logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

18 ਸਾਲ ਤੋਂ ਘੱਟ ਉਮਰ ਦੇ ਬੱਚਿਆ ਨੂੰ ਚਲਾਉਣ ਲਈ ਦਿੱਤਾ ਦੋ ਪਹੀਆ ਜਾਂ ਚਾਰ ਪਹੀਆ ਵਹੀਕਲ ਤਾਂ ਮਾਤਾ ਪਿਤਾ ਪਰ ਹੋਵੇਗੀ ਕਾਨੂੰਨੀ ਕਾਰਵਾਈ-ਸ.ਜੋਰਾ ਸਿੰਘ ਕਾਂਗੜ,ਡੀ ਐਸ ਪੀ ਟਰੈਫਿਕ ਮੋਗਾ

ਮੋਗਾ-01/08/24-ਅੱਜ ਮਿਤੀ 01-08-2024 ਨੂੰ ਮਾਣਯੋਗ ਸੀਨੀਅਰ ਕਪਤਾਨ ਪੁਲਿਸ ਮੋਗਾ ਜੀ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਸਰਦਾਰ ਜੋਰਾ ਸਿੰਘ ਕਾਂਗੜ ਡੀਐੱਸਪੀ ਟ੍ਰੈਫਿਕ ਮੋਗਾ ਜੀ ਦੀ ਰਹਿਨੁਮਾਈ ਹੇਠ ਡਾਕਟਰ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾ ਦੀ ਪਾਲਣਾ ਕਰਨ ਸਬੰਧੀ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ । ਏਐਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸੰਬੋਧਨ ਕੀਤਾ । ਏਐਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਨੇ ਦੱਸਿਆ ਕਿ ਮੋਟਰ ਵਹੀਕਲ ਐਕਟ 2019 ਦੀ ਧਾਰਾ 199 ਏ ਅਤੇ 199 ਬੀ ਵਿੱਚ ਸੋਧ ਕੀਤੀ ਗਈ ਹੈ ਨਾ-ਬਾਲਗ ਬੱਚੇ ਜਿਨਾਂ ਦੀ ਉਮਰ 18 ਸਾਲ ਤੋਂ ਘੱਟ ਹੈ ਦੋ ਪਹੀਆ ਅਤੇ ਚਾਰ ਪਹੀਆ ਵਹੀਕਲ ਨਾ ਚਲਾਉਣ ਸਬੰਧੀ ਜਾਗਰੂਕ ਕੀਤਾ । ਨਾ-ਬਾਲਗ ਬੱਚੇ ਜਿਨਾਂ ਦੀ ਉਮਰ 18 ਸਾਲ ਤੋਂ ਘੱਟ ਹੈ ਦੋ ਪਹੀਆ ਜਾਂ ਚਾਰ ਪਹੀਆ ਵਹੀਕਲ ਚਲਾਉਂਦੇ ਫੜੇ ਜਾਣ ਉਪਰੰਤ ਬੱਚਿਆ ਦੇ ਮਾਤਾ ਪਿਤਾ ਨੂੰ ਵੀ ਤਿੰਨ ਸਾਲ ਦੀ ਕੈਦ ਅਤੇ 25 ਹਜਾਰ ਰੁਪਏ ਜੁਰਮਾਨਾ ਹੋ ਸਕਦਾ ਹੈ ਇਸੇ ਤਰ੍ਹਾਂ ਜੇਕਰ ਕੋਈ ਨਾ-ਬਾਲਗ ਬੱਚਾ ਕਿਸੇ ਪਾਸੋਂ ਦੋ ਪਹੀਆ ਜਾਂ ਚਾਰ ਪਹੀਆ ਵਾਹਣ ਮੰਗ ਕੇ ਚਲਾਉਂਦਾ ਹੈ ਤਾਂ ਉਸ ਵਹੀਕਲ ਦੇ ਮਾਲਕ ਖਿਲਾਫ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਸਬੰਧੀ ਜਾਗਰੂਕ ਕੀਤਾ ਗਿਆ । ਇਸ ਤੋਂ ਇਲਾਵਾ ਸਾਰਿਆ ਨੂੰ ਫਰਿਸ਼ਤਾ 2024 ਸਕੀਮ ਸਬੰਧੀ ਵੀ ਜਾਗਰੂਕ ਕੀਤਾ ਗਿਆ । ਇਸ ਮੌਕੇ ਹੈਡਕਾਂਸਟੇਬਲ ਸੁਖਜਿੰਦਰ ਸਿੰਘ ਟਰੈਫਿਕ ਸਟਾਫ ਮੋਗਾ, ਪ੍ਰਿੰਸੀਪਲ ਹੇਮ ਪਰਬਾ ਸੂਦ, ਮਲਕੀਤ ਸਿੰਘ, ਪਵਨ ਗਰੋਵਰ, ਸੂਰਜ ਗਰਗ, ਦਲਬੀਰ, ਦਲਜੀਤ ਅਤੇ ਮੀਨਾਕਸ਼ੀ ਅਧਿਆਪਕ ਸਾਹਿਬਾਨ ਹਾਜ਼ਰ ਸਨ ।

14
1197 views

Comment