ਖਰੜ: ਭਾਜਪਾ ਨੇ ਆਪ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਤੇ ਆਪਣੇ ਵਾਦੇ ਤੇ ਖਰਾ ਨਾ ਉਤਰਨ ਤੇ ਰੋਸ਼ ਪ੍ਰਗਟ ਕੀਤਾ ।
ਭਾਜਪਾ ਖਰੜ ਤੋਂ ਸੁਖਵਿੰਦਰ ਸਿੰਘ ਗੋਲਡੀ ਵਲੋਂ ਅੱਜ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਦੇ ਮੌਕੇ 'ਤੇ ਰੋਸ਼ ਪ੍ਰਗਟ ਕੀਤਾ ਗਿਆ। ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਨਾਲ ਕੀਤੇ ਗਏ ਵਾਅਦਿਆਂ ਵਿੱਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।
ਇਹਨਾਂ ਆਗੂਆਂ ਨੇ ਕਿਹਾ ਕਿ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਬੇਰੋਜ਼ਗਾਰੀ ਖ਼ਤਮ ਕਰਨ, ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ, ਸਿਹਤ ਸੇਵਾਵਾਂ ਵਿੱਚ ਸੁਧਾਰ, ਕਿਸਾਨਾਂ ਦੇ ਮਸਲੇ ਹੱਲ ਕਰਨ ਅਤੇ ਪੰਜਾਬ ਨੂੰ ਵਿੱਤੀ ਸਥਿਰਤਾ ਦੇਣ ਵਰਗੇ ਮੁੱਦੇ ਅਜੇ ਵੀ ਅਧੂਰੇ ਹਨ। ਉਲਟਾ ਪੰਜਾਬ ਦੀ ਆਮ ਜਨਤਾ ਨੂੰ ਅਨਿਯਮਿਤਾਂ, ਗੁੱਡ ਗਵਰਨੈਂਸ ਦੀ ਕਮੀ ਅਤੇ ਵਾਧੂ ਬੋਝ ਦਾ ਸਾਹਮਣਾ ਕਰਨਾ ਪਿਆ ਹੈ।
ਭਾਜਪਾ ਨੇ ਮੰਗ ਕੀਤੀ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਕਾਰਗੁਜ਼ਾਰੀ ਤੇ ਜਵਾਬ ਦੇਵੇ ਅਤੇ ਪੰਜਾਬ ਦੇ ਲੋਕਾਂ ਨਾਲ ਧੋਖੇਬਾਜ਼ੀ ਕਰਨ ਦੀ ਬਜਾਏ ਉਹਨਾਂ ਦੇ ਵਾਅਦੇ ਪੂਰੇ ਕਰੇ।