logo

ਗੁਰਦੁਆਰਾ ਹਰਿਰਾਇ ਸਾਹਿਬ ਜੀ ਮਜੀਠਾ ਰੋਡ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਸ਼ਹੀਦਾ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਹਰਿਰਾਇ ਸਾਹਿਬ ਭਵਾਨੀ ਨਗਰ, ਗੋਪਾਲ ਨਗਰ ਮਜੀਠਾ ਰੋਡ ਸ੍ਰੀ ਅੰਮ੍ਰਿਤਸਰ ਵਿਖੇ ਸੰਗਤਾ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ 21ਮਈ ਤੋਂ ਆਰੰਭ ਕੀਤੇ ਸ੍ਰੀ ਸੁਖਮਨੀ ਸਾਹਿਬ ਜੀ ਲੜੀਵਾਰ ਪਾਠ ਦੇ ਭੋਗ ਪਾਏ ਗਏ । ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿੱਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਕਰਨਬੀਰ ਸਿੰਘ, ਬੀਬੀ ਤੇਜਿੰਦਰ ਕੌਰ ਦੇ ਜਥਿਆ ਨੇ ਗੁਰਬਾਣੀ ਮਨੋਹਰ ਕੀਰਤਨ ਰਾਹੀ ਸੰਗਤਾ ਨੂੰ ਨਿਹਾਲ ਕੀਤਾ ਜਦਕਿ ਕਥਾ ਵਾਚਕ ਭਾਈ ਤਰਸ਼ੇਮ ਸਿੰਘ ਖਾਲਸਾ ਨੇ ਗੁਰਮਤਿ ਵਿਚਾਰਾ ਦੀ ਸਾਂਝ ਪਾਈ ਅਤੇ ਗੁਰੂ ਸਾਹਿਬ ਦੇ ਜੀਵਨ ਕਾਲ ਤੋਂ ਲੈ ਕੇ ਸ਼ਹਾਦਤ ਤੱਕ ਦਾ ਇਤਿਹਾਸ ਸਰਵਣ ਕਰਵਾਇਆ ,ਮੀਤ ਗ੍ਰੰਥੀ ਭਾਈ ਗੁਰਨਿਸ਼ਾਨ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਪਵਿੱਤਰ ਹੁਕਮਨਾਮਾ ਸਰਵਣ ਕਰਵਾਇਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਵਡਾਲਾ ਨੇ ਰਾਗੀ ਜਥਿਆ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਵਡਾਲਾ, ਮੈਨੇਜਰ ਸੁਰਜੀਤ ਸਿੰਘ, ਪ੍ਰੇਮ ਸਿੰਘ, ਨੱਥਾ ਸਿੰਘ, ਸੁਰਿੰਦਰ ਸਿੰਘ, ਹਰਜੀਤ ਸਿੰਘ, ਅਵਤਾਰ ਸਿੰਘ, ਮਹਿੰਦਰ ਸਿੰਘ, ਲਖਬੀਰ ਸਿੰਘ ਗਿੱਲ, ਸਤਵੰਤ ਸਿੰਘ, ਦਿਲਬਾਗ ਸਿੰਘ, ਰਣਜੀਤ ਸਿੰਘ ਦੁਸਾਂਝ, ਬਲਬੀਰ ਸਿੰਘ ਬੇਦੀ, ਸ਼ਾਮ ਸਿੰਘ ਟੋਨੀ, ਜਸਬੀਰ ਸਿੰਘ ਮਹਿਤਾ ਮੈਡੀਕਲ ਸਟੋਰ ਵਾਲੇ, ਬੀਬੀ ਹਰਜੀਤ ਕੌਰ , ਬੀਬੀ ਦਲਜੀਤ ਕੌਰ, ਬੀਬੀ ਭੁਪਿੰਦਰ ਕੌਰ, ਬੀਬੀ ਸੁਰਿੰਦਰ ਕੌਰ ਵਡਾਲਾ , ਬੀਬੀ ਰਾਜਿੰਦਰ ਕੌਰ, ਬੀਬੀ ਵਰਦੀਪ ਕੌਰ, ਤਰਸ਼ੇਮ ਸਿੰਘ, ਅਨਮੋਲ ਸਿੰਘ ਅਤੇ ਸੰਗਤਾ ਮੌਜੂਦ ਸਨ। ਇਸ ਮੌਕੇ ਸੰਗਤਾ ਨੂੰ ਠੰਡੇ ਮਿੱਠੇ ਜਲ ਦੀ ਛਬੀਲ ਛਕਾਈ ਗਈ , ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ

10
14 views