logo

ਹਰਿਆਣਾ ਵਿੱਚ ਤੀਜੀ ਵਾਰ ਸਰਕਾਰ ਬਣਾ ਕੇ ਭਾਜਪਾ ਨੇ ਰਚਿਆ ਬੇਹਤਰੀਨ ਇਤਿਹਾਸ - ਆਰ ਕੇ ਨਡਾਲਾ

ਦੋਰਾਂਗਲਾ, 22ਅਕਤੂਬਰ (ਨੰਦਾ) ਭਾਜਪਾ ਲੀਗਲ ਸੈੱਲ ਦੇ ਜ਼ਿਲ੍ਹਾ ਇੰਚਾਰਜ ਐਡਵੋਕੇਟ ਆਰ.ਕੇ ਨਡਾਲਾ ਨੇ ਕਿਹਾ ਹੈ ਕਿ ਹਰਿਆਣਾ ਵਿੱਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਨਾ ਅਤੇ ਨਾਇਬ ਸਿੰਘ ਸੈਣੀ ਦਾ ਦੂਜੀ ਵਾਰ ਮੁੱਖ ਮੰਤਰੀ ਬਣਨਾ ਭਾਜਪਾ ਲਈ ਸ਼ਲਾਘਾ ਯੋਗ ਕਦਮ ਹੈ।
ਇਸ ਮੌਕੇ ਭਾਜਪਾ ਦੇ ਲੀਗਲ ਸੈੱਲ ਦੇ ਜ਼ਿਲ੍ਹਾ ਇੰਚਾਰਜ ਐਡਵੋਕੇਟ ਆਰ.ਕੇ.ਨਡਾਲਾ ਨੇ ਕਿਹਾ ਕਿ ਨਾਇਬ ਸਿੰਘ ਸੈਣੀ ਦੇ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਸਮੂਹ ਭਾਰਤ ਵਿੱਚ ਭਾਜਪਾ ਦੀ ਲੋਕਪ੍ਰਿਅਤਾ ਅਤੇ ਮਾਣ ਵਧਿਆ ਹੈ। ਉਨ੍ਹਾਂ ਨੇ ਨਾਇਬ ਸਿੰਘ ਸੈਣੀ ਨੂੰ ਦੂਸਰੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣਨ 'ਤੇ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪਹੁੰਚ ਕੇ ਵਧਾਈ ਦਿੱਤੀ ਅਤੇ ਇਸ ਮੌਕੇ 'ਤੇ ਆਰ.ਕੇ ਨਡਾਲਾ ਨੇ ਕਿਹਾ ਕਿ ਨਾਇਬ ਸਿੰਘ ਸੈਣੀ ਦੇ ਦੂਸਰੀ ਵਾਰ ਮੁੱਖ ਮੰਤਰੀ ਬਣਨ ਨਾਲ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ ਆਰ ਕੇ ਨਡਾਲਾ ਨੇ ਕਿਹਾ ਕਿ ਅੱਜ ਭਾਜਪਾ ਲੋਕਾਂ ਦੀ ਪਹਿਲੀ ਪਸੰਦ ਬਣੀ ਹੋਈ ਹੈ ਅਤੇ ਰਿਆਇਤੀ ਪਾਰਟੀਆਂ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿੱਚ ਇੱਕ ਵਾਰ ਫਿਰ ਤੋਂ ਭਾਜਪਾ ਦੀ ਸਰਕਾਰ ਬਣ ਗਈ ਹੈ, ਜੋ ਪੰਚਾਇਤੀ ਚੋਣਾਂ ਵਿੱਚ ਵੀ ਭਾਜਪਾ ਦੇ ਉਮੀਦਵਾਰਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਉਹਨਾਂ ਕਿਹਾ ਕਿ 2027 ਵਿਧਾਨ ਸਭਾ ਚੋਣਾਂ 'ਚ ਬੀਜੇਪੀ ਪੰਜਾਬ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਸਰਕਾਰ ਬਣਾਏਗੀ।

3
3884 views