logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਛੇਹਰਟਾ ਪ੍ਰੈੱਸ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਪਾਲ ਭੰਗੂ ਨੇ ਪੱਤਰਕਾਰ ਸੋਨੂੰ ਸੋਢੀ ਅਤੇ ਸੋਨੂੰ ਰਾਮਗੜੀਆ ਦੇ ਮਾਮਲੇ ‘ਚ ਸਮੂਹ ਪੱਤਰਕਾਰਾਂ ਨੂੰ ਇਕ ਪਲੇਟਫਾਰਮ ‘ਤੇ ਇਕੱਠੇ ਹੋਣ ਦੀ ਕੀਤੀ ਅਪੀਲ ਸੋਸਾਇਟੀ ਦੇ ਸਰਪ੍ਰਸਤ ਰੇਸ਼ਮ ਸਿੰਘ ਅਤੇ ਚੇਅਰਮੈਨ ਜਤਿੰਦਰ ਸਿੰਘ ਬੇਦੀ ਦੀ ਅਗਵਾਈ ਹੇਠ ਇਹਨਾਂ ਦੋਵਾਂ ਪੱਤਰਕਾਰਾਂ ਨੂੰ ਇਨਸਾਫ ਦਵਾਉਣ ਸਬੰਧੀ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਜੀ ਨੂੰ ਮਿਲਿਆ ਜਾਏਗਾ : ਪ੍ਰਧਾਨ ਹਰਪਾਲ ਸਿੰਘ ਭੰਗੂ ਰੈਗੂਲਰ ਫੀਲਡ ਦੇ ਵਿੱਚ ਕੰਮ ਕਰ ਰਹੇ ਪੱਤਰਕਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿਆਂਗੇ : ਪ੍ਰਧਾਨ ਹਰਪਾਲ ਸਿੰਘ ਭੰਗੂ

ਛੇਹਰਟਾ ਪ੍ਰੈਸ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੰਗੂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਬੀਤੇ ਦਿਨੀ ਅੰਮ੍ਰਿਤਸਰ ਦੀ ਪੁਲਿਸ ਵੱਲੋਂ ਪੱਤਰਕਾਰ ਸੋਨੂੰ ਸੋਢੀ ਅਤੇ ਸੋਨੂੰ ਰਾਮਗੜੀਆ ‘ਤੇ ਜੋ ਮਾਮਲਾ ਦਰਜ਼ ਕੀਤਾ ਗਿਆ ਹੈ, ਉਹ ਝੂਠਾ ਤੇ ਬੇਬੁਨਿਆਦ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਸਬੰਧੀ ਸੋਸਾਇਟੀ ਦੇ ਸਰਪ੍ਰਸਤ ਰੇਸ਼ਮ ਸਿੰਘ ਅਤੇ ਚੇਅਰਮੈਨ ਜਤਿੰਦਰ ਸਿੰਘ ਬੇਦੀ ਦੀ ਅਗਵਾਈ ਹੇਠ ਸੋਸਾਇਟੀ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਸਾਹਿਬਾਨਾਂ ਵੱਲੋ ਮਾਨਯੋਗ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੂੰ ਮਿਲ ਕੇ ਸਾਰੀ ਸਥਿਤੀ ਤੋਂ ਜਾਣੂ ਕਰਵਾਉਣਗੇ ਅਤੇ ਪੱਤਰਕਾਰ ਸੋਨੂੰ ਸੋਢੀ ਅਤੇ ਸੋਨੂੰ ਰਾਮਗੜੀਆ ‘ਤੇ ਦਰਜ ਕੀਤਾ ਪਰਚਾ ਹਰ ਹੀਲੇ ਰੱਦ ਕਰਵਾਉਣ ਲਈ ਪੂਰੇ ਜੋਸ਼ ਨਾਲ ਸੰਘਰਸ਼ ਕਰਨਗੇ। ਪ੍ਰਧਾਨ ਹਰਪਾਲ ਭੰਗੂ ਨੇ ਪੱਤਰਕਾਰਾਂ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਇਸ ਔਖੀ ਘੜੀ ਵਿਚ ਆਪੋ-ਆਪਣੀਆਂ ਗੁੱਸੇ ਨਰਾਜ਼ਗੀਆ ਛੱਡ ਕੇ ਇਨਸਾਨੀਅਤ ਦੇ ਤੌਰ ‘ਤੇ ਪੱਤਰਕਾਰ ਸੋਨੂੰ ਸੋਢੀ ਅਤੇ ਸੋਨੂੰ ਰਾਮਗੜੀਆ ਦੇ ਹੱਕ ਵਿਚ ਖਲੋ ਆਪਣੀ ਆਵਾਜ਼ ਬੁਲੰਦ ਕਰੀਏ। ਅਖੀਰ ਵਿਚ ਹਰਪਾਲ ਭੰਗੂ ਨੇ ਛੇਹਰਟਾ ਪ੍ਰੈਸ ਵੈਲਫੇਅਰ ਸੁਸਾਇਟੀ ਦੇ ਸਮੂਹ ਆਹੁਦੇਦਾਰਾਂ ਅਤੇ ਮੈਂਬਰਾਂ ਤੋਂ ਇਲਾਵਾ ਪੱਤਰਕਾਰ ਜਥੇਬੰਦੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਇਕ ਪਲੇਟਫਾਰਮ ‘ਤੇ ਇਕੱਠੇ ਹੋ ਕੇ ਜ਼ਿਲ੍ਹੇ ਦੇ ਪੁਲਿਸ ਕਮਿਸ਼ਨਰ ਸਾਹਿਬ ਨੂੰ ਮਿਲ ਕੇ ਸਾਰੀ ਸਥਿਤੀ ਤੋਂ ਜਾਣੂ ਕਰਵਾਈਏ ਅਤੇ ਪੱਤਰਕਾਰ ਸੋਨੂੰ ਸੋਢੀ ਅਤੇ ਸੋਨੂੰ ਰਾਮਗੜੀਆ ਨੂੰ ਬਣਦਾ ਇੰਂਨਸਾਫ ਦਵਾਈਏ।

123
4699 views

Comment