logo

ਜੈਤੋ ਵਿਖੇ 29.93 ਲੱਖ ਦੀ ਲਾਗਤ ਨਾਲ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ-ਡਿਪਟੀ ਕਮਿਸ਼ਨਰ ਜੈਤੋ ਦੇ 04 ਪਿੰਡਾਂ ਵਿੱਚ ਗਲੀਆਂ, ਆਂਗਣਵਾੜੀ ਅਤੇ ਸਕੂਲ ਬਾਊਂਡਰੀ ਵਾਲ ਦਾ ਹੋ ਰਿਹਾ ਨਿਰਮਾਣ

ਜੈਤੋ (ਫਰੀਦਕੋਟ) 29 ਅਗਸਤ,(Amit Sharma)

ਜਿਲ੍ਹੇ ਦੇ ਬਲਾਕ ਜੈਤੋ ਵਿਖੇ ਮਗਨਰੇਗਾ ਅਧੀਨ 29.93 ਲੱਖ ਰੁਪਏ ਦੀ ਰਾਸ਼ੀ ਨਾਲ ਵੱਖ ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜੋ ਕਿ ਜਲਦ ਹੀ ਤਿਆਰ ਹੋ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਹੁੰਦਿਆਂ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ । ਉਨ੍ਹਾਂ ਦੱਸਿਆ ਕਿ ਬਲਾਕ ਜੈਤੋ ਦੇ ਪਿੰਡ ਬਹਿਬਲ ਖੁਰਦ ਵਿੱਚ 9.95 ਲੱਖ ਦੀ ਲਾਗਤ ਨਾਲ ਇੱਟਾਂ ਦੀ ਗਲੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹਨਾਂ ਘਰਾਂ ਦੇ ਵਸਨੀਕ ਪਿਛਲੇ ਲੰਮੇ ਸਮੇਂ ਤੋਂ ਇਸ ਗਲੀ ਨੂੰ ਪੱਕੀ ਕਰਨ ਦੀ ਮੰਗ ਕਰ ਰਹੇ ਸਨ ਜੋ ਕਿ ਪੂਰੀ ਕੀਤੀ ਗਈ ਹੈ। ਇਸੇ ਹੀ ਤਰ੍ਹਾਂ ਪਿੰਡ ਬੁਰਜ ਹਰੀ ਕਾ ਵਿਖੇ 9.05 ਲੱਖ ਦੀ ਲਾਗਤ ਨਾਲ ਆਂਗਣਵਾੜੀ ਸੈਂਟਰ ਦਾ ਨਿਰਮਾਣ ਹੋ ਰਿਹਾ ਹੈ। ਜਿਸ ਦੇ ਨਿਰਮਾਣ ਹੋਣ ਨਾਲ ਪਿੰਡ ਅਤੇ ਆਸ ਪਾਸ ਦੇ ਵਸਨੀਕਾਂ ਨੂੰ ਲਾਭ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਪਿੰਡ ਵਾੜਾ ਭਾਈ ਕਾ ਵਿਖੇ 6.14 ਲੱਖ ਰੁਪਏ ਨਾਲ ਗਲੀ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਈ ਜਾ ਰਹੀ ਹੈ। ਇਸ ਦੇ ਨਾਲ ਹੀ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਘਣੀਆਂ ਵਿਖੇ 4.79 ਲੱਖ ਰੁਪਏ ਨਾਲ ਸਕੂਲ ਦੀ ਬਾਊਂਡਰੀ ਵਾਲ ਬਣਾਈ ਜਾ ਰਹੀ ਹੈ। ਇਸ ਦੇ ਨਾਲ ਸਕੂਲ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਵਿਕਾਸ ਹੋਵੇਗਾ ਅਤੇ ਬੱਚਿਆਂ ਦੀ ਸੁਰੱਖਿਆ ਬਣੀ ਰਹੇਗੀ ।

9
2017 views