logo

ਖਾਲਸਾ ਕਾਲਜ ਵਿਖੇ ਕਰਵਾਈ ਦੋ ਰੋਜ਼ਾ ਵਿਸ਼ਵ ਪੰਜਾਬੀ ਕਾਨਫ਼ਰੰਸ ਅਮਿੱਟ ਪੈੜਾਂ ਛੱਡਦੀ ਹੋਈ ਸੰਪੰਨ ਵਿਦਵਾਨਾਂ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ, ਪ੍ਰਸਾਰ ਤੇ ਪੰਜਾਬੀ ਭਾਸ਼ਾ ਨੂੰ ਆਉਂਦੀਆਂ ਚੁਣੌਤੀਆਂ ਸਬੰਧੀ ਕੀਤੀਆਂ ਡੂੰਘੀਆਂ ਵਿਚਾਰਾਂ

ਦਵਿੰਦਰਪਾਲ ਸਿੰਘ

ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਜਗਤ ਪੰਜਾਬੀ ਸਭਾ, ਕੈਨੇਡਾ ਦੇ ਸਹਿਯੋਗ ਨਾਲ ‘ਮਾਤ-ਭਾਸ਼ਾ: ਵਰਤਮਾਨ ਤੇ ਭਵਿੱਖ’ ਵਿਸ਼ੇ ‘ਤੇ ਕਰਵਾਈ ਗਈ ਦੋ ਰੋਜ਼ਾ ਪੰਜਾਬੀ ਕਾਨਫ਼ਰੰਸ ਅਮਿੱਟ ਪੈੜਾਂ ਛੱਡਦੀ ਸੰਪੰਨ ਹੋਈ। ਕਾਨਫ਼ਰੰਸ ਦੇ ਦੂਜੇ ਦਿਨ ਅਕਾਦਮਿਕ ਸ਼ੈਸ਼ਨ ਵਿੱਚ ਵੱਖੋ- ਵੱਖਰੀਆਂ ਯੂਨੀਵਰਸਿਟੀਆਂ ਤੇ ਕਾਲਜਾਂ ’ਚੋਂ ਆਏ ਅਧਿਆਪਕਾਂ ਤੇ ਖੋਜਾਰਥੀਆਂ ਵੱਲੋਂ ਪੇਪਰ ਪ੍ਰਸਤੁਤ ਕੀਤੇ ਗਏ। ਸਮਾਪਤੀ ਸਮਾਰੋਹ ਮੌਕੇ ਡਾ. ਅਜੈਬ ਸਿੰਘ ਚੱਠਾ, ਚੇਅਰਮੈਨ, ਜਗਤ ਪੰਜਾਬੀ ਸਭਾ, ਕੈਨੇਡਾ ਵੱਲੋਂ ਪੰਜਾਬੀ ਭਾਸ਼ਾ ਰਾਹੀਂ ਨੈਤਿਕ ਸਿੱਖਿਆ ਦੇਣ ’ਤੇ ਜ਼ੋਰ ਦਿੱਤਾ। ਸ. ਸਰਦੂਲ ਸਿੰਘ ਥਿਆੜਾ, ਪ੍ਰਧਾਨ, ਜਗਤ ਪੰਜਾਬੀ ਸਭਾ, ਕੈਨੇਡਾ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਦੱਸਿਆ ਕਿ ਪੰਜਾਬੀ ਭਾਸ਼ਾ ਰਾਹੀਂ ਹੋਰਨਾਂ ਭਾਸ਼ਾਵਾਂ ਦੀ ਤੁਲਨਾ ਵਿੱਚ ਅਸੀਂ ਆਪਣੇ ਵਿਚਾਰ ਆਸਾਨੀ ਨਾਲ ਪ੍ਰਗਟ ਕਰ ਸਕਦੇ ਹਾਂ। ਬਾਬਾ ਤੇਜਾ ਸਿੰਘ ਖੁੱਡੇ ਵਾਲਿਆਂ ਨੇ ਪੰਜਾਬੀ ਭਾਸ਼ਾ ’ਚ ਰਚੇ ਵਿਸ਼ਾਲ ਸਾਹਿਤਕ ਭੰਡਾਰ ਨੂੰ ਸਾਂਭਣ ਲਈ ਸੁਚੇਤ ਕੀਤਾ। ਸ. ਸੰਤੋਖ ਸਿੰਘ ਨੇ ਆਪਣੇ ਵਿਸ਼ੇਸ਼ ਭਾਸ਼ਣ ਵਿੱਚ ਅਜੋਕੇ ਸਮੇਂ ਨੌਜਵਾਨ ਪੀੜੀ ਵੱਲੋਂ ਪੰਜਾਬੀ ਭਾਸ਼ਾ ਤੋਂ ਦੂਰੀ ਬਣਾਉਣ ’ਤੇ ਚਿੰਤਾ ਪ੍ਰਗਟ ਕੀਤੀ। ਡਾ. ਨਰਿੰਦਰਜੀਤ ਕੌਰ ਨੇ ਮਨੁੱਖੀ ਜੀਵਨ ’ਚ ਮਾਤ-ਭਾਸ਼ਾ ਦੀ ਅਹਿਮੀਅਤ ’ਤੇ ਆਪਣੇ ਵਿਚਾਰ ਪ੍ਰਗਟਾਏ। ਕਾਲਜ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਆਏ ਹੋਏ ਵਿਦਵਾਨਾਂ, ਮਹਿਮਾਨਾਂ ਤੇ ਚਿੰਤਕਾਂ ਦਾ ਸਵਾਗਤ ਕੀਤਾ ਅਤੇ ਮਾਤ ਭਾਸ਼ਾ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ। ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਕੌਰ ਵੱਲੋਂ ਕਾਨਫ਼ਰੰਸ ਦੀ ਵਿਸਤ੍ਰਿਤ ਰਿਪੋਰਟ ਪੜ੍ਹੀ ਅਤੇ ਸਾਰੇ ਆਏ ਹੋਏ ਮਹਿਮਾਨਾਂ, ਵਿਦਵਾਨਾਂ ਤੇ ਡੈਲੀਗੇਟਸ ਦਾ ਧੰਨਵਾਦ ਕੀਤਾ। ਇਸ ਮੌਕੇ ਆਯੋਜਕਾਂ ਵੱਲੋਂ ਬਾਬਾ ਤੇਜਾ ਸਿੰਘ ਖੁੱਡੇਵਾਲੇ, ਸ. ਸਰਦੂਲ ਸਿੰਘ ਥਿਆੜਾ, ਸ. ਸੰਤੋਖ ਸਿੰਘ ਸੰਧੂ,ਡਾ. ਨਰਿੰਦਰਜੀਤ ਕੌਰ, ਸ. ਭੁਪਿੰਦਰ ਸਿੰਘ ਚੌਂਕੀਮਾਨ, ਸ. ਪਰਮਜੀਤ ਸਿੰਘ,ਸ. ਮੱਲ ਸਿੰਘ ਬਾਸੀ, ਸ. ਪ੍ਰਭ ਸਿੰਘ, ਡਾ. ਜਸਵਿੰਦਰ ਸਿੰਘ ਧਾਲੀਵਾਲ , ਪ੍ਰੋ . ਬਲਵਿੰਦਰ ਕੌਰ ਆਦਿ ਨੂੰ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਸੁਖਵਿੰਦਰ ਸਿੰਘ ਵੱਲੋਂ ਨਿਭਾਈ ਗਈ। ਇਸ ਮੌਕੇ ਸ੍ਰੀਮਤੀ ਬਲਵਿੰਦਰ ਕੌਰ ਚੱਠਾ, ਪ੍ਰੋ. ਹਰਬੰਸ ਸਿੰਘ, ਮੈਡਮ ਰੁਪਿੰਦਰ ਕੌਰ ਸੰਧੂ, ਪ੍ਰੋ. ਰਵਿੰਦਰ ਸਿੰਘ, ਡਾ. ਮਨਪ੍ਰੀਤ ਕੌਰ, ਪ੍ਰੋ. ਹਰਪ੍ਰੀਤ ਕੌਰ, ਡਾ. ਹਰਸਿਮਰਤ ਕੌਰ, ਪ੍ਰੋ .ਦਿਨੇਸ਼ ਕੁਮਾਰ ਡਾ. ਸੁਖਵਿੰਦਰ ਕੌਰ, ਪ੍ਰੋ. ਜਗਤਾਰ ਸਿੰਘ ਤੇ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ।

1
613 views