logo

ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਮਨਾਇਆ ਗਿਆ ਡਾਕਟਰ ਦਿਵਸ।

ਤਲਵੰਡੀ ਸਾਬੋ, 01 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਹਸਪਤਾਲ ਦੇ ਸਾਰੇ ਡਾਕਟਰਾਂ ਵੱਲੋਂ ਸੀਨੀਅਰ ਮੈਡੀਕਲ ਅਫਸਰ ਰਵੀ ਕਾਂਤ ਗੁਪਤਾ ਦੀ ਅਗਵਾਈ ਹੇਠ ਡਾਕਟਰ ਦਿਵਸ ਮਨਾਇਆ ਗਿਆ। ਇਸ ਮੌਕੇ ਡਾਕਟਰਾਂ ਵੱਲੋਂ ਕੇਕ ਕੱਟ ਕੇ ਇੱਕ ਦੂਜੇ ਨੂੰ ਡਾਕਟਰ ਦਿਵਸ ਦੀ ਵਧਾਈ ਦਿੱਤੀ ਗਈ। ਸੀਨੀਅਰ ਮੈਡੀਕਲ ਅਫ਼ਸਰ ਰਵੀ ਕਾਂਤ ਗੁਪਤਾ ਨੇ ਕਿਹਾ ਕਿ ਸਿਵਲ ਹਸਪਤਾਲ ਵਿਖੇ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਹੈ ਤੇ ਨਾ ਹੀ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਇੱਥੇ ਲੱਗਭਗ ਸਾਰੇ ਡਾਕਟਰ ਤਾਇਨਾਤ ਹਨ ਤੇ ਗੋਡੇ ਬਦਲਣ ਦੇ ਕਈ ਸਫਲਤਾਪੂਰਵਕ ਅਪ੍ਰੇਸ਼ਨ ਕੀਤੇ ਗਏ ਹਨ, ਇਸ ਨਾਲ ਇਲਾਕੇ ਨੂੰ ਵਧੇਰੇ ਫਾਇਦਾ ਹੋਇਆ ਤੇ ਅਗਾਂਹ ਵੀ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜਲਦ ਹੀ ਚਿੱਟੇ ਤੇ ਕਾਲੇ ਮੋਤੀਆਂ ਦੇ ਆਪ੍ਰੇਸ਼ਨ ਵੀ ਸ਼ੁਰੂ ਕੀਤੇ ਜਾਣਗੇ ਜਿਸ ਲਈ ਉਪਰਾਲੇ ਚੱਲ ਰਹੇ ਹਨ। ਉਨ੍ਹਾਂ ਹਸਪਤਾਲ ਵਿਖੇ ਲੋਕਾਂ ਦੀ ਸਹੂਲਤ ਲਈ ਆਮ ਪਬਲਿਕ ਤੇ ਸਮਾਜ ਸੇਵੀਆਂ ਤੋਂ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਡਾਕਟਰ ਸਾਹਿਬਾਨ ਹਾਜ਼ਰ ਸਨ।

11
500 views