
ਮਾਂ ਦਾ ਦੁੱਧ ਬੱਚੇ ਲਈ ਸਰਵੋਤਮ ਅਤੇ ਸੰਪੂਰਨ ਆਹਾਰ- ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਮਹਿੰਦਰਾ
ਲੁਧਿਆਣਾ 17 ਫਰਵਰੀ (ਉਂਕਾਰ ਸਿੰਘ ਉੱਪਲ) ਮਾਂ ਦਾ ਦੁੱਧ ਬੱਚੇ ਲਈ ਸਰਵੋਤਮ ਅਹਾਰ ਹੈ ਜੋ ਕਿ ਹਰ ਨਵ ਜਨਮੇ ਬੱਚੇ ਦਾ ਪਹਿਲਾ ਅਧਿਕਾਰ ਹੈ।ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਵਿਸ਼ੇਸ਼ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ.ਪ੍ਰਦੀਪ ਕੁਮਾਰ ਮਹਿੰਦਰਾ ਨੇ ਦੱਸਿਆ ਕਿ ਨਵ-ਜਨਮੇਂ ਬੱਚੇ ਦੇ ਪੋਸ਼ਣ ਲਈ ਮਾਂ ਦਾ ਦੁੱਧ ਵਡਮੁੱਲਾ ਤੇ ਅਣਮੁੱਲੀ ਦਾਤ ਹੈ ਅਤੇ ਇਸ ਦੁੱਧ ਦਾ ਹੋਰ ਕੋਈ ਵੀ ਬਦਲ ਨਹੀਂ ਹੈ।ਇਸ ਲਈ ਜਨਮ ਤੋਂ ਬਾਅਦ ਜਿੰਨੀ ਛੇਤੀ ਹੋ ਸਕੇ ਬੱਚੇ ਨੂੰ ਮਾਂ ਦਾ ਦੁੱਧ ਦੇਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ,ਕਿਉਂ ਕਿ ਪਹਿਲਾ ਤੇ ਬਾਉਲਾ ਦੁੱਧ ਪੋਸ਼ਟਿਕ ਤੱਤਾਂ ਤੇ ਵਿਟਾਮਿਨ ਏ ਨਾਲ ਭਰਪੂਰ ਹੁੰਦਾ ਹੈ। ।ਉੁਨ੍ਹਾਂ ਕਿਹਾ ਕਿ ਪਹਿਲੇ ਗਾੜ੍ਹੇ ਪੀਲੇ ਦੁੱਧ ਵਿਚ ਕਲੋਸਟਰਮ ਦੀ ਭਰਪੁਰ ਮਾਤਰਾ ਹੁੰਦੀ ਹੈ ਜੋ ਬੱਚੇ ਨੂੰ ਭਿਆਨਕ ਬਿਮਾਰੀਆਂ ਤੋਂ ਵੀ ਬਚਾਉਂਦਾ ਹੈ।ਉਹਨ੍ਹਾਂ ਕਿਹਾ ਕਿ ਔਰਤਾਂ ਵਿੱਚ ਇਹ ਗਲਤ ਧਾਰਣਾ ਹੈ ਕਿ ਬੱਚੇ ਨੁੰ ਮਾਂ ਦਾ ਦੁੱਧ ਪਿਲਾਉਣ ਨਾਲ ਉਨ੍ਹਾਂ ਦਾ ਸ਼ਰੀਰਕ ਢਾਂਚਾ ਵਿਗੜ ਜਾਂਦਾ ਹੈ, ਬਲ ਕਿ ਜੇਕਰ ਮਾਂ ਬੱਚੇ ਨੂੰ ਆਪਣਾ ਦੁੱਧ ਪਿਲਾਉਂਦੀ ਹੈ ਤਾਂ ਮਾਂ ਨੂੰ ਵੀ ਛਾਤੀ ਅਤੇ ਬੱਚੇਦਾਨੀ ਦੇ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਹੋਣ ਦੀ ਸੰਭਾਵਨਾ ਘੱਟ ਜਾਂਦੀ ਹੈ।ਇਹ ਬੱਚਿਆਂ ਨੰ ਕੁਪੋਸ਼ਣ ਅਤੇ ਡਾਇਰੀਆ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ ਅਤੇ ਉਹਨਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਵਿੱਚ ਵੀ ਸਹਾਇਕ ਹੁੰਦਾ ਹੈ।ਸਿਵਲ ਹਸਪਤਾਲ ਲੁਧਿਆਣਾ ਵਿਖੇ ਅੱਜ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਦੀਆਂ ਮਾਵਾਂ ਨੂੰ, ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ,ਜਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ,ਐਲ ਐਚ ਵੀ ਜਸਪਾਲ ਕੌਰ,ਏ.ਐਨ.ਐਮ ਪਰਮਜੀਤ ਕੌਰ ਅਤੇ ਪ੍ਰਿਅੰਕਾ ਵੱਲੋੰ ਦੁੱਧ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਦੱਸਿਆ ਗਿਆ ਕਿ ਬੋਤਲ ਵਾਲਾ ਦੁੱਧ ਪਿਲਾਉਣ ਨਾਲ ਬੱਚਿਆਂ ਨੂੰ ਕਈ ਤਰਾਂ ਦੀ ਇਨਫੈਕਸ਼ਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ।