logo

11ਮਾਰਚ ਨੂੰ ਲੂਧਿਆਣਾ ਸ਼ਹਿਰ ਵਿੱਚ ਹੋ ਰਹੇ ਝੰਡਾ ਮਾਰਚ ਵਿੱਚ ਜਲ ਸਪਲਾਈ ਵਰਕਰ ਹੋਣਗੇ ਸ਼ਾਮਿਲ ਆਗੂ - ਬਲਕਾਰ ਕਕਰਾਲਾ


3 ਜੂਨ (ਗੁਰਦੀਪ ਸਿੰਘ ਗਰੇਵਾਲ) - ‘ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ’ ਦੇ ਬੇਨਰ ਹੇਠ ਲੂਧਿਆਣਾ ਸ਼ਹਿਰ ਵਿਚ 11 ਜੂਨ ਨੂੰ ਹੋਣ ਵਾਲੇ ਝੰਡਾ ਮਾਰਚ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.31) ਦੀ ਜਿਲ੍ਹਾ ਪਟਿਆਲਾ ਬ੍ਰਾਂਚ ਸਮਾਣਾ ਦੇ ਆਗੂ ਬਲਕਾਰ ਕਕਰਾਲਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੂਬੇ ਦੀ ਸੱਤਾ ਵਿਚ ਆਉਣ ਤੋਂ ਪਹਿਲਾਂ ਠੇਕਾ ਮੁਲਾਜਮਾਂ ਨਾਲ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਬਣਨ ਉਪਰੰਤ ਸਾਰੇ ਸਰਕਾਰੀ ਵਿਭਾਗਾਂ ਵਿਚ ਵੱਖ ਵੱਖ ਕੈਟਾਗਿਰੀਆ ਅਧੀਨ ਕੰਮ ਕਰਦੇ ਠੇਕਾ ਮੁਲਾਜਮਾਂ ਨੂੰ ਪੱਕਾ ਕੀਤਾ ਜਾਵੇਗਾ ਪਰ ਤ੍ਰਾਂਸਦੀ ਇਹ ਹੈ ਕਿ ਵਰਤਮਾਨ ਪੰਜਾਬ ਸਰਕਾਰ ਦੇ ਸੱਤਾ ਵਿਚ ਆਉਣ ਵਿਚ 3 ਸਾਲ ਬੀਤ ਚੁੱਕੇ ਹਨ ਪਰ ਹਾਲੇ ਤੱਕ ਠੇਕਾ ਮੁਲਾਜਮਾਂ ਨੂੰ ਪੱਕਾ ਕਰਨ ਵਾਲੀ ਮੰਗ ਦਾ ਹੱਲ ਨਹੀਂ ਹੋ ਸਕਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਕਾਰਪੋਰੇਟ ਘਰਾਣਿਆਂ ਦੀ ਸੇਵਾ ਲਈ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ/ਪੰਚਾਇਤਕਰਨ ਕਰਨ ਵਾਲੀਆ ਨੀਤੀਆਂ ਨੂੰ ਲਾਗੂ ਕਰਨ ਵਿਚ ਬਜਿੱਦ ਹੈ ਅਤੇ ਠੇਕਾ ਪ੍ਰਣਾਲੀ ਦੀ ਚੱਕੀ ਵਿਚ ਪਿਸ ਰਹੇ ਆਊਟਸੋਰਸ ਅਤੇ ਇਨਲਿਸਟਮੈਂਟ ਠੇਕਾ ਮੁਲਾਜਮਾਂ ਨੂੰ ਉਨ੍ਹਾਂ ਦੇ ਸਬੰਧਤ ਵਿਭਾਗਾਂ ’ਚ ਮਰਜ ਕਰਕੇ ਪੱਕਾ ਰੁਜਗਾਰ ਕਰਨ ਲਈ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਪਿਛਲੇ 3 ਸਾਲਾਂ ਦੇ ਅਰਸੇ ਵਿਚ ਗੱਲਬਾਤ ਕਰਨ ਤੋਂ ਵੀ ਇਨਕਾਰੀ ਹੈ। ਹਰੇਕ ਵਾਰ ਗੱਲਬਾਤ ਦਾ ਲਿਖਤੀ ਸਮਾਂ ਦੇ ਕੇ ਐਨ ਮੌਕੇ ਤੇ ਜਾ ਕੇ ਜ਼ਰੂਰੀ ਰੁਝੇਵਿਆਂ ਦੇ ਬਹਾਨੇ ਹੇਠ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ ਜਾਂਦਾ ਹੈ। ਹੁਣ ਇਹੀ ਹਾਲ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਦੀ ਸਬ-ਕਮੇਟੀ ਦਾ ਹੈ, ਜਿਸਨੇ ਮੋਰਚੇ ਨਾਲ ਲਿਖਤੀ ਰੂਪ ਵਿਚ ਦਿੱਤੀਆਂ ਮੀਟਿੰਗਾਂ ਨੂੰ ਰੱਦ ਕਰਕੇ ਆਪਣੀ ਠੇਕਾ ਮੁਲਾਜਮ ਵਿਰੋਧੀ ਅਸਲੀਅਤ ਨੂੰ ਉਜਾਗਰ ਕੀਤਾ ਗਿਆ ਹੈ, ਜਿਸਦੇ ਵਿਰੋਧ ਵਿਚ ਮਜਬੂਰਨ ਸੰਘਰਸ਼ ਕਰਨਾ ਪੈ ਰਿਹਾ ਹੈ।
ਉਨ੍ਹਾਂ ਮੰਗ ਕੀਤਾ ਕਿ ਸਥਾਈ ਸੇਵਾ ਦੀ ਲੋੜ ਦੇ ਅਧਾਰ ਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪੱਕੇ ਰੁਜਗਾਰ ਦੀ ਗਾਰੰਟੀ ਕੀਤੀ ਜਾਵੇ। ਇਸੇ ਅਧਾਰ ਤੇ ਸਰਕਾਰੀ ਵਿਭਾਗਾਂ ਵਿਚ ਤੈਨਾਤ ਇਨਲਿਸਟਮੈਟ ਅਤੇ ਆਊਟਸੋਰਸ ਠੇਕਾ ਮੁਲਾਜਮਾਂ ਨੂੰ ਸਬੰਧਤ ਵਿਭਾਗਾਂ ਵਿਚ ਲਿਆ ਕੇ ਤਜਰਬੇ ਦੇ ਅਧਾਰ ਤੇ ਬਿਨਾਂ ਸ਼ਰਤ ਰੈਗੂਲਰ ਕੀਤਾ ਜਾਵੇ। ਸਰਕਾਰੀ ਵਿਭਾਗਾਂ ਦੇ ਨਿੱਜੀਕਰਨ/ਪੰਚਾਇਤੀਕਰਨ ਅਤੇ ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਗਾਉਣ ਦੀਆਂ ਨੀਤੀਆਂ ਨੂੰ ਤੁਰੰਤ ਰੱਦ ਕੀਤਾ ਜਾਵੇ। ਘੱਟੋ-ਘੱਟ ਉਜਰਤ ਦੇ ਕਾਨੂੰਨ 1948 ਅਤੇ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਨੂੰ ਅਧਾਰ ਮੰਨ ਕੇ ਆਊਟਸੋਰਸਡ ਅਤੇ ਇਨਲਿਸਟਮੈਟ ਮੁਲਾਜਮਾਂ ਦੀ ਤਨਖਾਹ ਤਹਿ ਕੀਤੀ ਜਾਵੇ। ਇਨਲਿਸਟਮੈਟ/ਆਊਟਸੋਰਸ ਮੁਲਾਜ਼ਮਾਂ ਦੀਆਂ ਉਜਰਤਾਂ ਵਿਚ ਕਿਰਤ ਕਮਿਸ਼ਨਰ, ਪੰਜਾਬ ਸਰਕਾਰ ਤਹਿਤ ਬਣਦਾ ਵਾਧਾ ਲਾਗੂ ਕੀਤਾ ਜਾਵੇ ਅਤੇ ਈ.ਪੀ.ਐਫ. ਅਤੇ ਈ.ਐਸ.ਆਈ. ਲਾਗੂ ਕੀਤਾ ਜਾਵੇ। ਲੇਬਰ ਅਤੇ ਟਰੇਡ ਯੂਨੀਅਨ ਕਾਨੂੰਨਾਂ ਵਿੱਚ ਕੀਤੀਆਂ ਕਾਮਾ ਵਿਰੋਧੀ ਤਬਦੀਲੀਆਂ ਰੱਦ ਕੀਤੀਆਂ ਜਾਣ। ਆਊਟਸੋਰਸ ਅਤੇ ਇਨਲਿਸਟਮੈਟ ਮੁਲਾਜ਼ਮਾਂ ਨੂੰ 8.33% ਸਲਾਨਾ ਦੀ ਦਰ ਨਾਲ ਬੋਨਸ ਦਿੱਤਾ ਜਾਵੇ।
ਇਨ੍ਹਾਂ ਮੰਗਾਂ ਤੋਂ ਇਲਾਵਾ ਮੋਰਚੇ ਦੇ ਮੰਗ-ਪੱਤਰ ਵਿਚ ਦਰਜ ਤਮਾਮ ਮੰਗਾਂ ਦਾ ਹੱਲ ਕੀਤਾ ਜਾਵੇ।
ਅੰਤ ਵਿਚ ਉਪਰੋਕਤ ਆਗੂਆਂ ਨੇ ਕਿਹਾ ਕਿ 11 ਜੂਨ ਨੂੰ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਲੂਧਿਆਣਾ ਸ਼ਹਿਰ ਵਿਚ ਝੰਡਾ ਮਾਰਚ ਕੀਤਾ ਜਾਵੇਗਾ ਜਿਸ ਵਿਚ ਜਲ ਸਪਲਾਈ ਵਰਕਰ ਪਹੁੰਚਣਗੇ।

12
1218 views