logo

ਡੇਰਾ ਸ਼੍ਰੀ ਭਜਨਗੜ ਗੋਲੂ ਕਾ ਮੋੜ ਵਿਖ਼ੇ ਅੱਜ 11 ਸ਼੍ਰੀ ਅਖੰਡ ਪਾਠ ਸਾਹਿਬ ਜੀ ਪਾਏ ਭੋਗ ** ਅਗਲੀ ਲੜੀ ਦੇ 11 ਸ਼੍ਰੀ ਅਖੰਡ ਪਾਠ ਸਾਹਿਬ ਕੀਤੇ ਆਰੰਭ

ਇਲਾਕੇ ਦੀ ਸਿਰਮੌਰ ਧਾਰਮਿਕ ਸੰਸਥਾ ਡੇਰਾ ਸ਼੍ਰੀ ਭਜਨਗੜ ਸਾਹਿਬ ਦੇ ਸੰਸਥਾਪਕ ਸੰਤ ਬਾਬਾ ਵਚਨ ਸਿੰਘ ਜੀ ਵੱਲੋਂ ਆਪਣੇ ਮੁਰਸ਼ਦ ਸੰਤ ਬਾਬਾ ਅਨੂਪ ਸਿੰਘ ਜੀ ਦੀ ਯਾਦ ਵਿੱਚ ਚਲਾਈ ਮਰਿਆਦਾ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਡੇਰਾ ਸ਼੍ਰੀ ਭਜਨਗੜ੍ਹ ਗੋਲੂ ਕਾ ਮੋੜ ਵਿਖ਼ੇ ਗੱਦੀ ਨਸ਼ੀਨ ਸੰਤ ਬਾਬਾ ਰਜਿੰਦਰ ਸਿੰਘ ਦੀ ਰਹਿਨਮਾਈ ਵਿਚ ਪਹਿਲੀ ਹਾੜ ਤੋਂ ਆਰੰਭ ਕੀਤੀ ਗਈ ਹੈ। ਇਹਨਾ ਸ਼ੁਰੂ ਕੀਤੇ ਸਮਾਗਮਾਂ ਵਿੱਚ ਅੱਜ ਅੱਠਵੀਂ ਲੜੀ ਦੇ 11 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਸੰਤ ਬਾਬਾ ਰਜਿੰਦਰ ਸਿੰਘ ਵੱਲੋਂ ਸੰਗਤਾਂ ਨੂੰ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਤੇ ਕਥਾ ਵਿਚਾਰਾਂ ਨਾਲ ਜੋੜਿਆ, ਇਸ ਉਪਰੰਤ ਵਿਸ਼ੇਸ਼ ਤੌਰ ਤੇ ਪਹੁੰਚੇ ਉਹ ਰਾਗੀ ਢਾਡੀ ਅਤੇ ਕਥਾ ਵਾਚਕਾਂ ਨੇ ਸੰਗਤਾਂ ਨੂੰ ਰਸ ਭਿੰਨਾ ਕੀਰਤਨ ਅਤੇ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਇਸ ਦੌਰਾਨ ਅਗਲੀ ਟਰਮ ਦੇ 11 ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਇਸ ਮੌਕੇ ਡੇਰਾ ਸ਼੍ਰੀ ਭਜਨ ਗੜ ਦੇ ਸਟੇਜ ਸੈਕਟਰੀ ਸੋਮ ਪ੍ਰਕਾਸ਼ ਨੇ ਦੱਸਿਆ ਇੰਨਾ ਸਮਾਗਮਾਂ ਦੀ ਸਮਾਪਤੀ ਅਤੇ ਲੜੀ ਦੇ ਭੋਗ 16 ਜੁਲਾਈ ਪਹਿਲੀ ਸਾਵਨ ਨੂੰ ਪਾਏ ਜਾਣਗੇ ਤੇ ਮਹਾਨ ਗੁਰਮਤਿ ਸਮਾਗਮ ਹੋਵੇਗਾ ਜਿਸ ਵਿੱਚ ਰਾਗੀ, ਢਾਡੀ ਅਤੇ ਪੰਥ ਦੇ ਵਿਦਵਾਨ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਗੁਰੂ ਇਤਿਹਾਸ ਨਾਲ ਜੋੜਨਗੇ, ਇੰਨਾ ਸਮਾਗਮਾਂ ਵਿੱਚ ਇਲਾਕੇ ਦੇ ਪਿੰਡਾਂ ਸ਼ਹਿਰਾਂ ਤੋਂ ਇਲਾਵਾ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੀ ਨਤਮਸਤਕ ਹੋਣਗੀਆਂ! ਗੁਰੂ ਕੇ ਲੰਗਰ ਅਤੁੱਟ ਸੰਗਤਾਂ ਵਿੱਚ ਵਰਤਾਏ ਗਏ ।

2
5539 views