂਹ ਸਟਾਫ ਅਤੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

1
405 views