logo

ਮਾਣਯੋਗ ਸੀਨੀਅਰ ਕਪਤਾਨ ਪੁਲਿਸ ਮੋਗਾ ਜੀ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਸਰਦਾਰ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਜੀ ਦੀ ਰਹਿਨੁਮਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੀਆਂ ਵਿਦਿਆਰਥਣਾ ਨੇ ਟ੍ਰੈਫਿਕ ਨਿਯਮਾ ਦੀ ਪਾਲਣਾ ਸਬੰਧੀ ਲਗਾਇਆ ਜਾਗਰੂਕ ਸੈਮੀਨਾਰ -ਕੇਵਲ ਸਿੰਘ (ਏ ਐਸ ਆਈ, ਟਰੈਫਿਕ ਐਜੂਕੇਸ਼ਨ ਸੈੱਲ ,ਮੋਗਾ )

ਮੋਗਾ-29/08/2024(ਸ਼ਾਲੀਨ ਸ਼ਰਮਾ)-ਅੱਜ ਮਿਤੀ 29-08-2024 ਨੂੰ ਮਾਣਯੋਗ ਸੀਨੀਅਰ ਕਪਤਾਨ ਪੁਲਿਸ ਮੋਗਾ ਜੀ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਸਰਦਾਰ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਜੀ ਦੀ ਰਹਿਨੁਮਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੀਆਂ ਵਿਦਿਆਰਥਣਾ ਨੂੰ ਟ੍ਰੈਫਿਕ ਨਿਯਮਾ ਦੀ ਪਾਲਣਾ ਕਰਨ ਸਬੰਧੀ ਅਤੇ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ । ਏਐਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਅਤੇ ਮੈਡਮ ਅਮਨਦੀਪ ਕੌਰ ਇੰਚਾਰਜ ਓਟ ਸੈਂਟਰ ਢੁੱਡੀਕੇ ਨੇ ਸੰਬੋਧਨ ਕੀਤਾ । ਏਐਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਨੇ ਦੱਸਿਆ ਕਿ ਮੋਟਰ ਵਹੀਕਲ ਐਕਟ 2019 ਦੀ ਧਾਰਾ 199 ਏ ਅਤੇ 199 ਬੀ ਵਿੱਚ ਸੋਧ ਕੀਤੀ ਗਈ ਹੈ ਨਾ-ਬਾਲਗ ਬੱਚੇ ਜਿਨਾਂ ਦੀ ਉਮਰ 18 ਸਾਲ ਤੋਂ ਘੱਟ ਹੈ ਦੋ ਪਹੀਆ ਅਤੇ ਚਾਰ ਪਹੀਆ ਵਹੀਕਲ ਨਾ ਚਲਾਉਣ ਸਬੰਧੀ ਜਾਗਰੂਕ ਕੀਤਾ । ਨਾ-ਬਾਲਗ ਬੱਚੇ ਜਿਨਾਂ ਦੀ ਉਮਰ 18 ਸਾਲ ਤੋਂ ਘੱਟ ਹੈ ਦੋ ਪਹੀਆ ਜਾਂ ਚਾਰ ਪਹੀਆ ਵਹੀਕਲ ਚਲਾਉਂਦੇ ਫੜੇ ਜਾਣ ਉਪਰੰਤ ਬੱਚਿਆ ਦੇ ਮਾਤਾ ਪਿਤਾ ਨੂੰ ਵੀ ਤਿੰਨ ਸਾਲ ਦੀ ਕੈਦ ਅਤੇ 25 ਹਜਾਰ ਰੁਪਏ ਜੁਰਮਾਨਾ ਹੋ ਸਕਦਾ ਹੈ ਇਸੇ ਤਰ੍ਹਾਂ ਜੇਕਰ ਕੋਈ ਨਾ-ਬਾਲਗ ਬੱਚਾ ਕਿਸੇ ਪਾਸੋਂ ਦੋ ਪਹੀਆ ਜਾਂ ਚਾਰ ਪਹੀਆ ਵਾਹਣ ਮੰਗ ਕੇ ਚਲਾਉਂਦਾ ਹੈ ਤਾਂ ਉਸ ਵਹੀਕਲ ਦੇ ਮਾਲਕ ਖਿਲਾਫ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਸਬੰਧੀ ਜਾਗਰੂਕ ਕੀਤਾ ਗਿਆ ।ਸਾਰਿਆ ਨੂੰ ਫਰਿਸ਼ਤਾ 2024 ਸਕੀਮ ਸਬੰਧੀ ਅਤੇ 112 ਹੈਲਪ ਲਾਈਨ ਨੰਬਰ ਸਬੰਧੀ ਵੀ ਜਾਗਰੂਕ ਕੀਤਾ ਗਿਆ । ਮੈਡਮ ਅਮਨਦੀਪ ਕੌਰ ਇੰਚਾਰਜ ਓਟ ਸੈਂਟਰ ਢੁਡੀਕੇ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ । ਇਸ ਮੌਕੇ ਸ੍ਰੀਮਤੀ ਭੁਪਿੰਦਰ ਕੌਰ, ਸ੍ਰੀਮਤੀ ਅਮਰਪ੍ਰੀਤ ਕੌਰ, ਸ੍ਰੀ ਕਮਲਦੀਪ ਕੁਮਾਰ, ਸਰਦਾਰ ਯਾਦਵਿੰਦਰ ਸਿੰਘ ਅਤੇ ਸ਼੍ਰੀਮਤੀ ਨਿਤਾਸ਼ਾ ਅਧਿਆਪਕ ਸਾਹਿਬਾਨ ਹਾਜ਼ਰ ਸਨ ।

0
1426 views