logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਸ਼੍ਰੀ ਗੁਰੁਦਵਾਰਾ ਕੰਧ ਸਾਹਿਬ ਹੋਏ ਨਤਮਸਤਕ।

ਬਟਾਲਾ (ਐਸ ਕੇ ਮਹਾਜਨ)-ਓਮਾ ਸ਼ੰਕਰ ਗੁਪਤਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸ. ਐੱਸ. ਪੀ. ਸੁਹੇਲ ਕਾਸਿਮ ਮੀਰ, ਡਾ. ਸ਼ਾਇਰੀ ਭੰਡਾਰੀ ਐੱਸ. ਡੀ. ਐੱਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਜੀਵ ਕੁਮਾਰ ਡੀ. ਐੱਸ. ਪੀ. ਸਿਟੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਓਮਾ ਸ਼ੰਕਰ ਗੁਪਤਾ ਨੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਦੀ ਨਿਸ਼ਾਨੀ ਪਾਵਨ ਕੱਚੀ ਕੰਧ ਦੇ ਦਰਸ਼ਨ ਕੀਤੇ ਅਤੇ ਇਸ ਪਾਵਨ ਅਸਥਾਨ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਹੀ ਉਨ੍ਹਾਂ ਨੂੰ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਅਤੇ ਇਸ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।

18
4240 views

Comment