logo

ਮੈਰਿਟ ਵਿੱਚ ਆਏ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੁੰ ਚੁਕਵਾਈ*

ਰੂਪਨਗਰ 3 ਮਈ ( ਵਾਸ਼ਿਸ਼ਟ ) ਡਿਪਟੀ ਕਮਿਸ਼ਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ ਪ੍ਰੀਤਿ ਯਾਦਵ ਆਈ ਏ ਐਸ ਵਲੋਂ ਅੱਠਵੀਂ ਅਤੇ ਬਾਰਵੀਂ ਜਮਾਤ ਦੇ ਮੈਰਿਟ ਵਿੱਚ ਆਏ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ ਵਿੱਚ ਨਿਰਪੱਖ ਤੇ ਨਿਡਰ ਹੋ ਕੇ ਬਿਨ੍ਹਾਂ ਕਿਸੇ ਲਾਲਚ ਤੋਂ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੁੰ ਚੁਕਵਾਈ ਅਤੇ ਹੋਰ ਸਵੀਪ ਗਤਿਵਿਧੀਆਂ ਕਰਵਾਈਆਂ। ਉਨ੍ਹਾਂ ਨੂੰ ਪੰਜਾਬ ਰਾਜ ਵਿੱਚ 1 ਜੂਨ ਨੂੰ ਹੋ ਰਹੀਆਂ ਚੋਣਾਂ ਲਈ ਸਮੂਹ ਵੋਟਰਾਂ ਨੂੰ ਆਪਣੀ ਵੋਟ ਦੀ ਸਹੀ ਵਰਤੋਂ ਬਿਨਾਂ ਕਿਸੇ ਬਾਹਰੀ ਦਬਾਓ, ਲਾਲਚ, ਜਾਤ ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਆਪਣੇ ਪਰਿਵਾਰਕ ਕਰਨ ਲਈ ਜਾਗਰੂਕ ਕਰਨ ਲਈ ਕਿਹਾ।

2
950 views