logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਗੁਰੂ ਨਾਨਕ ਸਾਹਿਬ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੂਰਬ ਬਟਾਲਾ ਸ਼ਹਿਰ ਵਿਖੇ ਸਾਫ ਸਫਾਈ ਤੇ ਫੋਗਿੰਗ ਮੁਹਿੰਮ ਜਾਰੀ

ਬਟਾਲਾ, 5 ਸਤੰਬਰ (ਐਸ ਕੇ ਮਹਾਜਨ) ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਸ਼੍ਰੀ ਗੁਰੁ ਨਾਨਕ ਦੇਵ ਜੀ ਵਿਆਹ ਪੁਰਬ ਸਮਾਗਮ ਦੇ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਸੰਗਤਾ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਉਨਾਂ ਅੱਗੇ ਦੱਸਿਆ ਕਿ ਕਾਰਪੋਰੇਸ਼ਨ ਦੀਆਂ ਟੀਮਾਂ ਵਲੋਂ ਅੱਜ ਜਲੰਧਰ ਰੋਡ ਨੇੜੇ ਵੰਡਰ ਹੋਟਲ, ਗੁਰਦਾਸਪੁਰ ਰੋਡ ਅਤੇ ਕਾਹਨੂੰਵਾਨ ਚੌਂਕ ਨੇੜੇ ਸਾਫ-ਸਫਾਈ ਕਰਵਾਈ ਗਈ ਅਤੇ ਫੋਗਿੰਗ ਵੀ ਕਰਵਾਈ ਗਈ। ਉਨਾਂ ਦੱਸਿਆ ਕਿ ਟੀਮਾਂ ਵਲੋਂ ਲਗਾਤਾਰ ਸਫਾਈ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਵੱਖ-ਵੱਖ ਟੀਮਾਂ ਵਲੋਂ ਸ਼ਹਿਰ ਦੀਆਂ ਸੜਕਾਂ ਤੇ ਬਜ਼ਾਰਾਂ ਆਦਿ ਵਿੱਚ ਕੰਮ ਕੀਤਾ ਜਾ ਰਿਹਾ ਹੈ।
ਉਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਨਾਲ ਸਹਿਯੋਗ ਕਰਨ। ਕੂੜਾ ਖੁੱਲ੍ਹੇ ਵਿੱਚ ਨਾ ਸੁੱਟਣ। ਦੁਕਾਨਦਾਰਾਂ, ਹੋਟਲ ਸਮੇਤ ਵੱਖ-ਵੱਖ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਅੱਗੇ ਆਉਣ ਤਾਂ ਜੋ ਸਮੂਹਿਕ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਨੇਪਰੇ ਚਾੜੇ ਜਾ ਸਕਣ।
------------------

12
7205 views

Comment