
ਕਰਨ ਸਿੰਘ ਡੀ ਟੀ ਓ ਨੇ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਅਤੇ ਮੋਰਿੰਡਾ ਸ਼ਹਿਰ ਵਿੱਚ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ
ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਸਰਕਲ ਸ਼੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਦੇ ਵੱਖ-ਵੱਖ ਪਿੰਡਾਂ ਵਿੱਚ ਪਿੰਡ ਦੂਮਣਾ , ਸਲੋਮਾਜਰਾ, ਮੁੰਡਿਆਂ, ਡਹਿਰ, ਗਗੋਂ, ਘੜੀਸਪੁਰ, ਤਾਲਾਪੁਰ, ਸ਼ਾਂਤਪੁਰ, ਰੋਲੂਮਾਜਰਾ, ਸਲੇਮਪੁਰ, ਮਕੜੋਨਾਂ ਕਲਾਂ, ਮਕੜੋਨਾਂ ਖੁਰਦ ਅਤੇ ਸ਼ਹਿਰ ਮੋਰਿੰਡਾ ਦੇ ਵਾਰਡ ਨੰ. 10 ਵਿਖੇ 01 ਜੂਨ, 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਮੁੱਖ ਸੇਵਾਦਾਰ ਸ੍ਰ. ਕਰਨ ਸਿੰਘ DTO ਜੀ ਦੀ ਪ੍ਰਧਾਨਗੀ ਹੇਠ ਸ਼੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਜੀ ਦੇ ਹੱਕ ਵਿੱਚ ਭ,ਵੇ ਇਕੱਠਾਂ ਦੀਆਂ ਸ੍ਰ. ਸਿਮਰਨਜੀਤ ਸਿੰਘ ਚੰਦੂਮਾਜਰਾ ਦੀਆਂ ਮੀਟਿੰਗਾਂ ਕਰਵਾਈਆਂ ਗਈਆਂ। ਇਨ੍ਹਾਂ ਮੀਟਿੰਗਾਂ ਵਿੱਚ ਪਿੰਡਾਂ ਦੀਆਂ ਅਤੇ ਸ਼ਹਿਰ ਮੋਰਿੰਡਾ ਦੇ ਵੋਟਰਾਂ ਵੱਲੋਂ ਵੱਧ-ਚੜ ਕੇ ਯੋਗਦਾਨ ਪਾਇਆ ਗਿਆ।
ਇਸ ਤੋਂ ਬਾਅਦ ਕਾਈਨੌਰ ਵਿਖੇ ਅੰਤਿਮ ਅਰਦਾਸ ਵਿੱਚ ਹਾਜ਼ਰੀ ਲਗਵਾਉਂਦੇ ਹੋਏ ਸਤਿਗੁਰੂ ਦੇ ਚਰਨਾਂ ਵਿੱਚ ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
ਇਸ ਤੋਂ ਇਲਾਵਾ ਮੋਰਿੰਡਾ ਵਿੱਚ ਕਾਂਗਰਸੀ ਆਗੂ ਸ਼੍ਰੀ ਨੀਨਾ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ।
ਇਨ੍ਹਾਂ ਮੀਟਿੰਗਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ, ਆਗੂ ਸਹਿਬਾਨ ਅਤੇ ਵਰਕਰਾਂ ਵੱਲੋਂ ਆਪਣਾ-ਆਪਣਾ ਯੋਗਦਾਨ ਪਾ ਕੇ ਮੀਟਿੰਗਾਂ ਨੂੰ ਕਾਮਯਾਬ ਬਣਾਇਆ।
ਮੈਂ ਹਲਕਾ ਸ਼੍ਰੀ ਚਮਕੌਰ ਸਾਹਿਬ ਦੀ ਸਮੁੱਚੀ ਲੀਡਰਸ਼ਿਪ ਅਤੇ ਸਮੂਹ ਵਰਕਰਾਂ ਦਾ ਤਹਿ-ਦਿਲੋਂ ਧੰਨਵਾਦੀ ਹਾਂ ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਇਨ੍ਹਾਂ ਮੀਟਿੰਗਾਂ ਨੂੰ ਸਫ਼ਲ ਬਣਾਇਆ।