logo

ਡੇਂਗੂ ਦਾ ਮੱਛਰ ਘਰਾਂ ਦੇ ਆਸ ਪਾਸ ਖੜੇ ਸਾਫ ਪਾਣੀ ਵਿਚ ਹੁੰਦਾ ਪੈਦਾ – ਸਿਹਤ ਵਿਭਾਗ

ਲੁਧਿਆਣਾ 2 ਦਸਬੰਰ (ਉਂਕਾਰ ਸਿੰਘ ਉੱਪਲ) ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਮਹਿੰਦਰਾ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਡੇਂਗੂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਅੱਜ ਕਲਗੀਧਰ ਖਾਲਸਾ ਗਰਲਜ਼ ਸੀਨੀਅਰ ਸੇੈਕੰਡਰੀ ਸਕੂਲ (ਲੜਕੀਆਂ) ਅਤੇ ਖਾਲਸਾ ਸਰਕਾਰੀ ਸੀਨੀਅਰ ਸੇੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਜਾਕਰੂਕ ਕੀਤਾ ਗਿਆ।ਇਸ ਮੌਕੇ ਜਿਲ੍ਹਾ ਬੀ ਸੀ ਸੀ ਕੋਆਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਡੇਂਗੂ ਦਾ ਮੱਛਰ ਕੂਲਰਾਂ,ਗਮਲਿਆਂ, ਫਰਿੱਜ਼ਾਂ ਦੇ ਪਿਛਲੇ ਪਾਸੇ ਲੱਗੀਆਂ ਟਰੇਆਂ ਦੇ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ।ਇਸ ਦੇ ਬਚਾਅ ਲਈ ਸਿਹਤ ਵਿਭਾਗ ਵੱਲੋ ਹਰ ਸੁੱਕਰਵਾਰ ਡੇਗੂ ਤੇ ਵਾਰ ਦੇ ਤੌਰ ਤੇ ਦਿਨ ਮਨਾਇਆ ਜਾਂਦਾ ਹੈ।ਹਰ ਸੁੱਕਰਵਾਰ ਨੂੰ ਘਰਾਂ ਵਿਚ ਪਏ ਕੂਲਰਾਂ ਅਤੇ ਗਮਲਿਆਂ ਆਦਿ ਵਿਚੋ ਪਾਣੀ ਕੱਢ ਕੇ ਸਾਫ ਕੀਤਾ ਜਾਵੇ ਤਾਂ ਕਿ ਡੇਂਗੂ ਦਾ ਲਾਵਰਾ ਪੈਦਾ ਨਾ ਹੋ ਸਕੇ।ਉਨਾਂ ਦੱਸਿਆ ਕਿ ਡੇਂਗੂ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ।ਇਹ ਮੱਛਰ ਦਿਨ ਵੇਲੇ ਕੱਟਦਾ ਹੈ।ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ,ਸਿਰ ਦਰਦ,ਮਾਸ ਪੇਸੀਆਂ ਵਿਚ ਦਰਦ,ਚਮੜੀ ਤੇ ਦਾਣੇ ਹੋਣਾ, ਅੱਖਾਂ ਦੇ ਪਿਛਲੇ ਪਾਸੇ ਦਰਦ,ਮਸੂੜਿਆ ਅਤੇ ਨੱਕ ਵਿਚੋ ਖੂਨ ਦਾ ਵਗਣਾ ਆਦਿ ਦੇ ਲੱਛਣ ਹੋਣ ਤਾਂ ਡੇੰਗੂ ਹੋ ਸਕਦੇ।ਜੇਕਰ ਕਿਸੇ ਵਿਅਕਤੀ ਨੂੰ ਅਜਿਹੇ ਲੱਛਣ ਪਾਏ ਜਾਂਦੇ ਹਨ ਤਾਂ ਉਹ ਨੇੜੇ ਦੇ ਸਰਕਾਰੀ ਹਸਪਤਾਲ ਵਿਚ ਜਾ ਕੇ ਆਪਣੀ ਫਰੀ ਜਾਂਚ ਤੇ ਇਲਾਜ ਕਰਵਾ ਸਕਦਾ ਹੈ।ਇਸ ਮੌਕੇ ਸਕੂਲ ਅਧਿਆਪਕ ਅਤੇ ਹੋਰ ਸਟਾਫ ਹਾਜ਼ਰ ਸੀ।

0
2204 views