ਫਰੀਦਕੋਟ ਵਿੱਚ ਚੜ੍ਹਦੀ ਸਵੇਰ ਵਾਪਰਿਆ ਇੱਕ ਵੱਡਾ ਦਰਦਨਾਕ ਸੜਕ ਹਾਦਸਾ। 5 ਦੀ ਮੌਤ 2 ਦਰਜਨ ਦੇ ਕਰੀਬ ਲੋਕ ਜ਼ਖਮੀ।
ਫਰੀਦਕੋਟ-ਕੋਟਕਪੂਰਾ ਰੋਡ ‘ਤੇ ਹੋਟਲ ਸ਼ਾਹੀ ਹਵੇਲੀ ਦੇ ਕੋਲ ਨਿਊ ਦੀਪ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋਈ ਤੇਜ਼ ਰਫ਼ਤਾਰ ਦੇ ਕਾਰਨ ਬੱਸ ਨੇੜਲੇ ਇੱਕ ਡਰੇਨ ਵਿੱਚ ਜਾ ਡਿੱਗੀ ।ਬੱਸ ਅਬੋਹਰ ਤੋਂ ਵਾਇਆ ਫਰੀਦਕੋਟ ਹੋ ਕੇ ਸ਼੍ਰੀ ਅਮ੍ਰਿਤਸਰ ਸਾਹਿਬ ਜਾ ਰਹੀ ਸੀ। ਸਵੇਰ ਦਾ ਸਮਾਂ ਹੋਣ ਕਾਰਨ ਬੱਸ ਵਿੱਚ ਸਵਾਰੀਆਂ ਦੀ ਗਿਣਤੀ ਬਹੁਤ ਜ਼ਿਆਦਾ ਸੀ ਅਤੇ ਕਰੀਬ 5 ਲੋਕਾਂ ਦੀ ਮੌਕੇ ਤੇ ਮੌਤ ਹੋ ਗਈ ਅਤੇ ਦੋ ਦਰਜਨ ਦੇ ਲਗਭਗ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਗੁਰੂ ਗੋਬਿੰਦ ਸਿੱਘ ਮੈਡੀਕਲ ਭੇਜਿਆ ਗਿਆ ਫਿਲਹਾਲ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।