ਪਿੰਡ ਭੋਲੂਵਾਲਾ ਨੂੰ ਸਰਪੰਚ ਵੱਲੋਂ ਇੰਟਰਲਾਕ ਟਾਈਲਾਂ ਲਗਵਾਉਣ ਦਾ ਕੰਮ ਸ਼ੁਰੂ
ਫ਼ਰੀਦਕੋਟ। ਜ਼ਿਲ੍ਹਾ ਫ਼ਰੀਦਕੋਟ ਦੇ ਤਹਿਤ ਆਉਂਦੇ ਪਿੰਡ ਭੋਲੂਵਾਲਾ ਨੂੰ ਵਿਕਾਸ ਪੱਖੋਂ ਨਮੂਨੇ ਦਾ ਪਿੰਡ ਬਣਾਇਆ ਜਾਵੇਗਾ ਅਤੇ ਅਤੇ ਪਿੰਡ ਦੇ ਰਹਿੰਦੇ ਵਿਕਾਸ ਕਾਰਜ ਬਿਨਾਂ ਭੇਦ-ਭਾਵ ਕਰਵਾਏ ਜਾਣਗੇ।
ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ਸਰਪੰਚ ਪ੍ਰੀਤਮ ਸਿੰਘ ਨੇ ਕਿਹਾ ਕਿ ਪਿੰਡ ਦੇ ਸਾਬਕਾ ਸਰਪੰਚ ਗੁਰਦੇਵ ਕੌਰ ਦੇ ਘਰ ਤੋਂ ਲੈ ਕੇ ਗੁਰਦੀਪ ਸਿੰਘ ਫੌਜੀ ਦੇ ਘਰ ਤੱਕ ਇੰਟਰਲੌਕ ਟਾਈਲਾਂ ਅਤੇ ਇੱਟਾਂ ਦੇ 2000 ਫੁੱਟ ਦੇ ਰਸਤੇ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਅਤੇ ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕੇ ਦੇ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦਾ ਵਿਕਾਸ ਵੀ ਜ਼ੋਰਾਂ 'ਤੇ ਹੋ ਰਿਹਾ ਹੈ ਅਤੇ ਪਿੰਡਾਂ ਦੀ ਨੁਹਾਰ ਲਗਾਤਾਰ ਬਦਲ ਰਹੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਗਰਾਂਟਾਂ ਦੇ ਗੱਫੇ ਦਿੱਤੇ ਜਾ ਰਹੇ ਹਨ ਅਤੇ ਪਿੰਡਾਂ ਦੇ ਰਹਿੰਦੇ ਵਿਕਾਸ ਕਾਰਜ ਜ਼ਲਦ ਹੀ ਪੂਰੇ ਕੀਤੇ ਜਾਣਗੇ। ਇਸ ਮੌਕੇ ਜਲੌਰ ਸਿੰਘ ਪੰਚ, ਬਲਦੇਵ ਸਿੰਘ, ਤਾਰਾ ਸਿੰਘ ਮਿਸਤਰੀ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।