logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਬੇਰੁਜ਼ਗਾਰ ਅਧਿਆਪਕਾਂ ਨੇ ਬੈਰੀਕੇਟ ਪੁੱਟੇ, ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ - ਪੈਟਰੋਲ ਦੀਆਂ ਬੋਤਲਾਂ ਲੈ ਸਿੱਖਿਆ ਮੰਤਰੀ ਦੇ ਘਰ ਪੁੱਜੇ ਬੇਰੁਜ਼ਗਾਰ ਅਧਿਆਪਕ

ਦਵਿੰਦਰਪਾਲ ਸਿੰਘ
ਸ਼੍ਰੀ ਆਨੰਦਪੁਰ ਸਾਹਿਬ, ਵੀਰਵਾਰ ਨੂੰ ਈਟੀਟੀ 2364 ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਨੇ ਹੱਥਾਂ ਵਿੱਚ ਪੈਟਰੋਲ ਦੀਆਂ ਬੋਤਲਾਂ ਲੈ ਕੇ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਪਿੰਡ ਗੰਭੀਰਪੁਰ ਵਿਖੇ ਸਥਿਤ ਨਿੱਜੀ ਰਿਹਾਇਸ਼ ਦਾ ਘਿਰਾਓ ਕੀਤਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਿਹਾਇਸ਼ ਦੇ ਘਿਰਾਓ ਸਬੰਧੀ ਜਿਵੇਂ ਹੀ ਪੁਲਿਸ ਪ੍ਰਸ਼ਾਸਨ ਨੂੰ ਭਿਣਕ ਲੱਗੀ ਤਾਂ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਕੋਲ ਬੈਰੀਕੇਟ ਲਗਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਬੇਰੁਜ਼ਗਾਰ ਅਧਿਆਪਕ ਬੈਰੀਕੇਟ ਨੂੰ ਪੁੱਟਦੇ ਹੋਏ ਸਿੱਖਿਆ ਮੰਤਰੀ ਦੀ ਕੋਠੀ ਤੱਕ ਪਹੁੰਚਣ ਵਿੱਚ ਕਾਮਯਾਬ ਹੋ ਗਏ। ਜਿਸ ਦੌਰਾਨ ਉਨਾਂ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਖਿਲਾਫ ਜਮ ਕੇ ਨਾਰੇਬਾਜੀ ਕਰਦਿਆਂ ਪਿੱਟ ਸਿਆਪਾ ਕੀਤਾ।
ਇਸ ਮੌਕੇ ਯੂਨੀਅਨ ਆਗੂ ਹਰਜੀਤ ਬੁਢਲਾਡਾ, ਗੁਰਸੰਗਤ ਬੁਢਲਾਡਾ, ਹੀਰਾ ਲਾਲ, ਨਵੀ ਕੰਬੋਜ, ਗੁਰਸੇਵਕ ਸੰਗਰੂਰ ਤੇ ਕੁਲਦੀਪ ਚਹਿਲ ਨੇ ਦੱਸਿਆ ਕਿ ਬੀਤੇ ਕੱਲ ਬੁੱਧਵਾਰ ਨੂੰ ਯੂਨੀਅਨ ਵੱਲੋਂ ਸਟੇਸ਼ਨ ਅਲਾਟ ਕਰਨ ਦੀ ਮੰਗ ਨੂੰ ਲੈ ਕੇ ਨੰਗਲ ਹਾਈਵੇ ਜਾਮ ਕੀਤਾ ਗਿਆ ਸੀ। ਜਿਸ ਦੌਰਾਨ ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਨੇ ਮੌਕੇ 'ਤੇ ਆ ਕੇ ਵੀਰਵਾਰ ਦੁਪਹਿਰ 12 ਵਜੇ ਤੱਕ ਸਟੇਸ਼ਨ ਅਲਾਟ ਹੋਣ ਸਬੰਧੀ ਭਰੋਸਾ ਦੇ ਕੇ ਜਾਮ ਖੁਲਵਾ ਦਿੱਤਾ ਸੀ ਪਰ ਜਿਵੇਂ ਹੀ ਵੀਰਵਾਰ ਨੂੰ 12 ਵਜੇ ਯੂਨੀਅਨ ਆਗੂਆਂ ਨੇ ਐਸਡੀਐਮ ਨਾਲ ਰਾਬਤਾ ਕੀਤਾ ਤਾਂ ਉਹਨਾਂ ਵੱਲੋਂ ਟੋਲ ਮਟੋਲ ਦੀ ਨੀਤੀ ਅਪਣਾਈ ਗਈ। ਜਿਸ ਦੇ ਵਿਰੋਧ ਵਿੱਚ ਯੂਨੀਅਨ ਨੂੰ ਮੁੜ ਤੋਂ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਿਆ ਹੈ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਾਨੂੰ ਸਕੂਲਾਂ ਵਿੱਚ ਜੁਆਇਨ ਨਹੀਂ ਕਰਵਾਇਆ ਜਾਂਦਾ ਉਦੋਂ ਤੱਕ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਲਗਾਤਾਰ ਜਾਰੀ ਰਹੇਗਾ।

116
4419 views

Comment