logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਅੱਧੀ ਰਾਤੀ ਹੋ ਗਿਆ ਵੱਡਾ ਹਾਦਸਾ : ਗੱਦੇ ਬਣਾਉਣ ਵਾਲੀ ਫੈਕਟਰੀ ਚ ਲੱਗੀ ਭਿਆਨਕ ਅੱਗ

ਬਠਿੰਡਾ (ਕੰਵਲਪ੍ਰੀਤ)- ਬਠਿੰਡਾ ਤੋਂ ਦੇਰ ਰਾਤ ਇਕ ਭਿਆਨਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਪਿੰਡ ਗੈਰੀ ਬੁੱਟਰ ਵਿਖੇ ਗੱਦੇ ਬਣਾਉਣ ਵਾਲੀ ਇਕ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ ਹੈ।
ਜਾਣਕਾਰੀ ਮੁਤਾਬਕ ਇਹ ਅੱਗ ਰਾਤ ਕਰੀਬ 10 ਵਜੇ ਲੱਗੀ ਸੀ। ਇਸ ਅੱਗ ਲੱਗਣ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਇਸ ਫੈਕਟਰੀ 'ਚ ਕੁਝ ਲੋਕ ਰਾਤ ਦੀ ਸ਼ਿਫਟ 'ਚ ਵੀ ਕੰਮ ਕਰਦੇ ਹਨ।
ਇਸ ਹਾਦਸੇ 'ਚ ਹੋਏ ਜਾਨੀ-ਮਾਲੀ ਨੁਕਸਾਨ ਦਾ ਅੰਦਾਜ਼ਾ ਲਗਾਉਣਾ ਥੋੜ੍ਹਾ ਮੁਸ਼ਕਲ ਹੈ। ਮੌਕੇ 'ਤੇ ਮੌਜੂਦ ਲੋਕਾਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤੇ ਫਾਇਰ ਬ੍ਰਿਗੇਡ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

163
5577 views

Comment