logo

ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ (ਰਜਿ:) ਪੰਜਾਬ ਵੱਲੋਂ ਖ਼ੂਨਦਾਨ ਕੈਂਪ 23 ਮਾਰਚ 2025 ਨੂੰ ਲਗਾਇਆ ਜਾਵੇਗਾ।

18 ਮਾਰਚ (ਗਗਨਦੀਪ ਸਿੰਘ) ਫ਼ਰੀਦਕੋਟ: ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ (ਰਜਿ:) ਫ਼ਰੀਦਕੋਟ ਪੰਜਾਬ ਵੱਲੋਂ ਖ਼ੂਨਦਾਨ ਕੈਂਪ ਮਿਤੀ 23 ਮਾਰਚ 2025 ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ। ਇਸ ਖੂਨਦਾਨ ਕੈਂਪ ਵਿੱਚ ਵਿਸ਼ੇਸ਼ ਸਹਿਯੋਗੀ ਸਾਂਝ ਬਲੱਡ ਕਲੱਬ, ਭਾਈ ਘੱਨਈਆ ਯੂਥ ਕਲੱਬ, ਆਲ ਇੰਡੀਆ ਕਿਸਾਨ ਯੂਨੀਅਨ ਏਕਤਾ ਫਤਿਹ, ਭਾਰਤੀ ਕਿਸਾਨ ਯੂਨੀਅਨ ਮਝੈਲ, ਕਲਮਾਂ ਦੇ ਰੰਗ ਸਾਹਿਤ ਸਭਾ ਫ਼ਰੀਦਕੋਟ, ਹੈਲਪ ਫਾਰ ਨੀ ਡੀ ਆਦਿ ਹਨ ਇਸ ਮੌਕੇ ਸੁਸਾਇਟੀ ਪ੍ਰਧਾਨ ਗੁਰਜੀਤ ਸਿੰਘ ਹੈਰੀ ਢਿੱਲੋਂ ਅਤੇ ਚੇਅਰਮੈਨ ਪ੍ਰੋ.ਬੀਰ ਇੰਦਰ ਸਰਾਂ, ਪ੍ਰਧਾਨ ਸ਼ਿਵਨਾਥ ਦਰਦੀ ਨੇ ਦੱਸਿਆ ਕਿ ਇਹ ਕੈਂਪ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ ਜੋ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਦੇ ਬਲੱਡ ਬੈਂਕ ਵਿਭਾਗ ਵਿੱਚ ਸਵੇਰੇ 9.30 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਲਗਾਇਆ ਜਾ ਰਿਹਾ ਹੈ।
ਸ਼ਰਨਜੀਤ ਸਿੰਘ ਸਰਾਂ ਸੂਬਾ ਪ੍ਰਧਾਨ , ਰਾਜਨ ਦੁਆ ਅਤੇ ਸੁਖਵਿੰਦਰ ਸਿੰਘ ਨੇ ਦੱਸਿਆ ਕੀ ਸੰਸਥਾਵਾਂ ਵੱਲੋਂ ਇਹ ਫ਼ੈਸਲਾ ਵੀ ਕੀਤਾ ਹੈ ਕੀ ਜਲ ਜੀਵਨ ਮੋਰਚਾ ਨਿਗਰਾਨ ਕਮੇਟੀ ਨੂੰ ਸਨਮਾਨਿਤ ਕੀਤਾ ਜਾਵੇਗਾ ਇਸ ਕੈਂਪ ਵਿੱਚ ਹਰੇਕ ਖ਼ੂਨਦਾਨੀ ਨੂੰ ਸਰਟੀਫ਼ਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ ਅਤੇ ਪੱਤਰਕਾਰ ਵੀਰਾਂ ਨੂੰ ਸੁਸਾਇਟੀ ਵੱਲੋਂ ਵਿਸ਼ੇਸ਼ ਸਨਮਾਨਿਤ ਕੀਤਾ ਜਾਵੇਗਾ

0
1199 views