logo

ਕਿਸਾਨਾਂ ਵੱਲੋਂ ਦਿੱਤੇ ਬੰਦ ਨੂੰ ਮਿਲਿਆ ਪੂਰਾ ਸਮਰਥਨ।

ਅੱਜ ਮਿਤੀ 30/12/2024 ਨੂੰ ਕਿਸਾਨਾਂ ਹੱਕ ਵਿੱਚ ਪੰਜਾਬ ਬੰਦ ਨੂੰ ਮਿਲਿਆ ਪੂਰਾ ਸਮਰਥਨ । ਲੁਧਿਆਣਾ ਸ਼ਹਿਰੀ ਵਿੱਚ ਵੀ ਬਹੁਤ ਸਾਰੇ ਅਦਾਰੇ ਅਤੇ ਬਜ਼ਾਰ ਬੰਦ ਸਨ। ਪਰ ਪੈਟਰੋਲ ਪੰਪ ਦੇ ਮਾਲਕਾਂ ਵੱਲੋਂ ਬੰਦ ਦਾ ਸਮਰਥਨ ਕੀਤਾ ਪਰ ਪੰਪ ਖੁੱਲੇ ਸਨ। ਜ਼ਿਆਦਾਤਰ ਆਵਾਜਾਈ ਵੀ ਬੰਦ ਸੀ । ਕਈ ਚਿਰਾਂ ਤੋਂ ਕਿਸਾਨਾਂ ਦੀ ਹੱਕੀ ਮੰਗਾਂ ਮਨਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਕੇਂਦਰੀ ਸਰਕਾਰ ਵੱਲੋਂ ਕੋਈ ਵੀ ਹੱਲ ਨਾ ਕੱਢਣ ਕਾਰਨ ਅੱਜ ਪੂਰਨ ਪੰਜਾਬ ਦੇ ਬੰਦ ਦੀ ਕਾਲ ਦਿੱਤੀ ਗਈ ਸੀ। ਕਿਸਾਨਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਪਿਛਲੇ 35 ਦਿਨਾਂ ਤੋਂ ਡੱਲੇਵਾਲ ਭੁੱਖ ਹੜਤਾਲ ਕਰਕੇ ਮਰਨ ਵਰਤ ਤੇ ਬੈਠੇ ਹੋਏ ਹਨ । ਜਿਸ ਕਾਰਨ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅਤੇ ਸੁਪਰੀਮ ਕੋਰਟ ਵੱਲੋਂ ਵੀ ਉਨ੍ਹਾਂ ਦੀ ਨਾਜ਼ੁਕ ਹਾਲਤ ਤੇ ਪੰਜਾਬ ਸਰਕਾਰ ਨੂੰ ਵੀ ਮੈਡੀਕਲ ਸਹਾਇਤਾ ਪ੍ਰਦਾਨ ਕਰਨ ਦੇ ਹੁਕਮ ਜਾਰੀ ਕੀਤੇ ਹਨ। ਪਰ ਡੱਲੇਵਾਲ ਵਲੋਂ ਕੋਈ ਵੀ ਮੈਡੀਕਲ ਸਹਾਇਤਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ।

0
68 views