logo

ਆਂਗਣਵਾੜੀ ਸੈਟਰਾਂ ਵਿੱਚ ਰਾਸ਼ਟਰੀ ਪੋਸ਼ਣ ਮਾਂਹ ਤਹਿਤ ਸੀਡ ਕਿੱਟਾਂ ਮੁਹੱਈਆ ਕਰਵਾਈਆਂ

ਫਰੀਦਕੋਟ (Sham Chawla) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਫਰੀਦਕੋਟ ਦੇ ਸਮੂਹ ਆਂਗਣਵਾੜੀ ਸੈਟਰਾਂ ਵਿੱਚ ਰਾਸ਼ਟਰੀ ਪੋਸ਼ਣ ਮਾਂਹ ਸਤੰਬਰ 2024 ਸਬੰਧੀ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਜਿਲ੍ਹਾ ਪ੍ਰੋਗਰਾਮ ਅਫਸਰ ਫਰੀਦਕੋਟ ਸ੍ਰੀਮਤੀ ਰਤਨਦੀਪ ਸੰਧੂ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਪੋਸ਼ਣ ਮਾਂਹ ਤਹਿਤ ਆਂਗਣਵਾੜੀ ਸੈਂਟਰਾਂ ਵਿੱਚ ਨਿਊਟ੍ਰੀ ਗਾਰਡਨ ਬਣਾਉਣ ਲਈ ਬਾਗਬਾਨੀ ਵਿਭਾਗ ਫਰੀਦਕੋਟ ਤੋਂ ਸੀਡ ਕਿੱਟਾਂ ਪ੍ਰਾਪਤ ਕਰਕੇ ਜਿਲ੍ਹੇ ਦੇ ਸਮੂਹ ਸਰਕਲ ਸੁਪਰਵਾਈਜਰਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਨਿਊਟ੍ਰੀ ਗਾਰਡਨ ਤਿਆਰ ਕਰਵਾਏ ਜਾ ਰਹੇ ਹਨ ਤਾਂ ਜੋ ਜਿਲ੍ਹੇ ਦੇ ਸਮੂਹ ਆਂਗਣਵਾੜੀ ਸੈਂਟਰਾਂ ਵਿੱਚ ਦਰਜ ਲਾਭਪਾਤਰੀ ਜਿਵੇਂ ਕਿ ਗਰਭਵਤੀ ਔਰਤਾਂ, ਦੁੱਧ ਪਿਲਾਉ ਮਾਵਾਂ, 0 ਤੋਂ 6 ਸਾਲ ਦੇ ਬੱਚਿਆਂ ਨੂੰ ਇਸ ਨਿਊਟ੍ਰੀ ਗਾਰਡਨ ਤੋਂ ਪ੍ਰਾਪਤ ਸਬਜੀਆਂ ਦਾ ਲਾਭ ਮਿਲ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਪੋਸ਼ਣ ਮਾਂਹ ਤਹਿਤ ਸਮੂਹ ਸੁਪਰਵਾਈਜ਼ਰਾਂ ਅਤੇ ਸਮੂਹ ਆਂਗਣਵਾੜੀ ਵਰਕਰਾਂ ਦੁਆਰਾ ਸਮੇਂ-ਸਮੇਂ ਤੇ ਆਂਗਣਵਾੜੀ ਸੈਂਟਰਾਂ ਵਿੱਚ ਦਰਜ ਲਾਭਪਾਤਰੀਆਂ ਨੂੰ ਦੱਸਿਆ ਜਾਂਦਾ ਹੈ ਕਿ ਘਰ ਵਿੱਚ ਘਰੇਲੂ ਬਗੀਚੀ ਮੌਸਮ ਦੇ ਅਨੁਸਾਰ ਸਬਜੀਆਂ ਦੇ ਬੀਜ ਉਗਾ ਕੇ ਬਣਾਈ ਜਾਵੇ।

ਇਸ ਮੌਕੇ ਦਫਤਰ ਜਿਲ੍ਹਾ ਪ੍ਰੋਗਰਾਮ ਅਫਸਰ, ਫਰੀਦਕੋਟ ਦਾ ਸਟਾਫ,ਪੋਸ਼ਣ ਕੋਆਰਡੀਨੇਟਰ ਅਤੇ ਸਮੂਹ ਸੁਪਰਵਾਈਜ਼ਰ ਹਾਜਰ ਸਨ।

3
668 views