logo

ਸਾਬਕਾ ਕੈਬਨਿਟ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਜੀ ਦੇ ਓ. ਐਸ. ਡੀ ਜਗਤਾਰ ਸ਼ਰਮਾ ਨੂੰ ਸਦਮਾ ਪਿਤਾ ਦਾ ਦਿਹਾਂਤ

ਸਮਾਣਾ 2 ਅਕਤੂਬਰ 2024 (ਗੁਰਦੀਪ ਸਿੰਘ ਗਰੇਵਾਲ) ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੇ ਓ ਐਸ ਡੀ ਸ੍ਰੀ ਜਗਤਾਰ ਸ਼ਰਮਾ ਨੂੰ ਉਸ ਸਮੇਂ ਭਾਰੀ ਸਦਮਾ ਲੱਗਿਆ। ਜਦੋਂ ਉਨ੍ਹਾਂ ਦੇ ਪਿਤਾ ਸ੍ਰੀ ਮੋਹਨ ਲਾਲ ਜੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਪ੍ਰਭੂ ਚਰਨਾਂ ਵਿੱਚ ਜਾ ਬਿਰਾਜੇ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ 11 ਵਜੇ ਉਨ੍ਹਾਂ ਦੇ ਪਿੰਡ ਨਮਾਦਾ (ਸਮਾਣਾ) ਵਿਖੇ ਕੀਤਾ ਗਿਆ। ਇਸ ਮੌਕੇ ਸਮੂਹ ਇਲਾਕਾ ਨਿਵਾਸੀ ਦੂਰੋਂ ਨੇੜਿਓਂ ਪੰਚ ਸਰਪੰਚ ਪਹੁੰਚੇ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਜੀ ਵਿਸ਼ੇਸ਼ ਤੌਰ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਪਹੁੰਚੇ।

49
3085 views