logo

ਫੋਰਟਿਸ ਹਸਪਤਾਲ ਵਿੱਚ ਲੱਗਣੀ ਸ਼ੁਰੂ ਹੋਈ ਕੋਰੋਨਾ ਵੈਕਸੀਨ

ਲੁਧਿਆਣਾ। ਵੈਕਸੀਨੇਸ਼ਨ ਦੇ ਤੀਜੇ ਦੌਰ ਵਿੱਚ ਫੋਰਟਿਸ ਹਸਪਤਾਲ ਲੁਧਿਆਣਾ ਵਿਖੇ ਆਮ ਲੋਕਾਂ ਨੂੰ ਵੀ ਕੋਰੋਨਾ ਵੈਕਸੀਨ ਲਗਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇੱਥੇ 60 ਜਾਂ ਇਸਤੋਂ ਵੱਧ ਉਮਰ ਦੇ ਲੋਕਾਂ ਨੂੰ ਵੀ ਵੈਕਸੀਨ ਲਗਾਈ ਜਾ ਰਹੀ ਹੈ।

ਹਸਪਤਾਲ ਦੇ ਜੋਨਲ ਡਾਇਰੈਕਟਰ ਡਾ. ਵਿਸ਼ਵਦੀਪ ਗੋਇਲ ਤੇ ਮੈਡੀਕਲ ਸੁਪਰਡੈਂਟ ਡਾ. ਸ਼ੈਲੀ ਨੇ ਵੈਕਸੀਨ ਦੇ ਕੰਮ ਦੀ ਸ਼ੁਰੂਆਤ ਕੀਤੀ। ਉਹਨਾਂ ਦੱਸਿਆ ਕਿ 45 ਤੋਂ 59 ਸਾਲ ਤੱਕ ਦੀ ਉਮਰ ਦੇ ਲੋਕ ਵੀ ਇੱਥੇ ਆ ਕੇ ਕੋਰੋਨਾ ਵੈਕਸੀਨ ਲਗਵਾ ਸਕਦੇ ਹਨ। ਵੈਕਸੀਨ ਲਗਵਾਉਣ ਵਾਲਿਆਂ ਦੀ ਰਜਿਸਟ੍ਰੇਸ਼ਨ ਵੀ ਮੌਕੇ ਤੇ ਹੀ ਕੀਤੀ ਜਾ ਰਹੀ ਹੈ।

126
14660 views