logo

ਪਾਣੀ ਦਾ ਪੱਧਰ ਵਧਣ ਕਾਰਨ 7 ਪਿੰਡਾ ਦਾ ਸਪੰਰਕ ਦੇਸ਼ ਨਾਲੋਂ ਟੁੱਟਾ ਪਿੰਡ ਬਣਿਆ ਟਾਪੂ

ਜਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਕਸਬਾ ਦੀਨਾਨਗਰ ਅਧੀਨ ਪੈਂਦੇ ਮਕੋੜਾ ਪਤਨ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਰਾਵੀ ਦਰਿਆ ਤੋਂ ਪਾਰ ਵੱਸਦੇ 7 ਪਿੰਡਾ ਦਾ ਸਪੰਰਕ ਭਾਰਤ ਦੇਸ਼ ਨਾਲ ਟੁੱਟ ਚੁੱਕਾ ਹੈ ਅਤੇ ਇਹਨਾਂ ਪਿੰਡਾ ਨੂੰ ਜਾਣ ਦਾ ਇਕ ਮਾਤਰ ਸਹਾਰਾ ਕਿਸ਼ਤੀ ਵੀ ਪਾਣੀ ਦਾ ਪੱਧਰ ਵਧਣ ਕਾਰਨ ਚੁੱਕ ਲਈ ਗਈ ਹੈ।ਆਜ਼ਾਦੀ ਦੇ 75 ਸਾਲ ਬੀਤ ਜਾਣ ਦੇ ਬਵਜੂਦ ਇਹਨਾਂ ਪਿੰਡਾ ਦੀ ਕਿਸੇ ਸਰਕਾਰ ਨੇ ਸਾਰ ਨਹੀਂ ਲਈ ਜਿੱਸ ਕਰਕੇ ਕਈ ਲੋਕ ਇਹਨਾਂ ਪਿੰਡਾ ਨੂੰ ਛੱਡ ਕੇ ਜਾਂ ਚੁੱਕੇ ਹਨ । ਦੱਸਿਆ ਜਾ ਰਿਹਾ ਹੈ ਕਿ ਝੋਦਾ ਪਿੰਡਾਂ ਵਿੱਚੋਂ ਰਾਵੀ ਦਰਿਆ ਤੋਂ ਪਾਰ ਹੁਣ ਸਿਰਫ 7 ਪਿੰਡ ਹੀ ਮਜੂਦ ਹਨ। ਇਹਨਾ ਲੋਕਾਂ ਨੂੰ ਵਿ ਰਾਵੀ ਦਰਿਆ ਤੇ ਪਕਾ ਪੁੱਲ ਨਾ ਹੋਣ ਕਰਕੇ ਕੋਈ ਸੁੱਖ ਸਹੂਲਤ ਨਹੀਂ ਹੈ ਜਿੱਸ ਕਰਕੇ ਅੱਜ ਵਿ ਦੇਸ਼ ਦੀ ਆਜ਼ਾਦੀ ਇਹਨਾਂ ਲਈ ਕੋਈ ਮਾਇਨੇ ਨਹੀਂ ਰੱਖਦੀ ।
ਰਾਵੀ ਦਰਿਆ ਤੋਂ ਪਾਰ ਵੱਸਦੇ ਪਿੰਡਾ ਦੇ ਲੋਕਾਂ ਨੇ ਦਸਿਆ ਕਿ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪਿੰਡਾਂ ਦੇ ਲੋਕ ਕਹਿਣ ਨੂੰ ਤਾਂ ਭਾਰਤ ਦਾ ਹਿੱਸਾ ਹਨ ਪਰ ਬਰਸਾਤ ਦੇ ਦਿਨਾਂ ਵਿਚ ਇਨ੍ਹਾਂ ਪਿੰਡਾਂ ਦੇ ਲੋਕ ਖ਼ੁਦ ਨੂੰ ਬੇਸਹਾਰਾ ਮਹਿਸੂਸ ਕਰਦੇ ਹਨ। ਆਜ਼ਾਦੀ ਦੇ 75 ਸਾਲ ਬੀਤ ਜਾਣ ਤੋਂ ਬਾਅਦ ਵੀ ਪੁਲ ਦੇ ਪਾਰ ਵੱਸਦੇ 7 ਪਿੰਡਾਂ ਦੇ ਲੋਕ ਆਪਣੇ ਆਪ ਨੂੰ ਗ਼ੁਲਾਮ ਸੱਮਝਦੇ ਹਨ, ਕਿਉਂਕਿ ਜਦ ਵੀ ਇਹ ਅਸਥਾਈ ਪੁਲ ਚੁੱਕ ਲਿਆ ਜਾਂਦਾ ਹੈ ਤਾਂ ਇਹਨਾਂ ਲੋਕਾਂ ਦਾ ਸੰਪਰਕ ਦੇਸ਼ ਨਾਲੋਂ ਟੁੱਟ ਜਾਂਦਾ ਹੈ। ਕਈ ਲੋਕ ਤਾਂ ਕਹਿੰਦੇ ਹਨ ਕਿ ਇਨ੍ਹਾਂ ਦਿਨਾਂ ਵਿਚ ਸਾਨੂੰ ਇਹ ਪਤਾ ਨਹੀਂ ਚਲਦਾ ਕਿ ਅਸੀਂ ਕਿਸ ਦੇਸ਼ ਦੇ ਨਾਗਰਿਕ ਹਾਂ ਕਿਉਂਕਿ ਇਹ ਇਲਾਕਾ ਐਲ ਓ ਸੀ ਦੇ ਨਾਲ ਲੱਗਦਾ ਹੈ। ਬਰਸਾਤ ਦੇ ਮੌਸਮ ਵਿਚ ਨਹਿਰੀ ਵਿਭਾਗ ਵੱਲੋਂ ਬਣਾਇਆ ਗਿਆ ਪਲਟੂਨ ਪੁਲ ਚੁੱਕ ਲਿਆ ਜਾਂਦਾ ਹੈ ਤੇ ਲੋਕਾਂ ਨੂੰ ਆਉਣ-ਜਾਣ ਲਈ ਇਕ ਮਾਤਰ ਬੇੜੀ ਦਾ ਸਹਾਰਾ ਲੈਣਾ ਪੈਂਦਾ ਹੈ। ਦਰਿਆ ਚ ਪਾਣੀ ਦਾ ਪੱਧਰ ਹੋਰ ਜਿਆਦਾ ਹੋਣ ਕਰਕੇ ਪਾਰ ਵਸਦੇ 7 ਪਿੰਡ ਇਕ ਟਾਪੂ ਬਣ ਜਾਂਦੇ ਹਨ ਤੇ ਫਿਰ ਲੋਕਾ ਦੇ ਆਉਣ ਜਾਣ ਦਾ ਕੋਈ ਸਾਧਨ ਨਹੀਂ ਹੁੰਦਾ । ਇੱਕ ਪਾਸੇ ਦਰਿਆ ਹੁੰਦਾ ਹੈ ਤੇ ਦੂਜੇ ਪਾਸੇ ਪਾਕਿਸਤਾਨ ।ਰਾਵੀ ਦਰਿਆ ਤੋਂ ਪਾਰ ਪੈਂਦੇ 7 ਪਿੰਡ ਭਰਿਆਲ, ਤੂਰਬਾਨੀ, ਰਾਏਪੁਰ ਚਿੱਬ, ਮੰਮੀ ਚਕਰੰਗਾਂ, ਕਜਲੇ, ਝੁੰਬਰ, ਲਸਿਆਣ ਆਦਿ ਪਿੰਡਾਂ ਦੇ ਲੋਕ ਅਕਸਰ ਹਰ ਸਾਲ ਸਰਕਾਰ ਤੋਂ ਪੱਕੇ ਪੁਲ ਦੀ ਆਸ ਰੱਖਦੇ ਹਨ ਪਰ ਸਿਵਾਏ ਲਾਰਿਆਂ ਦੇ ਕੁਝ ਨਹੀਂ ਮਿਲਦਾ

0
4810 views