logo

ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਦੇ ਵਿਦਿਆਰਥੀ ਵਿਸ਼ਾਲ ਨੇ ਬਾਕਸਿੰਗ ਚੈਂਪੀਅਨਸ਼ਿਪ ਵਿੱਚੋਂ ਸੋਨੇ ਦਾ ਤਗਮਾ ਜਿੱਤਿਆ

ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਦੇ ਭਾਸ਼ਾਵਾਂ ਵਿਭਾਗ (ਬੀ. ਏ ਅੰਗਰੇਜ਼ੀ ਆਨਰਜ਼ ਭਾਗ ਪਹਿਲਾ) ਅਤੇ ਸੋਸ਼ਲ ਸਾਇੰਸਜ਼ ਵਿਭਾਗ ਦੇ ਵਿਦਿਆਰਥੀ ਵਿਸ਼ਾਲ ਨੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਹੋਏ ਬਾਕਸਿੰਗ ਚੈਂਪੀਅਨਸ਼ਿਪ ਮੁਕਾਬਲਿਆਂ ਦੌਰਾਨ ਸੋਨੇ ਦਾ ਤਗਮਾ ਪ੍ਰਾਪਤ ਕਰਕੇ ਵੱਡੀ ਜਿੱਤ ਹਾਸਿਲ ਕੀਤੀ ਹੈ। ਵਿਦਿਆਰਥੀ ਦੀ ਇਸ ਪ੍ਰਾਪਤੀ ਤੇ ਖੁਸ਼ੀ ਜ਼ਾਹਿਰ ਕਰਦਿਆਂ ਮੁਖੀ ਭਾਸ਼ਾਵਾਂ ਵਿਭਾਗ ਪ੍ਰੋਫੈਸਰ ਕੁਮਾਰ ਸੁਸ਼ੀਲ ਨੇ ਬਹੁਤ ਮਾਣ ਮਹਿਸੂਸ ਕਰਦਿਆਂ ਉਸਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅਜਿਹੇ ਵਿਦਿਆਰਥੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣਦੇ ਹਨ। ਇਸ ਮੌਕੇ ਮੁਖੀ ਸੋਸ਼ਲ ਸਾਇੰਸਜ਼ ਵਿਭਾਗ ਡਾ ਬਲਦੇਵ ਸਿੰਘ ਨੇ ਸ਼ੁਭ ਕਾਮਨਾਵਾਂ ਦਿੰਦੇ ਹੋਏ ਅਜਿਹੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸਹਾਇਕ ਪ੍ਰੋਫੈਸਰ ਡਾ ਗੁਰਦੀਪ ਸਿੰਘ (ਸਰੀਰਿਕ ਸਿੱਖਿਆ) ਨੇ ਵਿਸ਼ਾਲ ਦੀ ਇਸ ਪ੍ਰਾਪਤੀ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਖੇਡਾਂ ਦਾ ਸਾਡੇ ਜੀਵਨ ਨੂੰ ਖੁਸ਼ਹਾਲ ਬਣਾਉਣ ਵਿੱਚ ਅਹਿਮ ਯੋਗਦਾਨ ਹੈ। ਇਸ ਦੌਰਾਨ ਕੈਂਪਸ ਡਾਇਰੈਕਟਰ ਪ੍ਰੋਫੈਸਰ ਕਮਲਜੀਤ ਸਿੰਘ ਨੇ ਦੋਹਾਂ ਵਿਭਾਗਾਂ ਦੇ ਮੁਖੀ ਸਾਹਿਬਾਨ ਅਤੇ ਸਮੂਹ ਅਧਿਆਪਕ ਅਮਲੇ ਨੂੰ ਸੋਨ ਤਗਮੇ ਦੀ ਵੱਡੀ ਪ੍ਰਾਪਤੀ 'ਤੇ ਵਧਾਈ ਦਿੰਦੇ ਹੋਏ ਬੱਚੇ ਦੇ ਉਜਲੇ ਭਵਿੱਖ ਦੀ ਕਾਮਨਾ ਕੀਤੀ ਅਤੇ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੰਦੇ ਹੋਏ ਖੇਡਾਂ ਵਿੱਚ ਵੱਧ ਤੋਂ ਵੱਧ ਆਪਣੀ ਰੁਚੀ ਰੱਖਣ ਲਈ ਉਤਸ਼ਾਹਿਤ ਕੀਤਾ।

44
2304 views