logo

ਤੰਬਾਕੂ ਸੇਵਨ ਨਾਲ ਹੁੰਦਾ ਮੂੰਹ ਦਾ ਕੈਂਸਰ ਸਿਵਲ ਸਰਜਨ ਡਾ.ਪ੍ਰਦੀਪ ਕੁਮਾਰ ਮਹਿੰਦਰਾ

ਲੁਧਿਆਣਾ, 21 ਫਰਵਰੀ (ਉਂਕਾਰ ਸਿੰਘ ਉੱਪਲ) ਸਿਵਲ ਸਰਜਨ ਡਾ.ਪ੍ਰਦੀਪ ਕੁਮਾਰ ਮਹਿੰਦਰਾ ਦੀ ਅਗਵਾਈ ਹੇਠ ਅੱਜ ਜਿਲ੍ਹਾ ਮਾਸ ਮੀਡੀਆ ਅਫ਼ਸਰ ਪਰਮਿੰਦਰ ਸਿੰਘ ਅਤੇ ਜਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਵੱਲੋਂ ਤੰਬਾਕੂ ਵੇਚਣ ਵਾਲੇ ਦੁਕਾਨਦਾਰਾਂ ਨੂੰ ਤੰਬਾਕੂ ਸੇਵਨ ਨਾਲ ਸਰੀਰ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਤੰਬਾਕੂ ਕੰਟਰੋਲ ਐੈਕਟ ਕੋਟਪਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਪ੍ਰਦੀਪ ਕੁਮਾਰ ਮਹਿੰਦਰਾ ਨੇ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ ਦੀ ਧਾਰਾ 4 ਤਹਿਤ ਕੋਈ ਵੀ ਵਿਅਕਤੀ ਜਨਤਕ ਥਾਵਾਂ ਜਿਵੇਂ ਕੇ ਰੇਲਵੇ ਸ਼ਟੇਸ਼ਨ, ਬੱਸ ਸਟੈਂਡ,ਏਅਰਪੋਰਟ,ਹੋਟਲ, ਖਰੀਦਦਾਰੀ ਕਰਨ ਵਾਲੇ ਸਥਾਨ, ਸਕੂਲਾਂ, ਕਾਲਜਾਂ, ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ ਵਿੱਚ ਤੰਬਾਕੂ ਦੀ ਕਿਸੇ ਵੀ ਰੂਪ ਵਿਚ ਵਰਤੋਂ ਨਹੀਂ ਕਰ ਸਕਦਾ।ਇਸੇ ਤਰ੍ਹਾਂ ਐਕਟ ਦੀ ਧਾਰਾ 6 ਏ ਅਨੁਸਾਰ 18 ਸਾਲ ਤੋ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਵੇਚਣਾ ਕਾਨੂੰਨੀ ਜੁਰਮ ਹੈ ਅਤੇ ਧਾਰਾ 6 ਬੀ ਅਨੁਸਾਰ ਵਿਦਿਅਕ ਸੰਸਥਾਵਾਂ ਦੇ ਸੌ ਗਜ਼ ਦੇ ਘੇਰੇ ਅੰਦਰ ਤੰਬਾਕੂ ਦੀ ਕਿਸੇ ਵੀ ਰੂਪ ਵਿਚ ਵਰਤੋਂ ਕਰਨ ਅਤੇ ਵਿਕਰੀ ਤੇ ਪਾਬੰਦੀ ਹੈ।ਡਾ. ਪ੍ਰਦੀਪ ਮਹਿੰਦਰਾ ਨੇ ਦੱਸਿਆ ਕਿ ਕੋਟਪਾ ਐਕਟ ਦੀ ਧਾਰਾ 5 ਅਨੁਸਾਰ ਤੰਬਾਕੂ ਉਤਪਾਦਾਂ ਦੀ ਇਸ਼ਤਿਹਾਰਬਾਜ਼ੀ ਤੇ ਪੂਰਨ ਤੌਰ ਤੇ ਪਾਬੰਦੀ ਹੈ ਅਤੇ ਕੋਟਪਾ ਦੀ ਧਾਰਾ 7 ਅਨੁਸਾਰ ਤੰਬਾਕੂ ਉਤਪਾਦਾਂ ਦੇ ਪੈਕਟ ਉਪਰ ਤੰਬਾਕੂ ਸੇਵਨ ਤੋਂ ਹੋਣ ਵਾਲੇ ਨੁਕਸਾਨ ਸਬੰਧੀ ਦੋਨੋ ਪਾਸੇ 85 ਪ੍ਰਤੀਸ਼ਤ ਤਸਵੀਰਾਂ ਸਹਿਤ ਚਿਤਾਵਨੀ ਛਪੀ ਹੋਣੀ ਜਰੂਰੀ ਹੈ।।ਉਹਨਾ ਦੱਸਿਆ ਕਿ ਤੰਬਾਕੂ ਦੀ ਵਰਤੋਂ ਕਰਨ ਨਾਲ ਮੂੰਹ , ਜਬਾੜੇ , ਗਲੇ , ਸਾਹ ਨਲੀ ਅਤੇ ਫੇਫੜਿਆਂ ਦਾ ਕੈਂਸਰ ਹੋ ਸਕਦਾ ਹੈ।

5
1114 views