ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਗੁਰਪੁਰਬ ਗੁਰੂਦਵਾਰਾ 755 (l) FD WKSP COY ਜਲੰਧਰ ਕੈਂਟ ਵਿੱਚ 15/11/2024 ਨੂੰ ਫੌਜੀ ਵੀਰਾਂ ਵਲੋਂ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ।
ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਗੁਰਪੁਰਬ ਗੁਰੂਦਵਾਰਾ 755 (l) FD WKSP COY ਜਲੰਧਰ ਕੈਂਟ ਵਿੱਚ 15/11/2024 ਨੂੰ ਫੌਜੀ ਵੀਰਾਂ ਵਲੋਂ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਵਿੱਚ ਸਭ ਤੋਂ ਪਹਿਲਾ ਸਹਿਜ ਪਾਠ ਜੀ ਦੇ ਭੋਗ ਪਾਏ ਗਏ ਉਪਰੰਤ ਗੁਰਮਤਿ ਸੰਗੀਤ ਅਕੈਡਮੀ ਗੋਲਡਨ ਐਵੀਨਿਊ ਦੇ ਬੱਚੇ, ਗੁਰੂਦਵਾਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ, ਅਤੇ ਰਾਗੀ ਸਿੰਘਾਂ ਨੇ ਗੁਰਬਾਣੀ ਦੇ ਮਨਮੋਹਕ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਗਿਆਨੀ ਹਰਜੀਤ ਸਿੰਘ ਜੀ ਨੇ ਪਹਿਲੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੇ ਚਾਨਣਾ ਪਾਇਆ ਅਤੇ ਗੁਰੂ ਸਾਹਿਬ ਜੀ ਦੇ ਦੱਸੇ ਹੋਏ ਮਾਰਗ ਕਿਰਤ ਕਰੋ, ਨਾਮ ਜਪੋ, ਅਤੇ ਵੰਡ ਛਕੋ ਤੇ ਚੱਲਣ ਦਾ ਉਪਦੇਸ਼ ਦਿੱਤਾ। ਲਿਆਫੀ ਯੂਨਿਟ 3 ਪੱਕਾ ਬਾਗ਼ ਜਲੰਧਰ ਤੋਂ ਰਾਮ ਲਾਲ,ਪ੍ਰਭਜੋਤ ਸਿੰਘ,ਪ੍ਰਦੀਪ ਸ਼ਰਮਾ,ਉਮ ਪ੍ਰਕਾਸ਼ ਬਾਗਾ,ਸੁਰਿੰਦਰ ਖੁੱਲਰ ਅਤੇ ਤਰਸੇਮ ਲਾਲ ਵੀ ਗੁਰੂ ਘਰ ਨਤਮਸਤਕ ਹੋਏ। ਸਟੇਜ ਦਾ ਸੰਚਾਲਨ ਸਤਨਾਮ ਸਿੰਘ ਵਾਲੀਆ ਜੀ ਨੇ ਬੜੀ ਬਾਖੂਬੀ ਢੰਗ ਨਾਲ ਨਿਭਾਇਆ। ਆਖਿਰ ਵਿੱਚ ਕਮਾਨਡਿੰਗ ਅਫ਼ਸਰ ਕਰਨਲ ਰਾਜੀਵ ਰੰਜਨਾ ਰੈਨਾ ਜੀ ਨੇ ਗੁਰੂ ਸਾਹਿਬ ਜੀ ਦਾਨੀ ਸੱਜਣਾ ਅਤੇ ਸਾਰੀ ਸੰਗਤ ਦਾ ਧੰਨਵਾਦ ਕੀਤਾ। ਅਰਦਾਸ ਅਤੇ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।