logo

ਸਮਾਜ ਸੇਵੀ ਵਿਨੇ ਸ਼ਰਮਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਕਾਲਾ ਨੰਗਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਅਤੇ ਬੈਗ ਵੰਡੇ

ਗੁਰਦਾਸਪੁਰ, 30 ਮਈ (ਜਤਿੰਦਰ ਬੈਂਸ) ਪੰਜਾਬ ਜੇਕੇ ਲਕਸ਼ਮੀ ਲਿਮਟੇਡ ਦੇ ਸਟੇਟ ਹੈਡ ਤੇ ਸਮਾਜ ਸੇਵੀ ਸ੍ਰੀ ਵਿਨੇ ਸ਼ਰਮਾ ਵੱਲੋਂ ਬਲਾਕ ਗੁਰਦਾਸਪੁਰ ਦੋ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਕਾਲਾ ਨੰਗਲ ਵਿਖੇ ਬੱਚਿਆਂ ਨੂੰ ਸਟੇਸ਼ਨਰੀ ਅਤੇ ਸਕੂਲ ਬੈਗ ਵੰਡੇ ਗਏ।
ਇਸ ਮੌਕੇ ਸਕੂਲ ਮੁੱਖ ਅਧਿਆਪਕ ਸ੍ਰੀ ਰਾਜਨ ਸ਼ਰਮਾ ਦੀ ਪ੍ਰਧਾਨਗੀ ਹੇਠ ਧੰਨਵਾਦ ਸਮਾਰੋਹ ਵੀ ਕਰਵਾਇਆ ਗਿਆ। ਜਿਸ ਵਿੱਚ ਸਮਾਜ ਸੇਵੀ ਸ੍ਰੀ ਵਿਨੇ ਸ਼ਰਮਾ ਅਤੇ ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਮੁੱਖ ਮਹਿਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਵਿਨੇ ਸ਼ਰਮਾ ਪਹਿਲਾਂ ਵੀ ਸਮੇਂ ਸਮੇਂ ਤੇ ਲੋੜ ਅਨੁਸਾਰ ਸਕੂਲ ਦੇ ਗਰੀਬ ਅਤੇ ਲੋੜਵੰਦ ਬੱਚਿਆਂ ਦੀ ਸਹਾਇਤਾ ਕਰਦੇ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵੱਲੋਂ ਹੁਣ ਸਕੂਲ ਦੇ 50 ਵਿਦਿਆਰਥੀਆਂ ਨੂੰ ਕਿੱਟ ਬੈਗ, ਪਾਣੀ ਦੀਆਂ ਬੋਤਲਾਂ, ਕਾਪੀਆਂ ਅਤੇ ਪੈਨਸਿਲ ਬਾਕਸ ਵੰਡੇ ਗਏ ਹਨ। ਸਮਾਰੋ ਦੇ ਅੰਤ ਵਿੱਚ ਮੁੱਖ ਮਹਿਮਾਨ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਟਾਫ਼ ਵੱਲੋਂ ਵੀ ਧੰਨਵਾਦ ਕੀਤਾ ਗਿਆ।
ਫੋਟੋ ਕੈਪਸ਼ਨ: ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਆਦਿ ਵੰਡੇ ਜਾਣ ਦੀ ਝਲਕ।

14
632 views