logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

"ਯੁੱਧ ਨਸ਼ਿਆਂ ਵਿਰੁੱਧ ਮੁਹਿੰਮ" ਤਹਿਤ ਡੇਰਾਬੱਸੀ ਸਬ ਡਵੀਜ਼ਨ ਵਿੱਚ ਪੁਲਿਸ ਨਸ਼ਾ ਤਸਕਰੀ ਦੇ 47 ਮਾਮਲੇ ਕੀਤੇ ਦਰਜ - 71 ਨਸ਼ਾ ਤਸਕਰਾਂ ਨੂੰ ਭੇਜਿਆ ਜੇਲ

ਸੁਨੀਲ ਕੁਮਾਰ ਭੱਟੀ, ਡੇਰਾਬੱਸੀ


ਡੇਰਾਬੱਸੀ ਸਬ-ਡਵੀਜ਼ਨ ਵਿੱਚ ਨਸ਼ਾ ਤਸਕਰਾਂ ਖਿਲਾਫ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਹੈ। ਪੁਲਿਸ ਨੇ ਕਈ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਮੁਕੱਦਮੇ ਦਰਜ ਕੀਤੇ ਹਨ ਅਤੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਗਿਆ ਹੈ।

ਇਸ ਮੁਹਿੰਮ ਤਹਿਤ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਬਿਕਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ "ਯੁੱਧ ਨਸ਼ਿਆਂ ਵਿਰੁੱਧ” ਅਧੀਨ ਚੱਲ ਰਹੀ ਮੁਹਿੰਮ ਵਿੱਚ ਸਬ-ਡਵੀਜ਼ਨ ਡੇਰਾਬੱਸੀ ਦੀਆਂ ਪੁਲਿਸ ਟੀਮਾਂ ਨਸ਼ਿਆਂ ਦੀ ਸਪਲਾਈ ਨੂੰ ਕੱਟਣ, ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਢਾਂਚੇ ਨੂੰ ਢਾਹ ਕੇ ਨਸ਼ਾ ਛੁਡਾਉਣ ਵਿੱਚ ਸਫਲ ਹੋਇਆ ਹਨ।
ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ 'ਤੇ ਲਗਾਤਾਰ ਕਾਰਵਾਈ ਜਾਰੀ ਹੈ। ਨਸ਼ਿਆਂ ਵਿਰੁੱਧ ਜੰਗ ਵਿੱਚ ਸਬ-ਡਵੀਜ਼ਨ ਡੇਰਾਬੱਸੀ ਪੁਲਿਸ ਨੇ ਐੱਨਡੀਪੀਐੱਸ ਐਕਟ ਤਹਿਤ 47 ਮਾਮਲੇ ਦਰਜ਼ ਕੀਤੇ ਹਨ ਅਤੇ ਹੁਣ ਤੱਕ 12 ਸੂਚੀਬੱਧ ਨਸ਼ਾ ਤਸਕਰਾਂ ਸਮੇਤ ਕੁੱਲ 71 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਤੋਂ 1.290 ਕਿਲੋਗ੍ਰਾਮ ਕੋਕੀਨ, 501 ਗ੍ਰਾਮ ਹੈਰੋਇਨ, 4.75 ਕਿਲੋਗ੍ਰਾਮ ਅਫੀਮ, 13 ਕਿਲੋਗ੍ਰਾਮ ਗਾਂਜਾ, 36 ਕਿਲੋਗ੍ਰਾਮ ਭੁੱਕੀ, 734 ਗੋਲੀਆਂ, 111 ਗ੍ਰਾਮ ਸਲਫਾਸ ਅਤੇ 1, ਲੱਖ 49 ਹਜ਼ਾਰ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 20 ਨਸ਼ਾ ਕਰਨ ਵਾਲਿਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਟੀਮਾਂ ਵੱਲੋਂ ਲਗਾਤਾਰ ਛਾਪੇਮਾਰੀ ਤੋਂ ਬਾਅਦ ਨਸ਼ਾ ਤਸਕਰਾਂ ਨੇ ਡਰੱਗ ਹੌਟਸਪੌਟ "ਤ੍ਰਿਵੇਦੀ ਕੈਂਪ" ਮੁਬਾਰਿਕਪੁਰ ਨੂੰ ਛੱਡ ਦਿੱਤਾ ਹੈ ਅਤੇ ਉਥੋਂ ਫ਼ਰਾਰ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰ ਸਲੀਮ ਖਾਨ ਨਿਵਾਸੀ ਪਿੰਡ ਅਮਲਾਲਾ ਡੇਰਾਬੱਸੀ ਵੱਲੋਂ ਪੰਚਾਇਤੀ ਜ਼ਮੀਨ 'ਤੇ ਬਣਾਇਆ ਗਿਆ ਗੈਰ-ਕਾਨੂੰਨੀ ਢਾਂਚਾ ਵੀ ਢਾਹ ਦਿੱਤਾ ਗਿਆ ਹੈ। ਡੀਐੱਸਪੀ ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ਾ ਤਸਕਰਾਂ ਬਾਰੇ ਕੋਈ ਵੀ ਜਾਣਕਾਰੀ ਪੁਲਿਸ ਨੂੰ ਦੇਣ, ਤਾਂ ਜੋ ਇਸ ਬੁਰਾਈ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਐੱਸਐੱਸਪੀ ਮੁਹਾਲੀ ਹਰਮਨਦੀਪ ਸਿੰਘ ਹੰਸ ਦੇ ਨਿਰਦੇਸ਼ਾਂ 'ਤੇ, ਸਬ-ਡਵੀਜ਼ਨ ਡੇਰਾਬੱਸੀ ਦੀਆਂ ਪੁਲਿਸ ਟੀਮਾਂ ਨਸ਼ਿਆਂ ਦੇ ਖਾਤਮੇ ਲਈ "ਯੁੱਧ ਨਸ਼ਿਆਂ ਵਿਰੁੱਧ" ਵਿੱਚ ਅਣਥੱਕ ਮਿਹਨਤ ਕਰ ਰਹੀਆਂ ਹਨ ਜੋਂ ਕਿ ਭਵਿੱਖ ਵਿਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ।


120
2804 views

Comment