logo

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਸਰਾ ਵਿਖੇ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ

07 ਅਪ੍ਰੈਲ (ਗਗਨਦੀਪ ਸਿੰਘ) ਤਲਵੰਡੀ ਸਾਬੋ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਸਰਾ ਵਿਖੇ ਡੀ ਡੀ ਓ ਪ੍ਰਿੰਸੀਪਲ ਮਨਪ੍ਰੀਤ ਕੌਰ ਅਤੇ ਸਕੂਲ ਮੁਖੀ ਸ੍ਰੀਮਤੀ ਸਰਿਤਾ ਕੁਮਾਰੀ ਦੀ ਅਗਵਾਈ ਵਿੱਚ ਨਵੇਂ ਵਿਦਿਅਕ ਸੈਸ਼ਨ 2025-26 ਦਾ ਅਗਾਜ਼ ਕਰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਸਕੂਲ ਦੀ ਬਿਹਤਰੀ, ਵਿਦਿਆਰਥੀਆਂ ਦੀ ਚੜਦੀ ਕਲਾ ਅਤੇ ਵਹਿਗੁਰੂ ਦਾ ਸ਼ੁਕਰਾਨਾ ਕਰਦੇ ਹੋਏ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਇਸ ਦੌਰਾਨ ਪਿਛਲੇ ਸੈਸ਼ਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਅੱਠਵੀਂ ਜਮਾਤ ਵਿਚ ਕੀਰਤਜੋਤ ਸਿੰਘ ਨੇ ਪਹਿਲਾ, ਖੇਮ ਕੁਮਾਰ ਨੇ ਦੂਜਾ, ਖੁਸ਼ੀ ਅਤੇ ਸੁਖਵੀਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਦੂਲ ਸਿੰਘ ਸਰਪੰਚ ਅਤੇ ਸਮੂਹ ਪੰਚਾਇਤ ਮੈਂਬਰ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਤਰਲੋਚਨ ਸਿੰਘ ਅਤੇ ਮੈਂਬਰ, ਸੁਰਜੀਤ ਸਿੰਘ,ਗਨੇਸ਼ ਮਹਾਰਾਜ,ਰਿਟਾਇਰ ਪ੍ਰਿੰਸੀਪਲ ਵਿਨੋਦ ਕੁਮਾਰ, ਸਰੂਪ ਚੰਦ ਸ਼ਰਮਾ ਅਤੇ ਸਮੂਹ ਸਟਾਫ਼ ਹਾਜ਼ਰ ਸਨ।

7
3170 views