ਪੰਜਾਬ: ਲਕੀ ਵੇਦ ਵੱਲੋਂ ਚਾਰ ਸਾਹਿਬਜਾਦਿਆਂ ਅਤੇ ਮੋਤੀ ਰਾਮ ਮਹਿਰਾ ਜੀ ਨੂੰ ਸਮਰਪਿਤ ਦੂਧ ਦਾ ਲੰਗਰ
ਪੰਜਾਬ ਵਿਚ ਭਗਵਾਨ ਵਾਲਮੀਕਿ ਵੀਰ ਸੈਨਾ ਦੇ ਪ੍ਰਧਾਨ ਲਕੀ ਵੇਦ ਜੀ ਵੱਲੋਂ ਚਾਰ ਸਾਹਿਬਜਾਦਿਆਂ, ਮੋਤੀ ਰਾਮ ਮਹਿਰਾ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਵਿਸ਼ੇਸ਼ ਦੂਧ ਦਾ ਲੰਗਰ ਲਗਾਇਆ ਗਿਆ। ਇਸ ਮਹਾਨ ਉਪਰਾਲੇ ਵਿਚ ਕਈ ਸਮਾਜਿਕ ਸੇਵਕਾਂ ਅਤੇ ਸ਼ਰਧਾਲੂਆਂ ਨੇ ਭਾਗ ਲਿਆ।
ਇਸ ਮੌਕੇ 'ਤੇ ਪ੍ਰਸਿੱਧ ਵਿਅਕਤੀ ਰਾਜ ਮਸਾਨ ਜੀ ਵੀ ਮੌਜੂਦ ਸਨ, ਜਿਨ੍ਹਾਂ ਨੇ ਇਸ ਸਮਾਗਮ ਦੀ ਸ਼ੋਭਾ ਵਧਾਈ। ਇਹ ਲੰਗਰ ਸਮਾਜ ਵਿੱਚ ਸੇਵਾ, ਭਾਈਚਾਰੇ ਅਤੇ ਸ਼ਹੀਦਾਂ ਦੇ ਬਲਿਦਾਨ ਨੂੰ ਯਾਦ ਕਰਨ ਦੇ ਪ੍ਰਤੀਕ ਵਜੋਂ ਮਨਾਇਆ ਗਿਆ।
ਸਭ ਨੇ ਇੰਝੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਲਕੀ ਵੇਦ ਜੀ ਦੇ ਇਸ ਪਵਿੱਤਰ ਉਦੇਸ਼ ਲਈ ਧੰਨਵਾਦ ਪ੍ਰਗਟ ਕੀਤਾ।