ਆਖ਼ਿਰ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਕਿਉਂ ਬੰਦ ਹੈ ? ਜਾਣੋ ਮਾਮਲੇ ਸਬੰਧੀ ਪੂਰੀ ਕਹਾਣੀ
ਚੰਡੀਗੜ੍ਹ: ਖਡੂਰ ਸਾਹਿਬ ਤੋਂ ਸੰਸਦ ਮੈਂਬਰ (Khadur Sahib MP) ਅੰਮ੍ਰਿਤਪਾਲ ਸਿੰਘ ਦਾ ਐੱਨਐੱਸਏ (National Security Act) ਅਪ੍ਰੈਲ ਨੂੰ ਖਤਮ ਹੋ ਰਿਹਾ ਹੈ। ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ (Amritpal Singh) 'ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਦੀ ਮਿਆਦ ਵਧਾਉਣ ਲਈ ਕੋਈ ਹੁਕਮ ਜਾਰੀ ਨਹੀਂ ਕੀਤੇ ਹਨ। ਚਰਚਾ ਇਹ ਹੈ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਪ੍ਰੈਲ 'ਚ ਡਿਬਰੂਗੜ੍ਹ ਤੋਂ ਪੰਜਾਬ ਲਿਆਂਦਾ ਜਾ ਸਕਦਾ ਹੈ ਕਿਉਂਕਿ ਅੰਮ੍ਰਿਤਪਾਲ ਸਿੰਘ ਦੇ ਕੁਝ ਸਾਥੀਆਂ ਨੂੰ ਪੰਜਾਬ ਸਰਕਾਰ ਪੰਜਾਬ ਲੈ ਕੇ ਆ ਗਈ ਹੈ। ਅੱਜ ਅਸੀਂ ਜਾਣਦੇ ਹਾਂ ਕਿ ਆਖ਼ਿਰ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਕਿਉਂ ਬੰਦ ਹੈ ?ਡਿਬਰੂਗੜ੍ਹ ਜੇਲ੍ਹ ਵਿੱਚ ਕਿਉਂ ਬੰਦ ਹੈ ਅੰਮ੍ਰਿਤਪਾਲ ਸਿੰਘ ?ਤੂਫਾਨ ਦੀ ਗ੍ਰਿਫਤਾਰੀ ਤੋਂ ਬਾਅਦ ਸ਼ੁਰੂ ਹੋਇਆ ਵਿਵਾਦਸੋਸ਼ਲ ਮੀਡੀਆ 'ਤੇ ਅੰਮ੍ਰਿਤਪਾਲ ਸਿੰਘ ਖਿਲਾਫ ਟਿੱਪਣੀ ਕਰਨ ਵਾਲੇ ਨੌਜਵਾਨ ਨੂੰ ਅਗਵਾ ਕਰਨ ਤੋਂ ਬਾਅਦ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਸੀ, ਜਿਸ ਤੋਂ ਬਾਅਦ ਇਹ ਸਾਰਾ ਮਾਮਲਾ ਸ਼ੁਰੂ ਹੋਇਆ ਸੀ। ਦਰਅਸਲ 15 ਫਰਵਰੀ ਦੀ ਰਾਤ ਨੂੰ ਅਜਨਾਲਾ ਪਹੁੰਚੇ ਚਮਕੌਰ ਸਾਹਿਬ ਦੇ ਬਰਿੰਦਰ ਸਿੰਘ ਨੂੰ ਕੁਝ ਲੋਕਾਂ ਨੇ ਅਗਵਾ ਕਰ ਲਿਆ। ਬਰਿੰਦਰ ਸਿੰਘ 'ਤੇ ਜੰਡਿਆਲਾ ਗੁਰੂ (ਜਿੱਥੇ ਅੰਮ੍ਰਿਤਪਾਲ ਵੀ ਮੌਜੂਦ ਸੀ) ਨੇੜੇ ਗੱਡੀ 'ਤੇ ਹਮਲਾ ਕੀਤਾ ਗਿਆ ਅਤੇ ਮੋਟਰ ਉੱਤੇ ਲਿਜਾ ਕੇ ਕੁੱਟਮਾਰ ਕੀਤੀ ਗਈ। ਜਿਸ ਤੋਂ ਬਾਅਦ ਪੀੜਤ ਨੇ ਇਸ ਦੀ ਸ਼ਿਕਾਇਤ ਦਰਜ ਕਰਵਾਈ ਅਤੇ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ ਖਿਲਾਫ ਮਾਮਲਾ ਦਰਜ ਕਰ ਲਿਆ।ਅਜਨਾਲਾ ਥਾਣੇ ਵਿੱਚ ਕੁਝ 30 ਵਿਅਕਤੀਆਂ ਖ਼ਿਲਾਫ਼ ਮਾਮਲਾ ਹੋਇਆ ਦਰਜਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਤੂਫਾਨ ਸਿੰਘ ਸਮੇਤ ਕੁੱਲ 30 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਪੁਲਿਸ ਨੇ ਕਾਰਵਾਈ ਕਰਦੇ ਹੋਏ ਮਾਮਲੇ ਵਿੱਚ ਤੂਫ਼ਾਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਤੂਫ਼ਾਨ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਗੁੱਸੇ 'ਚ ਆ ਗਿਆ।ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਸਿੰਘ ਦੀ ਗ੍ਰਿਫ਼ਤਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ 23 ਫਰਵਰੀ 2023 ਨੂੰ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਹਜ਼ਾਰਾਂ ਲੋਕਾਂ ਨੇ ਅੰਮ੍ਰਿਤਸਰ ਦੇ ਅਜਨਾਲਾ ਥਾਣੇ 'ਤੇ ਹਮਲਾ ਕਰ ਦਿੱਤਾ। ਪੁਲਿਸ ਨੇ ਨਾਰਾਜ਼ ਭੀੜ ਨੂੰ ਰੋਕਣ ਲਈ ਬੈਰੀਕੇਡ ਲਾਏ ਹੋਏ ਸਨ ਪਰ ਉਹ ਉਨ੍ਹਾਂ ਨੂੰ ਤੋੜ ਕੇ ਥਾਣੇ ਦੇ ਅੰਦਰ ਵੜ ਗਏ। ਇਸ ਸਾਰੀ ਘਟਨਾ ਦੌਰਾਨ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਵੀ ਹੋ ਗਏ। ਥਾਣੇ ਉੱਤੇ ਹਮਲੇ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖਿਲਾਫ ਕਈ ਧਾਰਾਵਾਂ ਲਗਾਕੇ ਮਾਮਲਾ ਦਰਜ ਕਰ ਲਿਆ ਅਤੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ।ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਕੀ-ਕੀ ਹੋਇਆ ?ਪੰਜਾਬ ਪੁਲਿਸ ਨੇ 18 ਮਾਰਚ 2023 ਨੂੰ ਅੰਮ੍ਰਿਤਪਾਲ ਸਿੰਘ ਦਾ ਪਿੱਛਾ ਕਰਨਾ ਸ਼ੁਰੂ ਕੀਤਾ ਸੀ। 18 ਮਾਰਚ ਨੂੰ ਜਦੋਂ ਅੰਮ੍ਰਿਤਪਾਲ ਸਿੰਘ ਮੋਗਾ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਾ ਰਿਹਾ ਸੀ ਤਾਂ ਪੁਲਿਸ ਨੇ ਯੋਜਨਾ ਅਨੁਸਾਰ ਅੰਮ੍ਰਿਤਪਾਲ ਸਿੰਘ ਦੀ ਮਰਸਡੀਜ਼ ਕਾਰ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਅੰਮ੍ਰਿਤਪਾਲ ਨੂੰ ਇਸ ਗੱਲ ਦਾ ਪਤਾ ਸੀ। ਅੰਮ੍ਰਿਤਪਾਲ ਸਿੰਘ ਆਪਣੀ ਮਰਸਡੀਜ਼ ਸ਼ਾਹਕੋਟ-ਮੋਗਾ ਮੁੱਖ ਮਾਰਗ 'ਤੇ ਪਿੰਡ ਬਾਜਵਾ ਕਲਾਂ ਨੇੜੇ ਫਲਾਈਓਵਰ ਦੇ ਹੇਠਾਂ ਛੱਡ ਗਿਆ। ਚਾਚਾ ਅਤੇ ਡਰਾਈਵਰ ਮਰਸਡੀਜ਼ ਲੈ ਗਏ। ਇਸ ਤੋਂ ਬਾਅਦ ਉਹ ਹੋਰ ਕਾਰ ਵਿੱਚ ਉੱਥੋਂ ਨਿਕਲ ਗਿਆ।AMRITPAL SINGHਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਲੱਗੇ ਸੀ ਪੋਸਟਰ ਇਸ ਤੋਂ ਬਾਅਦ ਇੱਕ ਹੋਰ ਕਾਰ ਵਿੱਚ ਅੰਮ੍ਰਿਤਪਾਲ ਸਿੰਘ ਦਾ ਇੱਕ ਸਾਥੀ ਉਸ ਨੂੰ ਦਾਦੋਵਾਲ ਪਿੰਡ ਲੈ ਗਿਆ, ਜਿੱਥੇ ਅੰਮ੍ਰਿਤਪਾਲ ਸਿੰਘ ਨੇ ਆਪਣੇ ਕੱਪੜੇ ਬਦਲੇ ਅਤੇ ਇਸ ਤੋਂ ਬਾਅਦ ਉਹ ਪਿੰਡ ਨੰਗਲ ਅੰਬੀਆਂ ਵਿੱਚ ਬਣੇ ਗੁਰਦੁਆਰਾ ਸਾਹਿਬ ਚਲੇ ਗਏ। ਜਿਸ ਕਾਰ ਵਿੱਚ ਉਹ ਭੱਜ ਰਹੇ ਹਨ ਉਹ ਕਾਰ ਅੰਮ੍ਰਿਤਪਾਲ ਸਿੰਘ ਦੇ ਮੀਡੀਆ ਸਲਾਹਕਾਰ ਪੱਪਲਪ੍ਰੀਤ ਸਿੰਘ ਦੀ ਸੀ। ਪੁਲਿਸ ਅਨੁਸਾਰ ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ 2 ਮੋਟਰਸਾਈਕਲ ਸਵਾਰ ਨੌਜਵਾਨ ਨਾਲ ਉੱਥੋਂ ਚਲਾ ਗਿਆ।Dibrugarh jailਡਿਬਰੂਗੜ੍ਹ ਜੇਲ੍ਹ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰੀ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ 22 ਅਪ੍ਰੈਲ 2023 ਨੂੰ ਐਤਵਾਰ ਸਵੇਰੇ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਦੇ ਗੁਰਦੁਆਰਾ ਸਾਹਿਬ ਤੋਂ 36 ਦਿਨਾਂ ਦੇ ਭਗੌੜੇ ਹੋਣ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਇਹ ਜਰਨੈਲ ਸਿੰਘ ਭਿੰਡਰਾਂਵਾਲਾ ਦਾ ਪਿੰਡ ਹੈ। ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੁਲਿਸ ਉਸ ਨੂੰ ਬਠਿੰਡਾ ਦੇ ਏਅਰਫੋਰਸ ਸਟੇਸ਼ਨ ਲੈ ਗਈ, ਜਿੱਥੋਂ ਉਸ ਨੂੰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ।AMRITPAL SINGHਮੋਗਾ ਦੇ ਪਿੰਡ ਰੋਡੇ ਵਿੱਚ ਗ੍ਰਿਫ਼ਤਾਰੀ ਵੇਲੇ ਦੀਆਂ ਤਸਵੀਰਾਂ ਜੇਲ੍ਹ ਵਿੱਚ ਰਹਿੰਦੇ ਖਡੂਰ ਸਾਹਿਬ ਸੀਟ ਤੋਂ ਜਿੱਤੀ ਚੋਣਅੰਮ੍ਰਿਤਸਰ ਤੋਂ ਕਰੀਬ 40 ਕਿਲੋਮੀਟਰ ਦੂਰ ਪਿੰਡ ਜੱਲੂਪੁਰ ਖੇੜਾ ਦੇ ਵਸਨੀਕ ਅੰਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਹਨ। ਉਹ ਖਡੂਰ ਸਾਹਿਬ ਸੀਟ ਤੋਂ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਨੂੰ ਹਰਾ ਕੇ ਸੰਸਦ ਮੈਂਬਰ ਬਣੇ ਸਨ। ਇਸ ਦੌਰਾਨ ਉਨ੍ਹਾਂ ਵੱਡੀ ਲੀਡ ਨਾਲ ਇਹ ਜਿੱਤ ਹਾਸਲ ਕੀਤੀ ਸੀ। ਭਾਵੇਂ ਕਿ ਅੰਮ੍ਰਿਤਪਾਲ ਸਿੰਘ ਨੂੰ ਚੋਣ ਪ੍ਰਚਾਰ ਲਈ ਜੇਲ੍ਹ ਤੋਂ ਬਾਹਰ ਨਹੀਂ ਆਉਣ ਦਿੱਤਾ ਗਿਆ, ਫਿਰ ਵੀ ਉਨ੍ਹਾਂ ਨੂੰ 4 ਲੱਖ ਤੋਂ ਵੱਧ ਵੋਟਾਂ ਮਿਲੀਆਂ।AMRITPAL SINGHਗ੍ਰਿਫ਼ਤਾਰੀ ਸਮੇਂ ਦੀ ਤਸਵੀਰ ਅੰਮ੍ਰਿਤਪਾਲ ਸਿੰਘ ਦੇ ਕਹਿਣ 'ਤੇ ਬਣੀ ਨਵੀਂ ਪਾਰਟੀਸੰਸਦ ਮੈਂਬਰ ਅੰਮ੍ਰਿਤਪਾਲ ਦੀ ਨਵੀਂ ਪਾਰਟੀ ਦਾ ਐਲਾਨ 14 ਜਨਵਰੀ ਨੂੰ ਮਾਘੀ ਦੇ ਮੇਲੇ ਦੌਰਾਨ ਕੀਤਾ ਗਿਆ। ਇਸ ਦਾ ਨਾਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਰੱਖਿਆ ਗਿਆ। ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪਾਰਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਪ੍ਰਧਾਨ ਅੰਮ੍ਰਿਤਪਾਲ ਸਿੰਘ ਜੇਲ੍ਹ ਵਿੱਚ ਹੋਣ ਕਾਰਨ ਪਾਰਟੀ ਨੂੰ ਚਲਾਉਣ ਲਈ ਕਮੇਟੀ ਬਣਾਈ ਗਈ ਹੈ। ਜਿਸ ਨੇ ਪੰਜਾਬ ਵਿੱਚ ਮੈਂਬਰਸ਼ਿਪ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਹੈ।AMRITPAL SINGHਡਿਬਰੂਗੜ੍ਹ ਜੇਲ੍ਹ ਅੰਮ੍ਰਿਤਪਾਲ ਸਿੰਘ ਕੌਣ ਹਨ ਅੰਮ੍ਰਿਤਪਾਲ ਸਿੰਘ ?ਅੰਮ੍ਰਿਤਪਾਲ ਸਿੰਘ ਦਾ ਜਨਮ 17 ਜਨਵਰੀ 1993 ਨੂੰ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਹੋਇਆ ਸੀ। ਅੰਮ੍ਰਿਤਪਾਲ ਸਿੰਘ ਦੇ ਪਿਤਾ ਦਾ ਨਾਂ ਤਰਸੇਮ ਸਿੰਘ ਹੈ। ਅੰਮ੍ਰਿਤਪਾਲ ਸਿੰਘ ਨੇ ਕਪੂਰਥਲਾ ਦੇ ਪੋਲੀਟੈਕਨਿਕ ਕਾਲਜ ਤੋਂ ਪੜਾਈ ਕੀਤੀ ਹੈ। ਅੰਮ੍ਰਿਤਪਾਲ ਸਿੰਘ ਆਪਣੇ ਪਰਿਵਾਰ ਦੇ ਟਰਾਂਸਪੋਰਟ ਕਾਰੋਬਾਰ ਨਾਲ ਜੁੜਨ ਲਈ 2012 ਵਿੱਚ ਦੁਬਈ ਚਲੇ ਗਏ ਸੀ। ਉਦੋਂ ਉਹ ਸਿਰਫ 19 ਸਾਲ ਦੇ ਸਨ। ਸਾਲ 2022 ਵਿੱਚ ਅੰਮ੍ਰਿਤਪਾਲ ਸਿੰਘ ਭਾਰਤ ਪਰਤੇ। ਦੁਬਾਈ ਤੋਂ ਵਾਪਿਸ ਪਰਤਦਿਆਂ ਹੀ ਉਸ ਨੂੰ ਮਰਹੂਮ ਅਦਾਕਾਰ ਦੀਪ ਸਿੱਧੂ ਦੀ ਜਥੇਬੰਦੀ 'ਵਾਰਿਸ ਪੰਜਾਬ ਦੇ' ਦਾ ਮੁਖੀ ਬਣਾਇਆ ਗਿਆ। ਇਸ ਦੌਰਾਨ ਜਥੇਬੰਦੀ ਦਾ ਨਵਾਂ ਪ੍ਰਧਾਨ ਬਣਾਉਣ ਸਮੇਂ ਅੰਮ੍ਰਿਤਪਾਲ ਸਿੰਘ ਦੀ ਤਾਜ਼ਪੋਸ਼ੀ ਮੋਗਾ ਦੇ ਪਿੰਡ ਰੋਡੇ ਵਿਖੇ ਹੋਈ ਸੀ। ਜਿਸ 'ਚ ਸਿਮਰਨਜੀਤ ਸਿੰਘ ਮਾਨ ਵੱਲੋਂ ਉਨ੍ਹਾਂ ਦੀ ਤਾਜ਼ਪੋਸ਼ੀ ਕੀਤੀ ਗਈ ਸੀ।AMRITPAL SINGHਅੰਮ੍ਰਿਤਪਾਲ ਸਿੰਘ ਦੀ ਪਤਨੀ ਅਤੇ ਅੰਮ੍ਰਿਤਪਾਲ ਸਿੰਘ ਖਾਲਸਾ ਵਹੀਰ ਦੀ ਸ਼ੁਰੂਆਤਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਉਨ੍ਹਾਂ ਵਿੱਚ ਅੰਮ੍ਰਿਤ ਸੰਚਾਰ ਕਰਨ ਲਈ ਖਾਲਸਾ ਵਹੀਰ ਦੀ ਸ਼ੁਰੂਆਤ ਕੀਤੀ ਸੀ। ਇਹ ਖਾਲਸਾ ਵਹੀਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਤੱਕ ਕੱਢੀ ਗਈ। ਉਦੋਂ ਤੋਂ ਅੰਮ੍ਰਿਤਪਾਲ ਸਿੰਘ ਖਾਲਸਾ ਵਹੀਰ ਰਾਹੀਂ ਅੰਮ੍ਰਿਤ ਸੰਚਾਰ ਲਈ ਲਗਾਤਾਰ ਮੀਟਿੰਗਾਂ ਕੀਤੀਆਂ।