logo

ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੇ ਸੱਦੇ ਤੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਵੱਲੋਂ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜਮਾਂ ਲਈ ਹਰ ਥਾਂ ਤੇ ਮਨਾਇਆ ਗਿਆ ਕਾਲਾ ਦਿਵਸ*

*ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੇ ਸੱਦੇ ਤੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਵੱਲੋਂ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜਮਾਂ ਲਈ ਹਰ ਥਾਂ ਤੇ ਮਨਾਇਆ ਗਿਆ ਕਾਲਾ ਦਿਵਸ*

ਮਿਤੀ 17 ਜੁਲਾਈ 2025 ਨੂੰ ਪੰਜ਼ਾਬ ਭਰ ਦੇ ਸਮੂਹ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜ਼ਾਬ ਪੇਅ ਸਕੇਲ਼ ਬਹਾਲੀ ਸਾਂਝਾ ਫਰੰਟ ਦੇ ਸੱਦੇ ਤੇ 17 ਜੁਲਾਈ ਨੂੰ ਕਾਲੇ ਦਿਵਸ ਵੱਜੋਂ ਪੰਜ਼ਾਬ ਭਰ ਦੇ ਸਾਰੇ ਜਿਲ੍ਹਿਆਂ ਤੇ ਬਲਾਕਾਂ, ਦਫ਼ਤਰਾਂ,ਸਕੂਲਾਂ, ਡਿਊਟੀ ਵਾਲੇ ਸਥਾਨਾਂ ਤੇ ਡਿਊਟੀ ਕਰਦਿਆਂ ਹੋਇਆ ਕਾਲੇ ਬਿੱਲੇ,ਕਾਲੇ ਰਿਬਨ ਬੰਨ ਕੇ ਮਨਾਇਆ ਗਿਆ ਅਤੇ ਅਧੂਰੇ ਪੇਅ ਸਕੇਲ਼ ਦੀਆਂ ਕਾਪੀਆਂ ਵੀ ਸਾੜੀਆ ਗਈਆਂ। ਕਾਲ਼ੇ ਦਿਵਸ ਵੱਜੋਂ ਮਨਾਉਣ ਤੇ ਫਰੰਟ ਆਗੂਆਂ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਇਹ ਮਾਰੂ ਨੋਟੀਫੀਕੇਸ਼ਨ 17 ਜੁਲਾਈ 2020 ਨੂੰ ਲਾਗੂ ਕੀਤਾ ਗਿਆ ਤੇ ਉਸ ਸਮੇਂ ਵਿਰੋਧੀ ਧਿਰ ਦੀ ਭੂਮਿਕਾ ਨਿਭਾ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸ ਮਾਰੂ ਨੋਟੀਫੀਕੇਸ਼ਨ ਦਾ ਵਿਰੌਧ ਕੀਤਾ ਗਿਆ ਸੀ ਤੇ ਸੱਤਾ ਵਿੱਚ ਆਉਣ ਤੇ ਸਭ ਤੋਂ ਪਹਿਲਾਂ ਪੰਜਾਬ ਪੇਅ ਸਕੇਲ਼ ਬਹਾਲ ਕਰਨ ਤੇ ਪਰਖ ਕਾਲ ਦਾ ਸਮਾਂ ਘੱਟ ਕਰਨ ਦੀ ਗਰੰਟੀ ਵੀ ਦਿੱਤੀ ਗਈ ਸੀ ਜੌ ਕਿ 3 ਸਾਲ ਪੂਰੇ ਹੋਣ ਤੱਕ ਵੀ ਪੂਰੀ ਨਹੀਂ ਕੀਤੀ ਗਈ।ਇਸ ਤੋਂ ਇਲਾਵਾ ਸੂਬਾ ਕਮੇਟੀ ਨੇ ਸਰਕਾਰ ਤੇ ਹਾਈ ਕੋਰਟ ਤੇ ਸੁਪਰੀਮ ਕੋਰਟ ਦੇ ਹੁਣ ਤੱਕ ਵੱਖ ਵੱਖ ਵਿਭਾਗਾਂ ਵਿੱਚ ਮੁਲਾਜਮਾਂ ਦੇ ਹੱਕ ਵਿੱਚ ਆਏ ਫੈਸਲਿਆਂ ਨੂੰ ਵੀ (generalise) ਸਭ ਤੇ ਲਾਗੂ ਕਰਨ ਦੀ ਮੰਗ ਕੀਤੀ।ਅੱਜ ਦੇ ਪ੍ਰੋਗਰਾਮ ਸੰਬੰਧੀ ਆਗੂਆਂ ਨੇ ਕਿਹਾ ਕਿ ਡਿਊਟੀ ਕਰਦਿਆਂ ਹੁਣ ਤੱਕ ਦਾ ਮੁਲਾਜਮਾਂ ਦਾ ਇਹ ਸਭ ਤੋਂ ਵੱਡਾ ਤੇ ਸਫ਼ਲ ਪ੍ਰੋਗਰਾਮ ਸਰਕਾਰ ਵਿਰੁੱਧ ਹੈ ਜਿਸ ਤੋਂ ਸਰਕਾਰ ਨੂੰ ਸਮਝ ਜਾਣਾ ਚਾਹੀਦਾ ਹੈ ਕਿ ਜੇਕਰ ਵੱਖ ਵੱਖ ਵਿਭਾਗਾਂ ਦੇ ਸਮੂਹ ਮੁਲਾਜਮਾਂ ਤੇ ਜੇਕਰ ਪੰਜਾਬ ਪੇਅ ਸਕੇਲ਼ ਬਹਾਲ ਨਹੀਂ ਹੁੰਦੇ ਤਾਂ ਇਸ ਦਾ ਆਉਣ ਵਾਲ਼ੀਆਂ 2027 ਦੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਕਿੰਨਾ ਵੱਡਾ ਨੁਕਸਾਨ ਹੋਣਾ , ਉਹਨਾਂ ਤੋਂ ਵੱਧ ਕੇ ਕੋਈ ਨਹੀਂ ਜਾਣ ਸਕਦਾ ਕਿ ਮੁਲਾਜ਼ਮ ਏਕਤਾ ਕਿ ਹੁੰਦੀ ਹੈ। ਆਗੂਆਂ ਨੇ ਸਰਕਾਰ ਨੂੰ ਏਨੀਆਂ ਘੱਟ ਤਨਖਾਹਾਂ ਤੇ ਕੰਮ ਕਰਨ ਲਈ ਮਜ਼ਬੂਰ ਕੀਤਾ ਹੋਇਆ ਆ,ਜਿਸ ਕਰਕੇ ਮਾਨਸਿਕ ਪ੍ਰੇਸ਼ਾਨੀ ਤੇ ਹੋਰ ਪਰਿਵਾਰਕ ਜਰੂਰਤਾਂ ਪੂਰੀਆਂ ਕਰਨੀਆਂ ਮੁਸ਼ਕਿਲ ਹੋਈਆਂ ਹਨ।ਘਰਾਂ ਤੋਂ 150 ਤੋਂ 250 ਕਿਲੋਮੀਟਰ ਦੂਰ ਡਿਊਟੀਆਂ ਕਰਨਾ ਤੇ ਹਰ ਮਹੀਨੇ 15000 ਤੋਂ 20000 ਘੱਟ ਤਨਖਾਹ ਮਿਲਣਾ ਉਹਨਾਂ ਨਾਲ ਕਿੱਥੋਂ ਦਾ ਇਨਸਾਫ਼ ਹੈ। ਆਗੂਆਂ ਨੇ ਸਪੱਸ਼ਟ ਕੀਤਾ ਕਿ ਇਸ ਐਕਸ਼ਨ ਤੋਂ ਬਾਅਦ ਅਗਸਤ ਵਿੱਚ ਸੂਬਾ ਪੱਧਰੀ ਰੈਲੀ ਵੀ ਆਉਣ ਸਮੇਂ ਵਿੱਚ ਕੀਤੀ ਜਾਵੇਗੀ ਜਿਸ ਵਿਚ ਹਜਾਰਾਂ ਦੀ ਗਿਣਤੀ ਵਿੱਚ ਮੁਲਾਜ਼ਮ ਸਿਰਕਤ ਕਰਨਗੇ।ਇਸ ਸਮੇਂ ਈ ਟੀ ਟੀ 6635 ਅਧਿਆਪਕ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਦਾਨਿਸ਼ ਭੱਟੀ,ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ, ਗੁਰਜਿੰਦਰ ਸਿੰਘ,ਸੁਨੀਲ ਕੁਮਾਰ,ਰਾਮ ਨਿਵਾਸ,ਆਸ਼ੀਸ਼ ਕੁਮਾਰ ਵਰਮਾ, ਜਸਬੀਰ ਸਿੰਘ, ਮੈਡਮ ਮਨਪ੍ਰੀਤ ਕੌਰ, ਮੈਡਮ ਸੀਮਾ ਰਾਣੀ, ਤਰਸੇਮ ਸਿੰਘ,ਨੀਰਜ, ਬਲਵਿੰਦਰ ਕੌਰ, ਕ੍ਰਿਸ਼ਨਾ ਦੇਵੀ ਆਦਿ ਸਾਥੀ ਹਾਜ਼ਰ ਸਨ।

11
82 views