
ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਆਈਟੀਆਈ ਨੰਗਲ ਵਿਖੇ ਸੁਰੂ ਕੀਤੀ ਜਾਗਰੂਕਤਾ ਮੁਹਿੰਮ
ਨੰਗਲ 28 ਅਪ੍ਰੈਲ (ਸਰਬਜੀਤ ਸਿੰਘ)ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਂ ਇਸਤਰੀਆਂ ਨੰਗਲ ਵਿਖੇ ਜਾਗਰੂਕਤਾ ਸਮਾਗਮ ਦਾ ਅਯੋਜਨ ਕੀਤਾ ਗਿਆ।
ਪ੍ਰਿੰ.ਗੁਰਨਾਮ ਸਿੰਘ ਭੱਲੜੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਵਿੱਚ ਨਗਰ ਕੌਂਸਲ ਨੰਗਲ ਤੋਂ ਪ੍ਰੋਗਰਾਮ ਕੋਆਂਰਡੀਨੇਟਰ ਪੂਨਮ ਬੇਗੜਾ ਵਲੋਂ ਸਿੱਖਿਆਰਥਣਾ ਨੂੰ ਨਸ਼ੇ ਦਾ ਮਾੜੇ ਪ੍ਰਭਾਵਾ ਸਬੰਧੀ ਜਾਗਰੂਕ ਕਰਦਿਆਂ, ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਵਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ ਨੇ ਕਿਹਾ ਕਿ ਤਕਨੀਕੀ ਸਿੱਖਿਆਂ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾ ਅਤੇ ਡਾਇਰੈਕਟਰ ਤਕਨੀਕੀ ਸਿੱਖਿਆਂ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵਲੋਂ ਜਾਰੀ ਹੁਕਮਾਂ ਅਨੁਸਾਰ ,ਨਸ਼ਿਆਂ ਖਾਤਮੇ ਲਈ ਸਿੱਖਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਸੈਮੀਨਾਰ ਅਯੋੋਜਿਤ ਕੀਤੇ ਜਾ ਰਹੇ ਹਨ।ਜਿਸ ਤਹਿਤ ਅੱਜ ਨਗਰ ਕੌਂਸਲ ਨੰਗਲ ਦੇ ਸਹਿਯੋਗ ਨਾਲ ਇਹ ਸਮਾਗਮ ਕਰਵਾਇਆ ਗਿਆ ਹੈ।
ਉਨਾਂ ਸਿੱਖਿਆਰਥੀਆਂ ਅਤੇ ਸਮੂਹ ਸਟਾਫ ਨੂੰ ਅਪੀਲ ਕੀਤੀ ਕਿ ਉਹ ਇੱਕ ਜਾਗਰੂਕ ਨਾਗਰਿਕ ਦਾ ਫਰਜ ਨਿਭਾਉਣ ਕਿਸੇ ਵੀ ਸੰਦੇਹ ਜਾਂ ਸੱਕ ਹੋਣ ਦੀ ਸੂਰਤ ਵਿਚ ਪ੍ਰਸਾਸਨ ਨੂੰ ਸਮੇ ਸਿਰ ਜਾਣਕਾਰੀ ਦੇਣ ਤਾਂ ਕਿ ਨਸ਼ੇ ਦੇ ਕਾਰੋਬਾਰ ਨੂੰ ਜੜ ਤੋਂ ਖਤਮ ਕੀਤਾ ਜਾ ਸਕੇ। ਉਨਾਂ ਕਿਹਾ ਪੁਲਿਸ ਵਲੋਂ ਵਿਸ਼ੇਸ਼ ਤੋਰ ਤੇ ਹੈਲਪਲਾਈਨ ਜਾਰੀ ਕੀਤਾ ਗਿਆ ਹੈ ਤੇ ਜਿੱਥੇ ਲੋਕ ਸ਼ਿਕਾਇਤ ਕਰਕੇ ਨਸ਼ਾ ਤਸਕਰਾਂ ਸੰਬੰਧੀ ਜਾਣਕਾਰੀ ਸਾਂਝੀ ਕਰ ਸਕਦੇ ਹਨ ਅਤੇ ਇਸ ਸੰਬੰਧੀ ਸੂਚਨਾ ਦੇਣ ਵਾਲੇ ਦੀ ਜਾਣਕਾਰੀ ਬਿਲਕੁਲ ਗੁਪਤ ਰੱਖੀ ਜਾਵੇਗੀ। ਇਸ ਮੌਕੇ ਸੀਨੀਅਰ ਇੰਸਟਰਕਟਰ ਰਵਨੀਤ ਕੌਰ ਭੰਗਲ, ਡੈਪੋਂ ਇੰਚਾਰਜ ਗੁਰਨਾਮ ਕੌਰ,ਮਾਇਆ ਦੇਵੀ ਆਦਿ ਹਾਜ਼ਰ ਸਨ।