ਸਰਦਾਰ ਸੁਖਬੀਰ ਸਿੰਘ ਬਾਦਲ ਦੇ ਮੁੜ ਪ੍ਰਧਾਨ ਬਣਨ ਨਾਲ ਪਾਰਟੀ ਵਿੱਚ ਭਰਿਆ ਨਵਾਂ ਜੋਸ਼ ਅਨਿਲ ਖਟਵਾਲ
ਅੱਜ ਸਰਦਾਰ ਰਣਜੀਤ ਸਿੰਘ ਢਿੱਲੋ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਟਿੱਬਾ ਰੋਡ ਵਾਰਡ ਨੰਬਰ 14 ਰਮੇਸ਼ ਨਗਰ ਗਲੀ ਨੰਬਰ 2 ਲੁਧਿਆਣਾ ਵਿਖੇ ਇਕ ਵਿਸ਼ੇਸ਼ ਨੁੱਕੜ ਮੀਟਿੰਗ ਪ੍ਰਧਾਨ ਸੰਜੇ ਸਿੰਘ ਜੀ ਦੇ ਦਫਤਰ ਵਿੱਚ ਰੱਖੀ ਗਈ ਜਿੱਥੇ ਵਿਸ਼ੇਸ਼ ਤੌਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਨਿਲ ਖਟਵਾਲ ਜੀ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਉਥੇ ਮੌਜੂਦ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਅਨਿਲ ਖਟਵਾਲ ਜੀ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਲੋਕਾਂ ਨੂੰ ਜਾਨੂ ਕਰਵਾਇਆ ਅਤੇ ਉਥੇ ਮੌਜੂਦ ਲੋਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਕੀਤੇ ਹੋਏ ਕੰਮਾਂ ਨੂੰ ਯਾਦ ਕਰਦੇ ਹੋਏ ਉਹਨਾਂ ਤੋਂ ਪ੍ਰਭਾਵਿਤ ਹੋ ਕੇ ਸ਼੍ਰੋਮਣੀ ਅਕਾਲੀ ਦਲ ਦਾ ਫੜਿਆ ਪੱਲਾ ਅਤੇ ਅਨਿਲ ਖਟਵਾਲ ਜੀ ਨੇ ਮੈਂਬਰਾਂ ਨੂੰ ਸਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਵਧਾਈਆਂ ਦਿੱਤੀਆਂ ਅਤੇ ਆਖਿਆ ਕੀ ਸੁਖਬੀਰ ਸਿੰਘ ਬਾਦਲ ਜੀ ਦੇ ਮੁੜ ਪ੍ਰਧਾਨ ਬਣਨ ਤੇ ਲੋਕ ਆਪ ਮੁਹਾਰੇ ਸ਼੍ਰੋਮਣੀ ਅਕਾਲੀ ਦਲ ਵਿੱਚ ਹੋ ਰਹੇ ਨੇ ਸ਼ਾਮਿਲ ਅਤੇ ਅੱਜ ਸ਼ਾਮਿਲ ਹੋਏ ਵਰਕਰਾਂ ਨੂੰ ਜਲਦ ਹੀ ਉਹਨਾਂ ਨੂੰ ਪਾਰਟੀ ਵਿੱਚ ਬਣਦਾ ਮਾਨ ਸਮਾਨ ਦੇਣ ਦਾ ਵਾਅਦਾ ਵੀ ਕੀਤਾ ਇਸ ਮੌਕੇ ਤੇ ਜਗਤਾਰ ਸਿੰਘ, ਰਜਿੰਦਰ ਸਿੰਘ ,ਸੁਸ਼ੀਲ ਕੁਮਾਰ, ਰਣਜੀਤ ਕੁਮਾਰ, ਗੁਰਮੇਲ ਸਿੰਘ, ਪੰਕਜ, ਆਦੀ ਮੌਜੂਦ ਥੇ