logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਨਸ਼ਾ ਮੁਕਤੀ ਯਾਤਰਾ ਤਹਿਤ ਪੰਜਾਬ ਦੇ ਪਿੰਡਾਂ ਵਿੱਚ ਰੱਖਿਆ ਕਮੇਟੀਆਂ ਨਾਲ ਕੀਤੀਆਂ ਜਾ ਰਹੀਆਂ ਹਨ ਮੀਟਿੰਗਾਂ :- ਕੈਬਨਿਟ ਮੰਤਰੀ ਸੌਂਦ

ਖੰਨਾ, 27 ਮਈ, 2025 : (ਅਵਨੀਤ ਸਿੰਘ ਰਾਏ)

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਸ਼੍ਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਹੈ। ਉਸੇ ਯਾਤਰਾ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਪਿੰਡਾਂ ਵਿੱਚ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਨਸ਼ਿਆਂ ਦੇ ਖਾਤਮੇ ਹਿਤ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਜਾ ਰਿਹਾ ਹੈ। ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਖੱਟੜਾ, ਬਘੌਰ, ਮਾਜਰੀ, ਰਸੂਲੜਾ, ਇਕੋਲਾਹਾ ਅਤੇ ਨਰਾਇਣਗੜ੍ਹ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਕੀਤਾ।

ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡਾਂ ਵਿੱਚ ਭਾਰੀ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਮਹਾਨ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੀ ਧਰਤੀ ਹੈ ਜਿਨ੍ਹਾਂ ਨੇ ਸੂਬੇ, ਦੇਸ਼ ਅਤੇ ਕੌਮ ਲਈ ਅਥਾਹ ਕੁਰਬਾਨੀਆਂ ਦਿੱਤੀਆਂ ਹਨ। ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਨਸ਼ਿਆਂ ਵਿਰੁੱਧ ਲੜਾਈ ਵਿੱਚ ਆਪਣਾ ਯੋਗਦਾਨ ਪਾਈਏ ਅਤੇ ਨਸ਼ਿਆਂ ਵਿਰੁੱਧ ਜਨਤਕ ਜਾਗਰੂਕਤਾ ਮੁਹਿੰਮ ਚਲਾ ਕੇ ਪੰਜਾਬ ਦੀ ਪ੍ਰਾਚੀਨ ਸ਼ਾਨ ਨੂੰ ਬਹਾਲ ਕਰੀਏ। ਉਨ੍ਹਾਂ ਕਿਹਾ ਕਿ ਦਸ ਸਿੱਖ ਗੁਰੂ ਸਾਹਿਬਾਨ ਦੁਆਰਾ ਦਰਸਾਏ ਗਏ ਰਸਤੇ 'ਤੇ ਚੱਲ ਕੇ ਇਸ ਖ਼ਤਰੇ ਨੂੰ ਹਮੇਸ਼ਾ ਲਈ ਖਤਮ ਕਰਨ ਵਿੱਚ ਮਦਦ ਮਿਲ ਸਕਦੀ ਹੈ।

ਸੌਂਦ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਔਰਤਾਂ ਨੂੰ ਆਪਣੇ ਬੱਚਿਆਂ ਨੂੰ ਨੈਤਿਕ ਤੌਰ 'ਤੇ ਸਹੀ ਮਾਰਗ ਵੱਲ ਸੇਧਿਤ ਕਰਕੇ ਇਸ ਮਿਸ਼ਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣੀ ਪਵੇਗੀ। ਉਨ੍ਹਾਂ ਪੰਜਾਬ ਦੇ ਲੋਕਾਂ, ਖਾਸ ਕਰਕੇ ਔਰਤਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰੀ ਯਤਨਾਂ ਤੱਕ ਸੀਮਤ ਨਹੀਂ ਹੋ ਸਕਦੀ। ਜਦੋਂ ਲੋਕ ਆਪਸੀ ਸਮਝ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਇਕੱਠੇ ਹੋ ਕੇ ਸਰਕਾਰ ਦੇ ਹੱਥ ਮਜ਼ਬੂਤ ਕਰਦੇ ਹਨ, ਤਾਂ ਅਜਿਹੀਆਂ ਮੁਹਿੰਮਾਂ ਦੀ ਸਫਲਤਾ ਹੋਰ ਵੀ ਯਕੀਨੀ ਹੋ ਜਾਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ, ਤਾਂ ਸਾਨੂੰ ਸਾਰਿਆਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਨਸ਼ਾ ਮੁਕਤ ਭਵਿੱਖ ਬਣਾਉਣ ਲਈ ਇਸ ਮਿਸ਼ਨ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ।

ਸੌਂਦ ਨੇ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਵਿੱਚ “ਨਸ਼ਾ ਮੁਕਤੀ ਯਾਤਰਾ” ਦੀ ਇਤਿਹਾਸਕ ਸ਼ੁਰੂਆਤ ਕੀਤੀ ਹੈ। ਇਸ ਯਾਤਰਾ ਦੇ ਮਾਧਿਅਮ ਨਾਲ ਸਾਰੇ ਪਿੰਡਾਂ ਅਤੇ ਵਾਰਡਾਂ ਤੱਕ ਜਨ ਸੰਪਰਕ ਅਤੇ ਜਨ ਜਾਗਰੂਕਤਾ ਦਾ ਸੰਦੇਸ਼ ਪਹੁੰਚੇਗਾ।

ਉਨ੍ਹਾਂ ਨੇ ਕਿਹਾ ਕਿ ਇਹ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ ਹੈ, ਇਹ ਇੱਕ ਸਮਾਜਿਕ ਸੰਕਲਪ ਹੈ। ਉਹ ਸਮਾਜ ਦੇ ਹਰ ਵਰਗ, ਹਰ ਪੰਚਾਇਤ, ਹਰ ਨੌਜਵਾਨ, ਹਰ ਮਾਤਾ-ਪਿਤਾ ਨੂੰ ਅਪੀਲ ਕਰਦੇ ਹਨ ਕਿ ਇਸ ਅੰਦੋਲਨ ਨਾਲ ਜੁੜਨ। ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਇਹ ਲੜਾਈ ਸਾਡੀ ਸਭ ਦੀ ਲੜਾਈ ਹੈ।

ਕੈਬਨਿਟ ਮੰਤਰੀ ਵੱਲੋਂ ਇਸ ਮੌਕੇ ਹਾਜ਼ਰੀਨ ਨੂੰ ਨਸ਼ਾ ਮੁਕਤੀ ਦੀ ਸਹੁੰ ਵੀ ਚੁਕਾਈ ਗਈ, ਜਿਸ ਤਹਿਤ ਇਹ ਸੰਕਲਪ ਲਿਆ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਲੜਾਈ ਹੁਣ ਪਿੰਡ-ਪਿੰਡ ਤੋਂ ਸ਼ੁਰੂ ਹੋ ਚੁੱਕੀ ਹੈ। ਹਰ ਨਾਗਰਿਕ ਆਪਣੇ ਪਿੰਡ ਦਾ ਪਹਿਰੇਦਾਰ ਬਣੇਗਾ ਅਤੇ ਨਸ਼ਿਆਂ ਨੂੰ ਪਿੰਡ ਵਿੱਚ ਵੜਨ ਨਹੀਂ ਦੇਵੇਗਾ। ਹੁਣ ਨਾ ਕੋਈ ਨਸ਼ਾ ਵਿਕੇਗਾ, ਨਾ ਕੋਈ ਤਸਕਰ ਪਿੰਡ ਵਿੱਚ ਵੜੇਗਾ।

ਇਸ ਮੌਕੇ ਇਹ ਵੀ ਅਹਿਦ ਲਿਆ ਗਿਆ ਕਿ ਜੋ ਨਸ਼ਿਆਂ ਦੇ ਸ਼ਿਕਾਰ ਹਨ, ਉਨ੍ਹਾਂ ਨੂੰ ਸਮਾਜ ਤੋਂ ਬਾਹਰ ਨਹੀਂ ਕੀਤਾ ਜਾਵੇਗਾ, ਸਗੋਂ ਉਨ੍ਹਾਂ ਨੂੰ ਸਹੀ ਰਾਹ ਵਿਖਾ ਕੇ , ਪੁਨਰਵਾਸ ਲਈ ਉਪਰਾਲੇ ਕੀਤੇ ਜਾਣਗੇ। ਨਸ਼ਾ ਤਸਕਰਾਂ ਨੂੰ ਕਿਸੇ ਤਰ੍ਹਾਂ ਦੀ ਸਰਪ੍ਰਸਤੀ ਨਹੀਂ ਮਿਲੇਗੀ। ਪੂਰੇ ਪਿੰਡ ਦੇ ਨਾਲ ਮਿਲ ਕੇ ਨਸ਼ਾ ਮੁਕਤ ਪੰਜਾਬ ਦਾ ਸੰਕਲਪ ਲਿਆ ਗਿਆ ਹੈ ਅਤੇ ਇਹ ਯਾਤਰਾ ਹੁਣ ਇੱਕ ਜਨ ਅੰਦੋਲਨ ਬਣ ਚੁੱਕੀ ਹੈ ਤੇ ਇਹ ਪੰਜਾਬ ਦੇ ਭਵਿੱਖ ਦੀ ਲੜਾਈ ਹੈ।

ਮੰਤਰੀ ਸੌਂਦ ਨੇ ਅਪੀਲ ਕੀਤੀ ਕਿ ਹਰ ਪਿੰਡ, ਹਰ ਪਰਿਵਾਰ, ਹਰ ਨੌਜਵਾਨ ਇਸ ਅੰਦੋਲਨ ਨਾਲ ਜੁੜੇ। ਜਦੋਂ ਹਰ ਪਿੰਡ ਨਸ਼ਿਆਂ ਦੇ ਖਿਲਾਫ ਕਿਲ੍ਹਾ ਬਣੇਗਾ, ਤਦ ਹੀ ਪੰਜਾਬ ਜਿੱਤੇਗਾ।

ਇਸ ਮੌਕੇ ਨਸ਼ਾ ਮੁਕਤੀ ਮੋਰਚਾ ਪੰਜਾਬ ਦੇ ਹਲਕਾ ਖੰਨਾ ਤੋਂ ਕੋਆਰਡੀਨੇਟਰ ਸ.ਪਰਮਪ੍ਰੀਤ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਖੰਨਾ ਸ.ਜਗਤਾਰ ਸਿੰਘ ਗਿੱਲ ਰਤਨਹੇੜੀ,ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਦਿਹਾਤੀ ਸ. ਅਵਤਾਰ ਸਿੰਘ, ਓ.ਐਸ.ਡੀ ਸ਼੍ਰੀ ਕਰੁਨ ਅਰੋੜਾ ਤੋਂ ਇਲਾਵਾ ਵਿਲੇਜ ਡਿਫੈਂਸ ਕਮੇਟੀ ਮੈਂਬਰ, ਪਿੰਡਾਂ ਦੇ ਪੰਚ, ਸਰਪੰਚ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।

153
10182 views

Comment