ਸਭ ਦਾ ਆਦਰ ਸਤਿਕਾਰ ਕਰੋ
ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਨੇ ਇਹਨਾਂ ਦ੍ਰਿਸ਼ਟਾਂਤਾਂ ਨੂੰ ਪੂਰਾ ਕੀਤਾ, ਤਾਂ ਉੱਥੋਂ ਤੁਰ ਪਿਆ। ਅਤੇ ਆਪਣੇ ਦੇਸ ਵਿੱਚ ਆ ਕੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਕਿ ਉਹ ਹੈਰਾਨ ਹੋ ਕੇ ਕਹਿਣ ਲੱਗੇ, ਕਿ ਇਸ ਮਨੁੱਖ ਨੂੰ ਇਹ ਗਿਆਨ ਅਤੇ ਇਹ ਅਚਰਜ਼ ਸ਼ਕਤੀ ਕਿੱਥੋਂ ਪ੍ਰਾਪਤ ਹੋਈ? ਕੀ, ਇਹ ਤਰਖਾਣ ਦਾ ਪੁੱਤਰ ਨਹੀਂ ਅਤੇ ਇਹ ਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਹ ਦੇ ਭਰਾ ਯਾਕੂਬ, ਯੂਸੁਫ਼, ਸ਼ਮਊਨ ਅਤੇ ਯਹੂਦਾ ਨਹੀਂ ਹਨ? ਅਤੇ ਉਹ ਦੀਆਂ ਸਾਰੀਆਂ ਭੈਣਾਂ ਸਾਡੇ ਕੋਲ ਨਹੀਂ ਹਨ? ਫੇਰ ਉਹ ਨੂੰ ਇਹ ਸਭ ਕੁਝ ਕਿੱਥੋਂ ਮਿਲਿਆ? ਇਸ ਤਰ੍ਹਾਂ ਉਨ੍ਹਾਂ ਉਸ ਤੋਂ ਠੋਕਰ ਖਾਧੀ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ। ਅਤੇ ਉਸ ਨੇ ਉਨ੍ਹਾਂ ਦੇ ਅਵਿਸ਼ਵਾਸ ਦੇ ਕਾਰਨ ਉੱਥੇ ਬਹੁਤ ਅਚਰਜ਼ ਕੰਮ ਨਹੀਂ ਕੀਤੇ।ਮੱਤੀ 13:53-58ਸੰਪਰਕ ਕਰੋ : ਸੋਸ਼ਲ ਮੀਡੀਆ ਐਕਟਵਿਸਟ ਨੇੜੇ ਗਰਚਾ ਕਰਿਆਨਾ ਸਟੋਰ ਸਲੇਮਪੁਰਾ (ਸਿੱਧਵਾਂ ਬੇਟ)ਪ੍ਰਾਰਥਨਾ ਕਰਵਾਉਣ ਲਈ ਸੰਪਰਕ ਕਰੋ ਸੰਪਰਕ ਨੰਬਰ : (01624-513469)