logo

ਡਾ. ਕਿਰਨ ਆਹਲੂਵਾਲੀਆ ਗਿੱਲ ਨੇ ਲੁਧਿਆਣਾ ਦੇ ਸਿਵਲ ਸਰਜਨ ਵਜੋਂ ਅਹੁੱਦਾ ਸੰਭਾਲਿਆ

-ਸ਼ਹਿਰ ਵਾਸੀਆਂ ਨੂੰ ਕੀਤੀ ਅਪੀਲ, ਕੋਵਿਡ-19 ਪ੍ਰੋਟੋਕਾਲ ਦੀ ਕੀਤੀ ਜਾਵੇ ਸਖ਼ਤੀ ਨਾਲ ਪਾਲਣਾ 
ਡਾ. ਕਿਰਨ ਆਹਲੂਵਾਲੀਆ ਗਿੱਲ ਨੇ ਅੱਜ ਲੁਧਿਆਣਾ ਦੇ ਸਿਵਲ ਸਰਜਨ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ। ਅਹੁੱਦਾ ਸੰਭਾਲਣ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਦੇ ਨਾਲ ਜੋ ਨਾਜੁਕ ਹਾਲਾਤ ਪੈਦਾ ਹੋਏ ਹਨ ਉਨ੍ਹਾਂ 'ਤੇ ਜਲਦ ਹੀ ਕਾਬੂ ਪਾ ਲਿਆ ਜਾਵੇਗਾ।
ਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸਾਰੇ ਮਾਸਕ ਪਾਉਣ, ਸਮਾਜਿਕ ਦੂਰ ਬਣਾਉਣ ਅਤੇ ਸਮੇਂ-ਸਮੇਂ ਸਿਰ ਆਪਣੇ ਹੱਥਾਂ ਦੀ ਸਫਾਈ ਕਰਨ ਦੇ ਨਾਲ ਸੂਬਾ ਸਰਕਾਰ ਵੱਲੋਂ ਜਾਰੀ ਕੋਵਿਡ-19 ਮਹਾਂਮਾਰੀ ਤੋਂ ਬਚਾਅ ਸਬੰਧੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਉਨ੍ਹਾਂ ਇਹ ਵੀ ਕਿਹਾ ਕਿ ਜਿੰਨੇ ਵੀ 45 ਸਾਲ ਦੀ ਉਮਰ ਤੋਂ ਵੱਧ ਦੇ ਵਿਅਕਤੀ ਹਨ ਉਨ੍ਹਾਂ ਲਈ ਕੋਵਿਡ ਟੀਕਾਕਰਨ ਲਾਜ਼ਮੀ ਹੈ।

67
17706 views