logo

ਅੱਠਵੀਂ ਅਤੇ ਬਾਰਵੀਂ ਜਮਾਤ ਦੀਆਂ ਬੋਰਡ ਪ੍ਰੀਖਿਆ ਦੇ ਨਤੀਜਿਆਂ ਵਿਚੋਂ ਸਰਕਾਰੀ ਸਕੂਲ ਲਹਿਲ ਕਲਾਂ ਦੀਆਂ ਵਿਦਿਆਰਥਣਾਂ ਨੇ ਮੈਰਿਟ ਵਿੱਚ ਆ ਕੇ ਮਾਰੀ ਬਾਜੀ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਲ ਕਲਾਂ ਦੇ ਵਿਦਿਆਰਥੀ ਲਗਾਤਾਰ ਵੱਖ ਵੱਖ ਖੇਤਰਾਂ ਵਿੱਚ ਸਕੂਲ ਦਾ ਨਾਮ ਰੋਸ਼ਨ ਕਰ ਰਹੇ ਹਨ। ਦੱਸਵੀਂ ਦੇ ਨਤੀਜਿਆ ਵਿਚੋਂ ਮੈਰਿਟ ਵਿੱਚ ਆਉਣ ਤੋਂ ਬਾਅਦ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜੇ ਵਿੱਚੋਂ ਸਕੂਲ ਦੀ ਹੋਣਹਾਰ ਵਿਦਿਆਰਥਣ ਖੁਸ਼ਪ੍ਰੀਤ ਕੌਰ ਪੁੱਤਰੀ ਸ੍ਰੀ ਦਰਸ਼ਨ ਸਿੰਘ ਨੇ 596/600 ਅੰਕ ਪ੍ਰਾਪਤ ਕਰਕੇ ਪੂਰੇ ਪੰਜਾਬ ਵਿਚੋਂ ਚੌਥਾ ਅਤੇ ਬਾਰਵੀਂ ਜਮਾਤ ਵਿਚੋਂ ਵਿਦਿਆਰਥਣ ਜਸ਼ਨਦੀਪ ਕੌਰ ਪੁੱਤਰੀ ਸ਼੍ਰੀ ਪ੍ਰਗਟ ਸਿੰਘ ਨੇ 487/500 ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ 14ਵਾਂ ਸਥਾਨ ਹਾਸਿਲ ਕਰਕੇ ਮੈਰਿਟ ਵਿੱਚ ਆ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਲ ਕਲਾਂ (ਸੰਗਰੂਰ) ਅਤੇ ਇਲਾਕੇ ਦਾ ਨਾਮ ਪੂਰੇ ਪੰਜਾਬ ਵਿੱਚ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਗੁਰਵਿੰਦਰ ਸਿੰਘ ਵੱਲੋਂ ਇਸ ਉਪਲੱਬਧੀ ਦਾ ਸਿਹਰਾ ਵਿਦਿਆਰਥਣਾਂ ਦੀ ਮਿਹਨਤ ਅਤੇ ਸਕੂਲ ਇੰਚਾਰਜ ਪ੍ਰਦੀਪ ਕੁਮਾਰ ਅਤੇ ਸਟਾਫ ਦੀ ਅਣਥਕ ਮਿਹਨਤ ਦਾ ਨਤੀਜਾ ਦੱਸਿਆ ਹੈ। ਇਸ ਮੌਕੇ ਪਰਦੀਪ ਕੁਮਾਰ ਜੀ ਵੱਲੋਂ ਵੀ ਖੁਸ਼ੀ ਪ੍ਰਗਟ ਕਰਦੇ ਹੋਏ ਦੱਸਿਆ ਕਿ ਸਕੂਲ ਦੇ ਹੋਣਹਾਰ ਬੱਚਿਆਂ ਵੱਲੋਂ ਲਗਾਤਾਰ ਇਸ ਸੈਸ਼ਨ ਦੌਰਾਨ ਅੱਠਵੀ, ਦਸਵੀਂ ਅਤੇ ਬਾਰਵੀਂ ਜਮਾਤ ਵਿੱਚੋਂ ਮੈਰਿਟ ਵਿੱਚ ਆ ਕੇ ਪੂਰੇ ਪੰਜਾਬ ਪੱਧਰ ਤੇ ਸਕੂਲ ਦਾ ਨਾਮ ਚਮਕਾਇਆ ਹੈ ਇਹ ਇਲਾਕੇ ਲਈ ਬਹੁਤ ਵੱਡੀ ਮਾਣ ਵਾਲੀ ਗੱਲ ਹੈ। ਇਸ ਮੌਕੇ ਚੇਅਰਮੈਨ ਤਰਸੇਮ ਸਿੰਘ,ਪ੍ਰਧਾਨ ਦਲਜੀਤ ਸਿੰਘ ਸਰਾਓ, ਐਸ ਐਮ ਸੀ ਕਮੇਟੀ ਮੈਬਰਾਂ ਨੇ ਪੰਜਾਬ ਪੱਧਰ ਤੇ ਆਈ ਇਸ ਪ੍ਰਾਪਤੀ ਦੀ ਪ੍ਰਸੰਸਾ ਕੀਤੀ ਅਤੇ ਸਕੂਲ ਇੰਚਾਰਜ ਅਤੇ ਸਮੂਹ ਸਟਾਫ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਮੈਡਮ ਦਲਜੀਤ ਕੌਰ, ਮੈਡਮ ਹਰਪ੍ਰੀਤ ਕੌਰ, ਮੈਡਮ ਅਮ੍ਰਿਤਪਾਲ ਕੌਰ, ਮੈਡਮ ਅਮਨਦੀਪ ਕੌਰ, ਮੈਡਮ ਮਾਲਵਿੰਦਰ ਕੌਰ, ਮੈਡਮ ਰੇਨੂੰ ਬਾਲਾ, ਮੈਡਮ ਅੰਜਲੀ, ਮੈਡਮ ਸੋਨੂੰ ਰਾਣੀ, ਮੈਡਮ ਪੂਜਾ ਬਾਂਸਲ, ਮੈਡਮ ਸੰਧਿਆ, ਮੈਡਮ ਸੁਖਪਾਲ ਕੌਰ, ਮੈਡਮ ਹਰਦੀਪ ਕੌਰ, ਦਵਿੰਦਰ ਸਿੰਘ, ਸ਼੍ਰੀ ਜਗਦੀਪ ਸਿੰਘ, ਸ਼੍ਰੀ ਰਣਜੀਤ ਸਿੰਘ, ਸ਼੍ਰੀ ਹਰਜਿੰਦਰ ਸਿੰਘ, ਸ਼੍ਰੀ ਸੋਮਨਾਥ ਸੈਣੀ, ਸ਼੍ਰੀ ਹਰਦੀਪ ਸਿੰਘ ਅਤੇ ਸਮੂਹ ਸਟਾਫ ਮੈਂਬਰ ਸਹਿਬਾਨ ਨੇ ਵੀ ਵਿਦਿਆਰਥਣ ਨੂੰ ਚੰਗੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੰਦੇ ਹੋਏ ਪ੍ਰਮਾਤਮਾ ਅੱਗੇ ਇਹਨਾਂ ਹੋਣਹਾਰ ਵਿਦਿਆਰਥਣਾਂ ਦੀ ਚੜਦੀ ਕਲਾਂ ਦੀ ਕਾਮਨਾਂ ਕੀਤੀ।

0
483 views