logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਡਿਪਟੀ ਕਮਿਸ਼ਨਰ ਨੇ ਬਾਲ ਭਲਾਈ ਕਮੇਟੀ ਦੀ ਕੀਤੀ ਰੀਵਿਊ ਮੀਟਿੰਗ ||

ਫਰੀਦਕੋਟ 24 ਦਸੰਬਰ(Amit Kumar Sharma)
ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਬਾਲ ਭਲਾਈ ਕਮੇਟੀ, ਫਰੀਦਕੋਟ ਦੀ ਰੀਵਿਊ ਅਤੇ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਦੀ ਮੀਟਿੰਗ ਹੋਈ।
ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ, ਅਮਨਦੀਪ ਸਿੰਘ ਸੋਢੀ ਵੱਲੋਂ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਅਤੇ ਇਸ ਸਕੀਮ ਅਧੀਨ ਪ੍ਰਾਪਤ ਹੋਏ ਨਵੇਂ 75 ਕੇਸਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ। ਉਨ੍ਹਾਂ ਦੱਸਿਆ ਗਿਆ ਕਿ ਅਣਗੌਲੇ, ਅਨਾਥ ਬੱਚੇ ਜਿਹੜੇ ਦੂਜੇ ਪਰਿਵਾਰਾਂ ਨਾਲ ਰਹਿ ਰਹੇ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ-ਬਾਪ ਕਿਸੇ ਬਿਮਾਰੀ ਕਾਰਨ ਪਾਲਣ-ਪੋਸ਼ਣ/ਪੜ੍ਹਾਉਣ ਵਿੱਚ ਅਸਮਰਥ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ -ਬਾਪ ਜੇਲ੍ਹ ਵਿੱਚ ਹੋਣ, ਜਿਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਸਰੀਰਕ ਅਤੇ ਆਰਥਿਕ ਤੌਰ ਤੇ ਪਾਲਣ ਪੋਸ਼ਣ ਕਰਨ ਤੋਂ ਅਸਮਰੱਥ ਹੋਣ ਅਤੇ ਜੇ.ਜੇ. ਐਕਟ 2015 ਦੇ ਅਨੁਸਾਰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚੇ ਜਿਵੇਂ ਕਿ ਬੇਘਰ, ਕੁਦਰਤੀ ਆਫਤਾਂ ਦਾ ਸ਼ਿਕਾਰ, ਬਾਲ ਮਜਦੂਰੀ, ਬਾਲ ਭਿੱਖਿਆ, ਬਾਲ ਵਿਆਹ ਤੋਂ ਪੀੜਤ, ਤਸਕਰੀ ਨਾਲ ਪ੍ਰਭਾਵਿਤ ਅਪਾਹਿਜ ਜਾਂ ਉਹ ਬੱਚੇ ਜੋ ਸੜਕ ਤੇ ਰਹਿ ਰਹੇ ਹੋਣ, ਦੁਰਵਿਵਹਾਰ ਜਾਂ ਸ਼ੋਸ਼ਣ ਦਾ ਸ਼ਿਕਾਰ, ਪੀ.ਐੱਮ. ਕੇਅਰਜ ਫਾਰ ਚਿਲਡਰਨ ਸਕੀਮ ਅਧੀਨ ਕਵਰ ਕੀਤੇ ਬੱਚੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੀ ਆਮਦਨ ਸ਼ਹਿਰੀ ਖੇਤਰ ਲਈ 96,000 ਰੁਪਏ ਸਲਾਨਾ ਅਤੇ ਪੇਂਡੂ ਖੇਤਰ ਲਈ 72,000 ਰੁਪਏ ਸਲਾਨਾ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਅਜਿਹੇ ਪਰਿਵਾਰਾਂ ਦੇ ਬੱਚਿਆਂ ਨੂੰ 4000 ਪ੍ਰਤੀ ਮਹੀਨਾ ਰਾਸ਼ੀ ਦਿੱਤੀ ਜਾਂਦੀ ਹੈ।
ਇਸ ਉਪਰੰਤ ਸਮੂਹ ਕਮੇਟੀ ਵੱਲੋਂ ਨਵੇਂ ਆਏ 75 ਕੇਸਾਂ ਨੂੰ ਵਿਚਾਰਿਆ ਗਿਆ ਅਤੇ ਇਨ੍ਹਾਂ ਵਿੱਚੋਂ 48 ਕੇਸਾਂ ਨੂੰ ਅਪਰੂਵ ਕੀਤਾ ਗਿਆ। ਪਹਿਲਾ ਤੋਂ ਚੱਲੇ ਆ ਰਹੇ 111 ਕੇਸਾਂ ਦਾ ਵੀ ਰੀਵਿਊ ਕੀਤਾ ਗਿਆ ਅਤੇ ਇਨ੍ਹਾਂ ਕੇਸਾਂ ਨੂੰ ਜਾਰੀ ਰੱਖਣ ਲਈ ਹੁਕਮ ਕੀਤੇ ਗਏ। ਇਸ ਤੋਂ ਇਲਾਵਾ ਬਾਲ ਭਲਾਈ ਕਮੇਟੀ ਫਰੀਦਕੋਟ ਵੱਲੋਂ 0 ਤੋ 18 ਸਾਲ ਤੱਕ ਦੇ ਲਵਾਰਿਸ, ਗੁੰਮਸ਼ੁਦਾ, ਅਡਾਪਸ਼ਨ ਕੇਸਾਂ ਸਬੰਧੀ, ਬਾਲ ਭਿਖਿਆ, ਬਾਲ ਮਜਦੂਰੀ, ਬਾਲ ਵਿਆਹ ਅਤੇ ਬਾਲ ਸੋਸ਼ਣ ਦਾ ਸ਼ਿਕਾਰ ਆਦਿ ਬੱਚਿਆਂ ਦੀ ਸੁਰੱਖਿਆ ਸਬੰਧੀ ਆਏ ਕੇਸਾਂ ਬਾਰੇ ਜਾਣਕਾਰੀ ਦਿੱਤੀ ਗਈ । ਉਨ੍ਹਾਂ ਦੱਸਿਆ ਕਿ ਉਕਤ ਕੇਸਾਂ ਵਿੱਚ ਰੈਸਕਿਊ ਕੀਤੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾਇਆ ਜਾਂਦਾ ਹੈ ਅਤੇ ਸਮੇਂ ਸਮੇਂ ਤੇ ਇਹਨਾਂ ਦਾ ਫੌਲੋਅਪ ਵੀ ਕੀਤਾ ਜਾਂਦਾ ਹੈ ,
ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਨੇ ਬਾਲ ਭਲਾਈ ਕਮੇਟੀ, ਵੱਲੋਂ ਕੀਤੇ ਕੰਮਾਂ ਅਤੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਕੀਤੇ ਜਾਂਦੇ ਕੰਮਾਂ ਤੇ ਤਸੱਲੀ ਪ੍ਰਗਟਾਈ ਅਤੇ ਭਵਿਖ ਵਿੱਚ ਵੀ ਆਪਣਾ ਕੰਮ ਤਨਦੇਹੀ ਨਾਲ ਕਰਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵਿਖੇ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਇੱਕ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ। ਜਿਥੋਂ ਲੋੜਵੰਦ ਪਰਿਵਾਰ ਉਕਤ ਸਕੀਮ ਸਬੰਧੀ ਫਾਰਮ ਅਤੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਇਸ ਮੌਕੇ ਚੇਅਰਮੈਨ ਬਾਲ ਭਲਾਈ ਕਮੇਟੀ ਹਰਦਾਸ ਸਿੰਘ , ਮੈਂਬਰ ਅਵਿਨਾਸ਼ ਕੌਰ ਅਤੇ ਤਜਿੰਦਰਪਾਲ ਕੌਰ, ਸ. ਸ਼ਮਸ਼ੇਰ ਸਿੰਘ ਡੀ.ਐਸ.ਪੀ(ਐੱਚ), ਲੇਖਾਕਾਰ ਰੈੱਡ ਕਰਾਸ ਭਾਰਤ ਭੂਸ਼ਣ, ਪ੍ਰਧਾਨ ਸ਼੍ਰੀ ਰਾਧਾ ਕ੍ਰਿਸ਼ਨ ਧਾਮ ਸਮਿਤੀ ਦੀਪਕ ਸ਼ਰਮਾ, ਪ੍ਰੋਟੈਕਸ਼ਨ ਅਫਸਰ.ਆਈ.ਸੀ ਸੁਖਮੰਦਰ ਸਿੰਘ ਅਤੇ ਡਾਟਾ ਐਂਟਰੀ ਉਪਰੇਟਰ, ਬਾਲ ਭਲਾਈ ਕਮੇਟੀ, ਫਰੀਦਕੋਟ ਜਗਸੀਰ ਸਿੰਘ ਆਦਿ ਹਾਜਰ ਸਨ।

148
3185 views

Comment