logo

ਮਨੀ ਰਾਣਾ ਬਾਉਂਸਰ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਸੰਪਾਦਕ : ਮਨੀ ਚੀਮਾ| ਖਰੜ ਹਲਕੇ ਦੇ ਪਿੰਡ ਚੰਦੋ ਵਿਚ ਬਾਊਂਸਰ ਦਾ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ। ਅਣਪਛਾਤੇ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ।

ਸਿਰ ਵਿੱਚ ਗੋਲੀਆਂ ਲੱਗਣ ਕਰਕੇ ਨੌਜਵਾਨ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਮੌਕੇ ਉਤੇ ਪੁਲਿਸ ਪਹੁੰਚੀ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ 27 ਸਾਲਾ ਮਨੀਸ਼ ਕੁਮਾਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਖਰੜ ਕਲੱਬ ਵਿਚ ਬਾਊਂਸਰ ਸੀ। ਮਨੀਸ਼ ਕੁਮਾਰ ਮਾਪਿਆਂ ਦਾ ਇਕਲੌਤਾ ਪੁੱਤ ਸੀ।

0
24 views