logo

ਹੇਰੋਦੇਸ ਨੇ ਯਿਸ਼ੂ ਦੀ ਖ਼ਬਰ ਸੁਣੀ

ਉਸ ਸਮੇਂ ਰਾਜਾ ਹੇਰੋਦੇਸ ਨੇ ਯਿਸੂ ਦੀ ਖ਼ਬਰ ਸੁਣੀ। ਅਤੇ ਆਪਣੇ ਨੌਕਰਾਂ ਨੂੰ ਆਖਿਆ, ਇਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ। ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਉਹ ਦੇ ਵਿੱਚ ਇਹ ਸ਼ਕਤੀਆਂ ਕੰਮ ਕਰਦੀਆਂ ਹਨ! ਹੇਰੋਦੇਸ ਨੇ ਆਪਣੇ ਭਰਾ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਯੂਹੰਨਾ ਨੂੰ ਫੜਿਆ ਅਤੇ ਕੈਦ ਵਿੱਚ ਪਾ ਦਿੱਤਾ ਸੀ। ਇਸ ਲਈ ਜੋ ਯੂਹੰਨਾ ਨੇ ਉਸ ਨੂੰ ਆਖਿਆ ਸੀ ਕਿ ਉਹ ਦਾ ਰੱਖਣਾ ਤੁਹਾਨੂੰ ਯੋਗ ਨਹੀਂ। ਉਹ ਉਸ ਨੂੰ ਮਾਰ ਸੁੱਟਣਾ ਚਾਹੁੰਦਾ ਸੀ ਪਰ ਲੋਕਾਂ ਤੋਂ ਡਰਿਆ ਕਿਉਂ ਜੋ ਉਹ ਉਸ ਨੂੰ ਨਬੀ ਮੰਨਦੇ ਸਨ। ਪਰ ਜਦੋਂ ਹੇਰੋਦੇਸ ਦਾ ਜਨਮ ਦਿਨ ਆਇਆ ਤਦ ਹੇਰੋਦਿਯਾਸ ਦੀ ਧੀ ਨੇ ਨੱਚ ਕੇ ਹੇਰੋਦੇਸ ਨੂੰ ਖੁਸ਼ ਕੀਤਾ। ਤਾਂ ਹੇਰੋਦੇਸ ਨੇ ਸਹੁੰ ਖਾਧੀ ਕਿ ਜੋ ਕੁਝ ਉਹ ਮੰਗੇ, ਮੈਂ ਉਸ ਨੂੰ ਦੇਵਾਂਗਾ। ਤਾਂ ਉਸ ਨੇ ਆਪਣੀ ਮਾਂ ਦੁਆਰਾ ਉਕਸਾਏ ਜਾਣ ਕਰਕੇ ਕਿਹਾ ਕਿ, “ਹੁਣੇ ਇੱਥੇ, ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਥਾਲ ਵਿੱਚ ਰੱਖ ਕੇ ਦਿਓ”। ਤਦ ਰਾਜਾ ਬਹੁਤ ਉਦਾਸ ਹੋਇਆ, ਪਰ ਆਪਣੀ ਸਹੁੰ ਅਤੇ ਉਨ੍ਹਾਂ ਲੋਕਾਂ ਦੇ ਕਾਰਨ ਜਿਹੜੇ ਉਹ ਦੇ ਨਾਲ ਬੈਠੇ ਸਨ, ਉਸ ਨੇ ਇਸ ਦਾ ਹੁਕਮ ਕਰ ਦਿੱਤਾ। ਅਤੇ ਮਨੁੱਖ ਭੇਜ ਕੇ ਕੈਦਖ਼ਾਨੇ ਵਿੱਚ ਯੂਹੰਨਾ ਦਾ ਸਿਰ ਵਢਵਾ ਸੁੱਟਿਆ। ਅਤੇ ਉਹ ਦਾ ਸਿਰ ਥਾਲ ਵਿੱਚ ਲਿਆਂਦਾ ਅਤੇ ਕੁੜੀ ਨੂੰ ਦਿੱਤਾ ਗਿਆ ਅਤੇ ਉਹ ਆਪਣੀ ਮਾਂ ਦੇ ਕੋਲ ਲੈ ਗਈ। ਅਤੇ ਉਹ ਦੇ ਚੇਲਿਆਂ ਨੇ ਉੱਥੇ ਜਾ ਕੇ ਲਾਸ਼ ਚੁੱਕੀ, ਉਸ ਨੂੰ ਦਫ਼ਨਾਇਆ ਅਤੇ ਆਣ ਕੇ ਯਿਸੂ ਨੂੰ ਖ਼ਬਰ ਦਿੱਤੀ।
ਮੱਤੀ 14:1-12
ਸੰਪਰਕ ਕਰੋ : ਸੋਸ਼ਲ ਮੀਡੀਆ ਐਕਟਵਿਸਟ
ਨੇੜੇ ਗਰਚਾ ਕਰਿਆਨਾ ਸਟੋਰ
ਸਲੇਮਪੁਰਾ (ਸਿੱਧਵਾਂ ਬੇਟ)
ਪ੍ਰਾਰਥਨਾ ਕਰਵਾਉਣ ਲਈ ਸੰਪਰਕ ਕਰੋ
ਸੰਪਰਕ ਨੰਬਰ (01624-513469)

0
676 views