-ਸਪੀਕਰ ਸੰਧਵਾਂ ਨੇ ਵਿਸ਼ਵਕਰਮਾ ਦਿਵਸ ਤੇ ਕਿਰਤੀਆਂ ਨੂੰ ਦਿੱਤੀਆਂ ਵਧਾਈਆਂ
- ਵੱਖ ਵੱਖ ਧਾਰਮਿਕ ਸਮਾਗਮਾਂ ਵਿੱਚ ਕੀਤੀ ਸ਼ਿਰਕਤ
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਕਰਮਾ ਦਿਵਸ ਦੇ ਪਾਵਨ ਦਿਹਾੜੇ ਤੇ ਅੱਜ ਪਿੰਡ ਮੌੜ ਵਿਖੇ ਸਮਾਗਮ ਵਿੱਚ ਸ਼ਿਰਕਤ ਕਰਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਅਤੇ ਕਿਰਤੀਆਂ ਨੂੰ ਵਧਾਈ ਦਿੱਤੀ।
ਉਨ੍ਹਾਂ ਆਉਣ ਵਾਲੀਆਂ ਪੀੜੀਆਂ ਨੂੰ ਬੇਨਤੀ ਕੀਤੀ ਕਿ ਆਪਣੇ ਲਈ ਕਿਸੇ ਹੁਨਰ ਦਾ ਪ੍ਰਬੰਧ ਜ਼ਰੂਰ ਕਰੋ, ਉਨ੍ਹਾਂ ਕਿਹਾ ਕਿ ਬਾਰਵੀਂ ਪਾਸ ਕਰਕੇ ਬਾਹਰ ਜਾਣਾ ਕੋਈ ਹੱਲ ਨਹੀਂ ਹੈ ਉੱਥੇ ਜਾ ਕੇ ਫਿਰ ਸਾਨੂੰ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਲਈ ਕੋਈ ਹੁਨਰ ਜਰੂਰ ਸਿੱਖੋ, ਜਿੰਨੇ ਹੁਨਰ ਵੱਧ ਹੋਣਗੇ ਉਨੀ ਤੁਹਾਡੀ ਮੰਗ ਵੱਧ ਹੋਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਸਨਅਤਾਂ ਦੇ ਵਿਕਾਸ ਲਈ ਉਪਰਾਲੇ ਕਰ ਰਹੀ ਹੈ, ਉਥੇ ਹੀ ਮਜਦੂਰ ਅਤੇ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਪਿੰਡ ਵਾਂਦਰ ਜਟਾਣਾ, ਧੂੜਕੋਟ, ਕੋਟਕਪੂਰਾ ਵਿਖੇ ਅਤੇ ਪਿੰਡ ਢਿੱਲਵਾਂ ਕਲਾਂ ਵਿਖੇ ਵੀ ਵਿਸ਼ਵਕਰਮਾ ਦਿਵਸ ਸਬੰਧੀ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਵਿਸ਼ਵਕਰਮਾ ਨੂੰ ਕਿਰਤ ਦਾ ਦੇਵਤਾ ਕਿਹਾ ਜਾਂਦਾ ਹੈ। ਬਾਬਾ ਵਿਸ਼ਵਕਰਮਾ ਦੀ ਹਥਿਆਰਾਂ, ਔਜ਼ਾਰਾਂ, ਮਸ਼ੀਨਾਂ ਆਦਿ ਦੀ ਬਣਤਰ ਕਲਾ ਵਿਚ ਵੱਡੀ ਦੇਣ ਹੈ।
ਇਸ ਮੌਕੇ ਮਨਪ੍ਰੀਤ ਸਿੰਘ ਧਾਲੀਵਾਲ,ਮਾਸਟਰ ਕੁਲਦੀਪ ਸਿੰਘ ਸਰਪੰਚ , ਸਵਰਨਜੀਤ ਸਿੰਘ, ਕੁਲਦੀਪ ਸਿੰਘ ਸੰਧੂ, ਬਲਰਾਜ ਸਿੰਘ ਮਾਨ , ਜਗਰੂਪ ਸਿੰਘ ,ਸੋਹਣ ਸਿੰਘ ,ਜਗਸੀਰ ਸਿੰਘ , ਗੁਰਮੀਤ ਸਿੰਘ ਬਲਾਕ ਪ੍ਰਧਾਨ,ਗੁਰਸੇਵਕ ਸਿੰਘ, ਰਾਜਵਿੰਦਰ ਸਿੰਘ, ਗੱਜਣ ਸਿੰਘ, ਜੀਤ ਸਿੰਘ, ਗੁਰਭੇਜ ਸਿੰਘ, ਸੁਖਵੰਤ ਸਿੰਘ, ਯੂਥ ਪ੍ਰਧਾਨ ਤੋਂ ਇਲਾਵਾ ਪਿੰਡਾਂ ਦੇ ਪੰਚ/ਸਰਪੰਚ ਹਾਜ਼ਰ ਸਨ।